Breaking News ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ ਮੰਤਰੀਆਂ, ਪਹਿਲੀ ਵਾਰ ਏ. ਜੀ. ਦਫ਼ਤਰ ਵਿੱਚ ਰਾਖਵਾਂਕਰਨ ਅਤੇ ਐਸ. ਸੀ. ਵਜ਼ੀਫ਼ੇ ਦੀ ਨਿਰਵਿਘਨ ਵੰਡ ਨਾਲ 'ਆਪ' ਸਰਕਾਰ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ : ਮੁੱਖ ਮੰਤਰੀ ਮਾਨਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾਕਰਜਾ ਸਕੀਮ ਦੇ ਲਾਭਪਾਤਰੀਆਂ ਨੇ ਵੱਖੋ-ਵੱਖ ਕਾਰੋਬਾਰ ਤੋਰ ਕੇ ਬੇਰੁਜ਼ਗਾਰੀ ਤੋਂ ਪਾਈ ਰਾਹਤਵਿਰੁੋਧੀ ਧਿਰ ਦੇ ਨੇਤਾ ਤੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਅੱਜ ਹੋਣਗੇ ਪੁਲਸ ਕੋਲ ਪੇਸ਼ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਤਹਿਤ ਜਨਹਿੱਤ ਸੰਮਤੀ ਵੱਲੋਂ ਕਰਵਾਈ ਵਿਸਾਖੀ ਦੌੜ ਦੇ ਜੇਤੂਆਂ ਨੂੰ ਸਨਮਾਨਿਤ ਕੀਤਾ

ਏ. ਐਸ. ਆਈ. ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 April, 2025, 08:30 PM

ਚੰਡੀਗੜ੍ਹ : ਪੰਜਾਬ ਵਿਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਤਾਇਨਾਤ ਏ. ਐਸ. ਆਈ. ਜਸਵੰਤ ਸਿੰਘ ਨੂੰ 3 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ `ਤੇ ਕੀਤੀ ਗਈ ਹੈ ।

ਸ਼ਿਕਾਇਤਕਰਤਾ ਨੇ ਕਰਵਾਈ ਸੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ `ਤੇ ਸ਼ਿਕਾਇਤ ਦਰਜ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ `ਤੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਸੀ ਕਿ ਉਸਦੇ ਲੜਕੇ ਦਾ ਇੱਕ ਆਟੋਰਿਕਸ਼ਾ ਨਾਲ ਹਾਦਸਾ ਹੋ ਗਿਆ ਸੀ ਅਤੇ ਮੁਲਜ਼ਮ ਏ. ਐਸ. ਆਈ. ਨੇ ਕਥਿਤ ਤੌਰ `ਤੇ ਇਸ ਕੇਸ ਵਿੱਚ ਫੈਸਲਾ ਕਰਵਾਉਣ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਇਸ ਉਪਰੰਤ ਸਿ਼ਕਾਇਤਕਰਤਾ ਨੇ ਇਸ ਮਾਮਲੇ ਵਿੱਚ ਅਨੁਕੂਲ ਨਤੀਜੇ ਯਕੀਨੀ ਬਣਾਉਣ ਲਈ ਮੁਲਜ਼ਮ ਏ.ਐਸ.ਆਈ. ਨੂੰ ਰਿਸ਼ਵਤ ਵਜੋਂ 3,000 ਰੁਪਏ ਦਿੱਤੇ ।

ਸ਼ਿਕਾਇਤ ਅਤੇ ਸਹਾਇਕ ਸਬੂਤਾਂ ਦੀ ਡੂੰਘਾਈ ਨਾਲ ਤਫਤੀਸ਼ ਉਪਰੰਤ, ਇਹ ਪੁਸ਼ਟੀ ਹੋਈ

ਇਸ ਮਾਮਲੇ ਦੀ ਸ਼ਿਕਾਇਤ ਅਤੇ ਸਹਾਇਕ ਸਬੂਤਾਂ ਦੀ ਡੂੰਘਾਈ ਨਾਲ ਤਫਤੀਸ਼ ਉਪਰੰਤ, ਇਹ ਪੁਸ਼ਟੀ ਹੋਈ ਕਿ ਮੁਲਜ਼ਮ ਨੇ ਅਸਲ ਵਿੱਚ ਰਿਸ਼ਵਤ ਲਈ ਸੀ । ਇਸ ਸਬੰਧੀ ਕਾਰਵਾਈ ਕਰਦਿਆਂ ਏ. ਐਸ. ਆਈ. ਜਸਵੰਤ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਜਾਂਚ ਜਾਰੀ ਹੈ ।