ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਤੇ ਬਿਹਤਰ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਮੁੱਖ ਤਰਜੀਹ : ਵਿਧਾਇਕ ਭਰਾਜ

ਭਵਾਨੀਗੜ੍ਹ, 9 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ‘ਤੇ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਸੰਗਰੂਰ ਦੇ ਪਿੰਡ ਮੱਟਰਾਂ ਅਤੇ ਨਦਾਮਪੁਰ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਮੌਕੇ ਕੀਤਾ ।
ਸੂਬੇ ਨੂੰ ਸਿੱਖਿਆ ਦੇ ਖੇਤਰ ‘ਚ ਬੁਲੰਦੀਆਂ ‘ਤੇ ਪਹੁੰਚਾਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ : ਭਰਾਜ
ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਨਦਾਮਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ਤਕਰੀਬਨ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਆਡੀਟੋਰੀਅਮ ਅਤੇ ਪਿੰਡ ਮੱਟਰਾਂ ਵਿਖੇ ਸੁਤੰਤਰਤਾ ਸੰਗਰਾਮੀ ਹਜ਼ੂਰਾ ਸਿੰਘ ਸਰਕਾਰੀ ਮਿਡਲ ਸਮਾਰਟ ਸਕੂਲ ਵਿੱਚ 1.5 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਕਮਰਿਆਂ ਦਾ ਉਦਘਾਟਨ ਕੀਤਾ ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੱਟਰਾਂ ਅਤੇ ਨਦਾਮਪੁਰ ਦੇ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ ਆਰੰਭ ਤੋਂ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ । ਉਨ੍ਹਾਂ ਕਿਹਾ ਕਿ ਨਦਾਮਪੁਰ ਦੇ ਸਰਕਾਰੀ ਸਕੂਲ ਵਿੱਚ ਬਣਾਇਆ ਗਿਆ ਆਡੀਟੋਰੀਅਮ ਨਮੂਨੇ ਦੀ ਇਮਾਰਤ ਬਣਾਈ ਗਈ ਹੈ ਜੋ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੀ ਹੈ । ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿੱਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨਾ ਗੰਭੀਰ ਹੈ । ਇਸ ਮੌਕੇ ਸਕੂਲਾਂ ਦੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ ।
