ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ 14ਲੱਖ 20ਹਾਜ਼ਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕੀਤੇ ਲੋਕ ਅਰਪਿਤ

ਨਾਭਾ , 21 ਅਪ੍ਰੈਲ : ਨਾਭਾ ਦੇ ਚਾਰ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਤਹਿਤ ਵੱਖ ਵੱਖ ਸਕੂਲਾਂ ਵਿਚ ਉਦਘਾਟਨ ਕੀਤੇ ਜਿਸ ਵਿੱਚ ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਹਨਾਂ ਨਾਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕਡੰਰੀ ਸਕੂਲ ਮੈਹਸ, ਪ੍ਰਾਇਮਰੀ ਸਕੂਲ ਬਨੇਰਾ ਕਲਾਂ , ਸੀਨੀਅਰ ਸੈਕੰਡਰੀ ਸਕੂਲ ਸੌਜਾ , ਪ੍ਰਾਇਮਰੀ ਸਕੂਲ ਕੱਲੇ ਮਾਜਰਾ ਦੇ ਵਿਕਾਸ ਕਾਰਜਾਂ ‘ਤੇ 14 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਲੋਕ ਅਰਪਿਤ ਕੀਤੇ। ਇਹਨਾ ਵਿਕਾਸ ਕਾਰਜ ਵਿਚ ਕਮਰਿਆਂ ਦੀ ਉਸਾਰੀ , ਸਕੂਲਾਂ ਦੀ ਚਾਰ ਦੀਵਾਰੀ, ਵਰੰਡਿਆਂ ਦੀ ਰਿਪੇਅਰ ਸ਼ਾਮਲ ਹਨ। ਇਸ ਮੌਕੇ ਸਕੂਲ ਦੇ ਵਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਐਮ ਐਲ ਏ ਗੁਰਦੇਵ ਸਿੰਘ ਦੇਵ ਮਾਨ ਨੇ ਸਕੂਲੀ ਬੱਚਿਆਂ ਦੀ ਸ਼ਲਾਘਾ ਕੀਤੀ। ਇਸ ਸਮਾਗਮ ਵਿਚ ਰਾਜਨੀਤਕ ਸਖਸ਼ੀਅਤਾਂ ਤੋਂ ਇਲਾਵਾ ਪ੍ਰਸ਼ਾਸਨਿਕ ਪੱਧਰ ਦੇ ਅਧਿਕਾਰੀਆਂ ਨੇ ਵੀ ਆਪਣੀ ਸ਼ਮੂਲੀਅਤ ਦਰਜ ਕਰਵਾਈ। ਇਹਨਾਂ ਵਿੱਚ ਪਟਿਆਲਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪਟਿਆਲਾ ਦੀ ਮਨਵਿੰਦਰ ਕੌਰ ਭੁੱਲਰ, ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਰਾਜਿੰਦਰ ਸਿੰਘ ਚਾਨੀ, ਹਲਕਾ ਕੋਆਰਡੀਨੇਟਰਾਂ, ਸਰਪੰਚਾਂ, ਪੰਚਾਂ, ਕੌਂਸਲਰਾਂ ਅਤੇ ਚੇਅਰਮੈਨਾਂ ਨੇ ਵੀ ਹਾਜ਼ਰੀ ਦਿੱਤੀ।
