ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਦੋ ਸਕੂਲਾਂ ਨੂੰ 10.40 ਲੱਖ ਰੁਪਏ ਦੇ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਸਨੌਰ 21 ਅਪ੍ਰੈਲ – ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਪੰਜੋਲਾ ਅਤੇ ਬਲਬੇੜਾ ਵਿੱਚ 10.40 ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ । ਉਹਨਾਂ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਵਿੱਚ ਪਿੰਡਾਂ ਦੇ ਸਕੂਲਾਂ ਵਿੱਚ ਨਵੇਂ ਕਲਾਸਰੂਮ, ਇਮਾਰਤ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਕੂਲਾਂ ਦੇ ਨਵੀਨੀਕਰਨ, ਚਾਰਦੀਵਾਰੀ ਸਮੇਤ ਹੋਰ ਜਰੂਰੀ ਸਹੂਲਤਾਂ ਨੂੰ ਸ਼ਾਮਲ ਕਰਨਾ ਹੈ । ਹਰਮੀਤ ਸਿੰਘ ਪਠਾਣਮਾਜਰਾ ਨੇ ਆਪਣੇ ਹਲਕੇ ਵਿੱਚ ਹੋ ਰਹੇ ਵਿਕਾਸ ਕਾਰਜਾਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀਆਂ ਨੀਤੀਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਵਿਕਾਸ ਕਾਰਜਾਂ ਲਈ ਪਿੰਡ ਵਾਸੀਆਂ ਨੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਹਿਲਾਂ ਵਾਰ ਹੋਇਆ ਹੈ ਕਿ ਉਨ੍ਹਾਂ ਦੇ ਪਿੰਡਾਂ ਵਿਚ ਇੰਨੀ ਸੰਖਿਆ ਵਿੱਚ ਵਿਕਾਸ ਕਾਰਜ ਹੋ ਰਹੇ ਹਨ। ਪਿੰਡ ਵਾਸੀਆਂ ਨੇ ਉਨ੍ਹਾਂ ਦੇ ਦਰਵਾਜੇ ਤੱਕ ਆ ਕੇ ਸੁਣਨ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਧਾਇਕ ਦੀ ਖੁੱਲ ਕੇ ਸ਼ਲਾਘਾ ਕੀਤੀ। ਇਸ ਮੌਕੇ ਰਾਜਨੀਤਿਕ ਹੀ ਨਹੀਂ ਸਗੋਂ ਪ੍ਰਸ਼ਾਸਨਿਕ ਪੱਧਰ ਦੇ ਅਧਿਕਾਰੀਆਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ।
