ਥਾਣਾ ਸਨੌਰ ਪੁਲਸ ਨੇ ਕੀਤਾ ਅੰਜੂ ਕੁਮਾਰ ਤੇ ਲੜਕੀ ਨੂੰ ਵਰਗਲਾ ਫੁਸਲਾ ਕੇ ਵਿਆਹ ਕਰਾਉਣ ਦਾ ਝਾਂਸਾ ਦੇ ਕੇ ਭਜਾ ਕੇਲਿਜਾਉਣ ਤੇ ਕੇਸ ਦਰਜ
ਦੁਆਰਾ: Punjab Bani ਪ੍ਰਕਾਸ਼ਿਤ :Wednesday, 09 April, 2025, 12:58 PM

ਸਨੌਰ, 9 ਅਪੈ੍ਰਲ : ਜਿ਼ਲਾ ਪਟਿਆਲਾ ਅਧੀਨ ਆਉਂਦੇ ਕਸਬਾ ਸਨੌਰ ਥਾਣੇ ਦੀ ਪੁਲਸ ਨੇ ਇਕ ਵਿਅਕਤੀ ਵਿਰੁੱਧ ਵੱਖ ਵੱਖ ਧਾਰਵਾਂ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ । ਜਿਹੜੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਅੰਜੂ ਕੁਮਾਰ ਪੁੱਤਰ ਹਰਮੇਸ਼ ਕੁਮਾਰ ਵਾਸੀ ਪਿੰਡ ਰੱਤਾਖੇੜਾ ਥਾਣਾ ਜੁਲਕਾ ਸ਼ਾਮਲ ਹੈ ।
16 ਸਾਲਾਂ ਦੀ ਹੈ 2 ਅਪੈ੍ਰਲ ਨੂੰ ਸਕੂਲ ਵਿਚ ਪੇਪਰ ਦੇਣ ਗਈ ਸੀ ਪਰ ਘਰ ਵਾਪਸ ਨਹੀਂ ਆਈ
ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਜੋ ਕਿ 16 ਸਾਲਾਂ ਦੀ ਹੈ 2 ਅਪੈ੍ਰਲ ਨੂੰ ਸਕੂਲ ਵਿਚ ਪੇਪਰ ਦੇਣ ਗਈ ਸੀ ਪਰ ਘਰ ਵਾਪਸ ਨਹੀਂ ਆਈ ਅਤੇ ਕਾਫੀ ਭਾਲ ਕਰਨ ਤੇ ਪਤਾ ਲੱਗਿਆ ਕਿ ਉਕਤ ਵਿਅਕਤੀ ਉਨ੍ਹਾਂ ਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
