Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਕਰਨਲ ਬਾਠ ਕੁੱਟਮਾਰ ਮਾਮਲੇ ਵਿਚ ਕਰਨਲ ਬਾਠ ਦੀ ਪਤਨੀ ਨੇ ਡੀ. ਜੀ. ਪੀ. ਤੋਂ ਕੀਤੀ ਸਸਪੈਂਡਡ ਪੁਲਸ ਮੁਲਾਜ਼ਮਾਂ ਦੀ ਪਟਿਆਲਾ ਜੋਨ ਤੋਂ ਬਾਹਰ ਤਬਾਦਲੇ ਦੀ ਮੰਗ

ਪਟਿਆਲਾ, 11 ਅਪ੍ਰੈਲ : ਸ਼ਾਹੀ ਸ਼ਹਿਰ ਪਟਿਆਲਾ ਦੇ ਪਟਿਆਲਾ ਸੰਗਰੂਰ ਰੋਡ ਤੇ ਸਥਿਤ ਰਾਜਿੰਦਰਾ ਹਸਪਤਾਲ ਦੇ ਬਾਹਰ ਬਣੇ ਢਾਬੇ ਤੇ ਭਾਰਤੀ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਅੰਗਦ ਸਿੰਘ ਬਾਠ ਦੀ ਪੰਜਾਬ ਪੁਲਸ ਦੇ 4 ਇੰਸਪੈਕਟਰਾਂ ਤੇ 8 ਹੋਰ ਕਰਮਚਾਰੀਆਂ ਤੇ ਅਧਿਕਾਰੀਆਂ ਵਲੋਂ 13, 14 ਮਾਰਚ ਦੀ ਦਰਮਿਆਨੀ ਰਾਤ ਨੂੰ ਕੀਤੀ ਗਈ ਕੁੱਟਮਾਰ ਦੇ ਮਾਮਲੇ ਵਿਚ ਸ਼ਾਮਲ 4 ਇੰਸਪੈਕਟਰਾਂ ਦੇ ਪਟਿਆਲਾ ਜੋਨ ਤੋਂ ਬਾਹਰ ਤਬਾਦਲਾ ਡੀ. ਜੀ. ਪੀ਼ ਪੰਜਾਬ ਤੋਂ ਕਰਨ ਦੀ ਮੰਗ ਕਰਦਿਆਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਕਿਹਾ ਕਿ ਇਹ ਇੰਸਪੈਕਟਰ ਉਨ੍ਹਾਂ ਦੇ ਪਰਿਵਾਰ ਤੇ ਜਾਨਲੇਵਾ ਹਮਲੇ ਦੇ ਦੋਸ਼ੀ ਹਨ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਨੂੰ ਗੰਭੀਰ ਖਤਰਾ ਪੈਦਾ ਹੋ ਗਿਆ ਹੈ।
ਕੌਣ ਕੌਣ ਇੰਸਪੈਕਟਰਜ਼ ਸਨ ਸ਼ਮਾਲ :
ਕਰਨਲ ਬਾਠ ਮਾਮਲੇ ਵਿੱਚ ਸ਼ਾਮਲ ਚਾਰ ਸਸਪੈਂਡਿਡ ਪੁਲਸ ਇੰਸਪੈਕਟਰਾਂ ਵਿਚ ਸ਼ਮਿੰਦਰ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਹੈਰੀ ਬੋਪਾਰਾਈ, ਅਤੇ ਰੌਣੀ ਸਿੰਘ ਸ਼ਾਮਲ ਹਨ ।

ਅਗਾਊਂ ਜ਼ਮਾਨਤ ‘ਤੇ ਫ਼ੈਸਲਾ 16 ਅਪ੍ਰੈਲ ਤਕ ਸੁਰੱਖਿਅਤ ਰੱਖਿਆ

ਪਟਿਆਲਾ : ਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਵਿੱਚ ਮੁਲਜ਼ਮ ਇੰਸਪੈਕਟਰ ਰੌਣੀ ਸਿੰਘ ਦੀ ਪਟੀਸ਼ਨ ਉੱਤੇ ਸੁਣਵਾਈ ਹੋਈ । ਕੋਰਟ ਨੇ ਆਗਊਂ ਜ਼ਮਾਨਤ ਉੱਤੇ ਫੈਸਲੇ ਨੂੰ 16 ਅਪ੍ਰੈਲ ਤੱਕ ਸੁਰੱਖਿਅਤ ਰੱਖਿਆ ਹੈ । ਦੱਸ ਦੇਈਏ ਕਿ ਗ੍ਰਿਫ਼ਤਾਰੀ ਉੱਤੇ ਅਸਥਾਈ ਰੋਕ ਲਗਾਉਣ ਲਈ ਪਟੀਸ਼ਨ ਪਾਈ ਸੀ ।

Advertisement
Advertisement
Advertisement
Advertisement
Scroll to Top