ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਨੇ ਕੱਢੀਆਂ ਦੋ ਜਾਗਰੂਕਤਾ ਰੈਲੀਆਂ

ਦੁਆਰਾ: Punjab Bani ਪ੍ਰਕਾਸ਼ਿਤ :Thursday, 10 April, 2025, 10:56 AM

ਪਟਿਆਲਾ, 10 ਅਪ੍ਰੈਲ : ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ.ਵਿਭਾਗ, ਸੋਸ਼ਲ ਵਰਕ ਵਿਭਾਗ ਅਤੇ ਰੈੱਡ ਰਿਬਨ ਕਲੱਬ ਦੇ ਸਾਂਝੇ ਉੱਦਮ ਨਾਲ਼ ਕੈਂਪਸ ਵਿਖੇ ‘ਬੇਟੀ ਬਚਾਓ ਬੇਟੀ ਪੜ੍ਹਾਓ’ ਵਿਸ਼ੇ ਉੱਤੇ ਜਾਗਰੂਕਤਾ ਰੈਲੀ ਕੱਢੀ ਗਈ । ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਕੁੜੀਆਂ ਨੇ ਯੂਨੀਵਰਸਿਟੀ ਵਿਚ  ਬੇਟੀ ਬਚਾਓ ਬੇਟੀ ਪੜ੍ਹਾਓ ਦਾ ਹੋਕਾ ਦਿੰਦੇ ਹੋਏ ਕਰਮਚਾਰੀਆਂ ਅਤੇ ਕੈਂਪਸ ਵਸਨੀਕਾਂ ਨੂੰ ਜਾਗਰੂਕ ਕੀਤਾ ।

ਕੁੜੀਆਂ ਦੀ ਘੱਟ ਰਹੀ ਗਿਣਤੀ ਨੂੰ ਰੋਕਣ ਦੀ ਕਰਨੀ ਚਾਹੀਦੀ ਹੈ ਕੋਸ਼ਿਸ਼  

ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਕਰਦਿਆਂ ਕੁੜੀਆਂ ਦੀ ਘੱਟ ਰਹੀ ਗਿਣਤੀ ਨੂੰ ਰੋਕਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ । ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਵਿਸ਼ਵ ਸਿਹਤ ਦਿਵਸ ਮੌਕੇ ਵੀ ਐੱਨ. ਐੱਸ. ਐੱਸ. ਵੱਲੋਂ ਕੈਂਪ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ ਸੀ । ਦੋਹਾਂ ਜਾਗਰੂਕ ਰੈਲੀਆਂ ਵਿੱਚ ਪ੍ਰੋਗਰਾਮ ਅਫ਼ਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ ਸਿੰਘ ਸਿੱਧੂ, ਡਾ. ਅਭਿਨਵ ਭੰਡਾਰੀ ਅਤੇ ਡਾ. ਸੁਨੀਤਾ ਸਮੇਤ ਲਗਭਗ 50 ਵਲੰਟੀਅਰਾਂ ਨੇ ਸ਼ਿਰਕਤ ਕੀਤੀ ।