Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 3:02 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਵਾਲੇ ਐਸ.ਟੀ.ਪੀ ਦਾ ਉਦਘਾਟਨ

ਲੌਂਗੋਵਾਲ/ਸੁਨਾਮ ਊਧਮ ਸਿੰਘ ਵਾਲਾ, 9 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਲਗਭਗ 11.05 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 5 ਐਮ. ਐਲ. ਡੀ. ਸੀਵਰੇਜ਼ ਪਲਾਂਟ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਦੀਆਂ ਜ਼ਰੂਰਤਾਂ ਤੋਂ ਭਲੀਭਾਂਤ ਜਾਣੂ ਹੈ ਅਤੇ ਕਿਸੇ ਵੀ ਖੇਤਰ ਵਿੱਚ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।

ਸੀਵਰੇਜ਼ ਟਰੀਟਮੈਂਟ ਪਲਾਂਟ ਐਸ. ਬੀ. ਆਰ. ਤਕਨੀਕ ਉਤੇ ਆਧਾਰਿਤ ਹੈ

ਉਨ੍ਹਾਂ ਦੱਸਿਆ ਕਿ ਇਹ ਸੀਵਰੇਜ਼ ਟਰੀਟਮੈਂਟ ਪਲਾਂਟ ਐਸ. ਬੀ. ਆਰ. ਤਕਨੀਕ ਉਤੇ ਆਧਾਰਿਤ ਹੈ ਜ਼ੋ ਕਿ ਸਭ ਤੋਂ ਵਧੀਆ ਸੀਵਰੇਜ਼ ਟਰੀਟਮੈਂਟ ਤਕਨੀਕ ਹੈ ਅਤੇ ਇਸ ਪਲਾਂਟ ਦੀ ਸਥਾਪਨਾ ਦੇ ਨਾਲ ਸ਼ਹਿਰ ਵਿੱਚ ਸੀਵਰੇਜ਼ ਪ੍ਰਬੰਧਨ ਵਿੱਚ ਇੱਕ ਵੱਡਾ ਕਦਮ ਉਠਾਇਆ ਗਿਆ ਹੈ ਜ਼ੋ ਪਾਣੀ ਦੀ ਬੱਚਤ ਅਤੇ ਸਫਾਈ ਯਕੀਨੀ ਬਣਾਉਣ ਦੇ ਨਾਲ ਨਾਲ ਪ੍ਰਦੂਸ਼ਣ ਵਿੱਚ ਕਮੀ ਲਿਆਉਣ ਵਿੱਚ ਮਦਦ ਕਰੇਗਾ । ਉਨ੍ਹਾਂ ਦੱਸਿਆ ਕਿ ਇਹ ਪਾਣੀ ਸ਼ੁਧੀਕਰਨ ਮਗਰੋਂ ਖੇਤਾਂ ਵਿੱਚ ਵਰਤਿਆ ਜਾ ਸਕੇਗਾ ਜਿਸ ਨਾਲ ਵਾਤਾਵਰਣ ਵਿੱਚ ਬਿਹਤਰੀ ਹੋਵੇਗੀ ਅਤੇ ਪਾਣੀ ਦੇ ਸੰਸਾਧਨਾਂ ਦੀ ਬੱਚਤ ਹੋਵੇਗੀ ।

1.76 ਕਰੋੜ ਨਾਲ ਹੋਣ ਵਾਲੇ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਹੀ ਇੱਕ ਹੋਰ ਪ੍ਰੋਜੈਕਟ ਤਹਿਤ ਐਸ. ਟੀ. ਪੀ. ਤੋਂ ਸੋਧੇ ਹੋਏ ਪਾਣੀ ਨੂੰ ਜ਼ਮੀਨਦੋਜ਼ ਪਾਈਪਲਾਈਨ ਰਾਹੀਂ ਵਰਤਣ ਲਈ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ । ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਉਤੇ 1 ਕਰੋੜ 76 ਲੱਖ ਦੀ ਲਾਗਤ ਆਵੇਗੀ ਅਤੇ 100 ਫੀਸਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਕੁੱਲ 5.2 ਕਿਲੋਮੀਟਰ ਲੰਬੀ ਐਚ. ਡੀ. ਐਫ. ਈ. ਪਾਈਪਲਾਈਨ ਵਿਛਾਈ ਜਾਵੇਗੀ ਅਤੇ ਲਗਭਗ 182 ਹੈਕਟੇਅਰ ਰਕਬਾ ਖੇਤਾਂ ਦੀ ਸਿੰਚਾਈ ਅਧੀਨ ਕਵਰ ਕੀਤਾ ਜਾਵੇਗਾ ਜਿਸ ਨਾਲ ਫਸਲ ਦੀ ਪੈਦਾਵਾਰ ਵਧੇਗੀ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇਗਾ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ, ਐਸ. ਡੀ. ਐਮ. ਚਰਨਜੋਤ ਸਿੰਘ ਵਾਲੀਆ, ਭੂਮੀ ਰੱਖਿਆ ਅਫਸਰ ਕੇਸ਼ਵ ਕੁਮਾਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top