ਮਸ਼ੀਨਰੀ ਦੀ ਖਰੀਦ ਕਰਨ ਲਈ ਕਿਸਾਨਾਂ ਤੋਂ ਆਨ ਲਾਈਨ ਅਰਜੀਆਂ ਦੀ ਮੰਗ

ਦੁਆਰਾ: Punjab Bani ਪ੍ਰਕਾਸ਼ਿਤ :Tuesday, 22 April, 2025, 04:09 PM

ਸੰਗਰੂਰ, 22 ਅਪ੍ਰੈਲ : Demand for online applications from farmers for purchasing machinery : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਾਉਣੀ 2025 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਬਸਿਡੀ ‘ਤੇ ਮਸ਼ੀਨਰੀ ਦੀ ਖਰੀਦ ਕਰਨ ਲਈ (agrimachinerypb.com) ਵੈਬਸਾਈਟ ਰਾਹੀਂ ਆਨ-ਲਾਈਨ ਅਰਜੀਆਂ ਦੀ ਮੰਗ ਕੀਤੀ ਹੈ ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਅਕਤੀਗਤ ਤੌਰ ਉੱਤੇ ਕਿਸਾਨਾਂ ਨੂੰ 50 ਪ੍ਰਤੀਸ਼ਤ ਸਬਸਿਡੀ ਅਤੇ ਕਿਸਾਨ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 80 ਪ੍ਰਤੀਸ਼ਤ ਸਬਸਿਡੀ ‘ਤੇ ਸੁਪਰਸੀਡਰ, ਬੇਲਰ, ਰੇਕ, ਕਰਾਪ ਰੀਪਰ, ਉਲਟਾਵੇ ਹੱਲ ਆਦਿ ਲਈ 22.04.2025 ਤੋਂ 12.05.2025 (ਸ਼ਾਮ 5.00 ਵਜੇ) ਤੱਕ ਸਰਕਾਰ ਵੱਲੋ ਆਨ-ਲਾਈਨ ਅਪਲਾਈ ਕਰਨ ਲਈ ਕਿਹਾ ਗਿਆ ਹੈ ।

ਕਿਸਾਨਾਂ ਕੀਤੀ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਅਰਜ਼ੀਆ ਦੀ ਮੰਗ 

ਇਸ ਤੋਂ ਇਲਾਵਾ ਕਿਸਾਨਾਂ ਵੱਲੋ ਕਸਟਮ ਹਾਇਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜ਼ੀਆ ਦੀ ਮੰਗ ਕੀਤੀ ਗਈ ਹੈ । ਉਹਨਾਂ ਨੇ ਕਿਸਾਨਾਂ ਨੂੰ ਸਕੀਮ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਅਧਿਕਾਰੀ ਸੰਗਰੂਰ ਦੇ ਦਫਤਰ ਨਾਲ ਸੰਪਰਕ ਕਰਨ ਲਈ ਕਿਹਾ ਹੈ ।