ਸੁਨਾਮ ਹਲਕੇ ਦੀਆਂ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ

ਦੁਆਰਾ: Punjab Bani ਪ੍ਰਕਾਸ਼ਿਤ :Wednesday, 23 April, 2025, 01:23 PM

ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ 2025 : ਕੈਬਨਿਟ ਮੰਤਰੀ ਅਮਨ ਅਰੋੜਾ (Cabinet Aman Arora) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ ਸੁਨਾਮ (Sunam) ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ (Social Societies) ਨੂੰ ਵਿਕਾਸ ਕਾਰਜਾਂ ਲਈ 1 ਕਰੋੜ 26 ਲੱਖ ਰੁਪਏ ਦੇ ਚੈੱਕ ਤਕਸੀਮ (Check Distribution) ਕਰਦਿਆਂ ਕਿਹਾ ਕਿ ਇਨ੍ਹਾਂ ਸੰਸਥਾਵਾਂ ਵਿੱਚ ਨਗਰ ਕੌਂਸਲਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜ ਸੇਵੀ ਸੰਸਥਾਵਾਂ ਅਤੇ ਕਮੇਟੀਆਂ ਸ਼ਾਮਲ ਹਨ ।

ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ

ਅਮਨ ਅਰੋੜਾ ਨੇ ਕਿਹਾ ਕਿ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ (CM Bhagwant Singh Maan) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਕਵਾਇਦ ਤਹਿਤ ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ।

ਪੰਜਾਬ ਸਰਕਾਰ ਵੱਲੋਂ ਨਹੀਂ ਆਉਣ ਦਿੱਤੀ ਜਾਵੇਗੀ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ

ਕੈਬਨਿਟ ਮੰਤਰੀ ਅਮਨ ਅਰੋੜਾ (Cabinet Aman Arora) ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੁਨਾਮ ਹਲਕੇ ਨੂੰ ਨਮੂਨੇ ਦਾ ਸ਼ਹਿਰ ਬਣਾਉਂਦੇ ਹੋਏ ਦੇਸ਼ ਦੇ ਮੂਹਰਲੀ ਕਤਾਰ ਦੇ ਸ਼ਹਿਰਾਂ ਵਿੱਚ ਸ਼ਾਮਲ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਨਾ ਕੇਵਲ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਬਲਕਿ ਪੂਰੇ ਹਲਕਾ ਸੁਨਾਮ ਦੇ ਪਿੰਡਾਂ, ਕਸਬਿਆਂ ਅਤੇ ਹੋਰ ਸ਼ਹਿਰਾਂ ਵਿੱਚ ਵਿਕਾਸ ਕਾਰਜ (Development Works) ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਨਾਲ ਇਲਾਕੇ ਦੀ ਨੁਹਾਰ ਵਿੱਚ ਵੱਡੇ ਬਦਲਾਅ ਹੋ ਰਹੇ ਹਨ । ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ (Thanks) ਕੀਤਾ, ਜਿਨ੍ਹਾਂ ਵੱਲੋਂ ਹਲਕਾ ਸੁਨਾਮ ਨੂੰ ਵੱਡੀ ਗਿਣਤੀ ‘ਚ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਹ ਖੁਦ ਇਹਨਾਂ ਵਿਕਾਸ ਕਾਰਜਾਂ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਕਰਵਾਉਣ ਲਈ ਹਰ ਇਕ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੇ ਹਨ ।

ਐਸ. ਡੀ. ਐਮ. ਸੁਨਾਮ, ਬੀ. ਡੀ. ਪੀ. ਓ. ਸਨ ਹਾਜ਼ਰ

ਇਸ ਮੌਕੇ ਹੋਰਨਾਂ ਤੋਂ ਇਲਾਵਾ (Govt. Departments and Officers) ਐਸ. ਡੀ. ਐਮ. ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਬੀ. ਡੀ. ਪੀ. ਓ. ਸੰਜੀਵ ਕੁਮਾਰ, ਬੀ. ਡੀ. ਪੀ. ਓ. ਗੁਰਦਰਸ਼ਨ ਸਿੰਘ, ਡੀ. ਐਸ. ਪੀ. ਹਰਵਿੰਦਰ ਸਿੰਘ ਖਹਿਰਾ, ਈ. ਓ. ਬਾਲਕ੍ਰਿਸ਼ਨ, ਚੇਅਰਮੈਨ ਮਾਰਕਿਟ ਕਮੇਟੀ ਮੁਕੇਸ਼ ਜੁਨੇਜਾ, ਜਤਿੰਦਰ ਜੈਨ, ਸੰਜੀਵ ਕੁਮਾਰ ਸੰਜੂ ਪੀ. ਏ., ਡਾ. ਅਮ੍ਰਿਤ ਸਿੱਧੂ ਓ. ਐਸ. ਡੀ. ਬਲਵਿੰਦਰ ਢਿੱਲੋਂ, ਸੁਰਜੀਤ ਸਰਪੰਚ, ਮਨਦੀਪ ਈਲਵਾਲ, ਗੁਰਿੰਦਰਪਾਲ ਸਿੰਘ, ਸੁੱਖ ਸਾਹੋਕੇ, ਦੀਪ ਸਰਪੰਚ, ਸਾਹਿਬ ਸਿੰਘ, ਰਵੀ ਕਮਲ ਗੋਇਲ, ਮਨੀ ਸਰਾਓ, ਕੁਲਵੀਰ ਭੰਗੂ, ਚਮਕੌਰ ਹਾਂਡਾ, ਅਵਤਾਰ ਸਿੰਘ ਉੱਭਾਵਾਲ, ਲੱਖੀ ਐਮ. ਸੀ. ਚੀਮਾ, ਤਰਲੋਚਨ ਗੋਇਲ ਸਮੇਤ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ ।

Read More : ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ