Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:01 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਨਵੀਂ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ

ਪਟਿਆਲਾ, 11 ਅਪ੍ਰੈਲ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖ਼ਰੀਦ ਮੌਕੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦੇਵੇਗੀ । ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਵੀ ਮੌਜੂਦ ਸਨ ।

ਸੂਬੇ ਦੀ ਮੰਡੀਆਂ ‘ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ : ਹਰਚੰਦ ਸਿੰਘ ਬਰਸਟ

ਮੰਡੀ ‘ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਫ਼ਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਖ਼ਰੀਦ ਕੀਤੀ ਕਣਕ ਦੀ ਨਾਲੋਂ ਨਾਲ ਅਦਾਇਗੀ ਵੀ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਫ਼ਾਈ, ਪੀਣ ਵਾਲੇ ਪਾਣੀ ਤੇ ਬੈਠਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ।

ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ, ਬੈਠਣ ਸਮੇਤ ਕਣਕ ਦੀ ਨਿਰਵਿਘਨ ਖ਼ਰੀਦ ਲਈ ਪੁਖ਼ਤਾ ਪ੍ਰਬੰਧ

ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ‘ਚ 136 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ। ਇਸ ਲਈ ਬੰਪਰ ਫ਼ਸਲ ਦੇ ਮੱਦੇਨਜ਼ਰ ਸੂਬੇ ‘ਚ 1864 ਪੱਕੀ ਮੰਡੀਆਂ ਤੇ ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ ਜਿਥੇ ਕਣਕ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਹਨ ।

ਪੰਜਾਬ ਸਰਕਾਰ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ : ਹਰਚੰਦ ਸਿੰਘ ਬਰਸਟ

ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 109 ਮੰਡੀਆਂ ਵਿਚੋਂ ਹੁਣ ਤੱਕ 28 ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋਈ ਹੈ ਤੇ 10 ਅਪ੍ਰੈਲ ਤੱਕ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 3578 ਮੀਟਰਿਕ ਟਨ ਕਣਕ ਪੁੱਜੀ ਹੈ । ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ ਕਰੀਬ ਸਾਢੇ 9 ਲੱਖ ਮੀਟਰਿਕ ਟਨ ਕਣਕ ਆਉਣ ਦੀ ਉਮੀਦ ਹੈ ।
ਇਸ ਮੌਕੇ ਪ੍ਰਧਾਨ ਸਤਵਿੰਦਰ ਸਿੰਘ ਸੈਣੀ, ਨਰੇਸ਼ ਕੁਮਾਰ, ਪਰਗਟ ਸਿੰਘ, ਖਰਦਮਨ ਰਾਏ, ਹਰਦੇਵ ਸਿੰਘ, ਸਕੱਤਰ ਅਸ਼ਵਨੀ ਕੁਮਾਰ ਮਹਿਤਾ ਸਮੇਤ ਵੱਡੀ ਗਿਣਤੀ ਕਿਸਾਨ ਅਤੇ ਆੜ੍ਹਤੀਏ ਮੌਜੂਦ ਸਨ ।

Advertisement
Advertisement
Advertisement
Advertisement
Scroll to Top