ਸੁਪਰੀਮ ਕੋਰਟ ਵਿਚ ਬੇਅੰਤ ਸਿੰਘ ਕ.ਤ.ਲ ਕੇਸ ਹਵਾਰਾ ਦੀ ਪਟੀਸ਼ਨ ‘ਤੇ ਸੁਣਵਾਈ ਟਲੀ

ਦੁਆਰਾ: Punjab Bani ਪ੍ਰਕਾਸ਼ਿਤ :Monday, 21 April, 2025, 03:40 PM

ਨਵੀਂ ਦਿੱਲੀ, 21 April 2025 : Beant Singh Murder Case:  ਭਾਰਤ ਦੇਸ਼ ਦੀ ਮਾਨਯੋਗ ਤੇ ਸਰਵਉਚ ਸੁਪਰੀਮ ਕੋਰਟ ਵਿਚ ਅੱਜ ਜੋ ਜਗਤਾਰ ਸਿੰਘ ਹਵਾਰਾ (Jagtar singh hawara) ਦੀ ਪਟੀਸ਼ਨ ਸਬੰਧੀ ਸੁਣਵਾਈ ਚੱਲ ਰਹੀ ਨੂੰ ਫਿਲਹਾਲ ਦੀ ਘੜੀ ਟਾਲ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਉਕਤ ਸੁਣਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ ਵਿਚ ਭੇਜੇ ਜਾਣ ਸਬੰਧੀ ਹੋਣੀ ਸੀ।

ਹਵਾਰਾ ਨੇ ਖ਼ੁਦ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਕੀਤੀ ਸੀ  ਮੰਗ

ਦੱਸਣਯੋਗ ਹੈ ਕਿ ਉਕਤ ਕੇਸ ਵਿਚ ਹਵਾਰਾ ਨੇ ਖ਼ੁਦ ਨੂੰ ਕੌਮੀ ਰਾਜਧਾਨੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਸਿਖਰਲੀ ਅਦਾਲਤ ਤੋਂ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁੁਸਾਰ ਮਾਨਯੋਗ ਸੁਪਰੀਮ ਕੋਰਟ (supreme Court) ਵਿਚ ਜਗਤਾਰ ਸਿੰਘ ਹਵਾਰਾ ਦੇ ਪੰਜਾਬ ਦੀ ਜੇਲ ਵਿਚ ਤਬਦੀਲ ਕੀਤੇ ਜਾਣ ਦੀ ਪਟੀਸ਼ਨ ਤੇ ਚੰਡੀਗੜ੍ਹ ਪ੍ਰਸ਼ਾਸਨ ਦੀ ਨੁਮਾਇੰਦਗੀ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਵਲੋਂ ਕੀਤੀ ਜਾ ਰਹੀ ਹੈ ਅਤੇ ਹਵਾਰਾ ਦੀ ਪਟੀਸ਼ਨ ‘ਤੇ ਜਵਾਬ ਦੇਣ ਲਈ ਸਮਾਂ ਮੰਗਣ ਤੋਂ ਬਾਅਦ ਜਸਟਿਸ ਬੀ. ਆਰ. ਗਵਈ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਅੱਗੇ ਪਾ ਦਿੱਤੀ।

ਪੰਜਾਬ ਵਿੱਚ ਤਬਦੀਲ ਨਹੀਂ ਕੀਤਾ ਜਾ ਸਕਦਾ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ 4 ਫਰਵਰੀ ਨੂੰ ਹਵਾਰਾ ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਉਸ ਨੂੰ ਪੰਜਾਬ ਵਿੱਚ ਤਬਦੀਲ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਸ ‘ਤੇ ਚੰਡੀਗੜ੍ਹ ਵਿੱਚ ਮੁਕੱਦਮਾ ਚੱਲ ਰਿਹਾ ਹੈ ਜਦੋਂ ਕਿ ਪੰਜਾਬ ਦੇ ਐਡਵੋਕੇਟ ਜਨਰਲ ਨੇ ਕਿਹਾ ਕਿ ਪੰਜਾਬ ਵਿੱਚ ਉਸਦਾ ਕੋਈ ਦਾਅਵਾ ਨਹੀਂ ਹੈ ਪਰ ਜੇ ਉਸਨੂੰ ਤਬਦੀਲ ਕਰਨਾ ਹੀ ਹੈ ਤਾਂ ਇਹ ਚੰਡੀਗੜ੍ਹ ਯੂ. ਟੀ. ਵਿੱਚ ਤਬਦੀਲ ਕੀਤਾ ਜਾਵੇ। ਉਨ੍ਹਾਂ ਬੈਂਚ ਨੂੰ ਦੱਸਿਆ ਸੀ ਹਵਾਰਾ ਵੱਲੋਂ ਦਾਇਰ ਕੀਤੀ ਗਈ ਇੱਕ ਅਜਿਹੀ ਹੀ ਪਟੀਸ਼ਨ ਨੂੰ 2018 ਵਿੱਚ ਦਿੱਲੀ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਸੀ।