Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 3:32 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਭਾਰਤੀ ਮਿਆਰ ਬਿਊਰੋ ਵੱਲੋਂ ਪਾਤੜਾਂ ਵਿਖੇ ਪੰਚਾਂ ਸਰਪੰਚਾਂ ਅਤੇ ਸਕੱਤਰਾਂ ਲਈ ਜਾਗਰੂਕਤਾ ਪ੍ਰੋਗਰਾਮ

ਦੁਆਰਾ: Punjab Bani ਪ੍ਰਕਾਸ਼ਿਤ :Thursday, 17 April, 2025, 05:34 PM

ਪਾਤੜਾਂ, 17 ਅਪ੍ਰੈਲ : ਭਾਰਤੀ ਮਿਆਰ ਬਿਊਰੋ (ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ, ਭਾਰਤ ਸਰਕਾਰ) ਵਲੋਂ ਬੀ. ਡੀ. ਪੀ. ਦਫਤਰ ਪਾਤੜਾਂ ਵਿਖੇ ਪਰਵਾਣੂ ਬ੍ਰਾਂਚ ਦੇ ਡਾਇਰੈਕਟਰ ਐਸ ਸੀ ਨਾਇਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਲਈ ਖੇਤੀ ਦੇ ਅਧਾਰਿਤ ਅਤੇ ਹੋਰ ਲੋੜਾਂ ਅਨੁਸਾਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਤਕਰੀਬਨ 60 ਸਰਪੰਚਾਂ, ਪੰਚਾਂ ਅਤੇ ਸਕੱਤਰਾਂ ਨੂੰ ਜਾਣਕਾਰੀ ਅਧਾਰਿਤ ਕਿਤਾਬਚਾ ਵੰਡਿਆ ਗਿਆ ।

ਪਾਤੜਾਂ ਬਲਾਕ ਵਿਖੇ ਕਰਵਾਏ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਕਰਵਾਇਆ ਗਿਆ ਜਾਣੂ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਇਸ਼ਾ ਸਿੰਗਲ ਅਤੇ ਪਾਤੜਾਂ ਦੇ ਐਸ. ਡੀ. ਐਮ. ਅਸ਼ੋਕ ਕੁਮਾਰ ਦੇ ਸਹਿਯੋਗ ਨਾਲ ਪਾਤੜਾਂ ਬਲਾਕ ਵਿਖੇ ਕਰਵਾਏ ਇਸ ਸਮਾਗਮ ਦੌਰਾਨ ਭਾਗੀਦਾਰਾਂ ਨੂੰ ਕਿਸੇ ਵੀ ਵਿਕਾਸ ਗਤੀਵਿਧੀ ਜਾਂ ਨਿੱਜੀ ਲੋੜਾਂ ਲਈ ਗੁਣਵੱਤਾ ਵਾਲੀਆਂ ਚੀਜ਼ਾਂ ਦੀ ਖਰੀਦ ਲਈ ਮਿਆਰਾਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਭਾਗੀਦਾਰਾਂ ਨੇ ਬੀ. ਆਈ. ਐਸ. ਕੇਅਰ ਐਪ ਨੂੰ ਵੀ ਆਪਣੇ ਮੋਬਾਈਲ ਉੱਪਰ ਡਾਊਨਲੋਡ ਕੀਤਾ ਅਤੇ ਅਸਲ ਆਈ. ਐਸ. ਆਈ. ਮਾਰਕ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇਸ ਐਪ ਦੀ ਵਰਤੋਂ ਕਰਨਾ ਸਿੱਖਿਆ ਤਾਂ ਜੋ ਰੋਜ਼ਾਨਾ ਜੀਵਨ ਵਿੱਚ ਮਿਆਰਾਂ ਬਾਰੇ ਉਹਨਾਂ ਦੇ ਗਿਆਨ ਵਿੱਚ ਵਾਧਾ ਕੀਤਾ ਜਾ ਸਕੇ ।

ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਬੀ. ਆਈ. ਐਸ. ਦੁਆਰਾ ਪ੍ਰਦਾਨ ਕੀਤੀ ਗਈ ਸਰੋਤ ਸਮੱਗਰੀ ਭਾਗੀਦਾਰਾਂ ਵਿੱਚ ਵੰਡੀ ਗਈ

ਇਸ ਮੌਕੇ ਭਾਗੀਦਾਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਬੀ. ਆਈ. ਐਸ. ਦੁਆਰਾ ਪ੍ਰਦਾਨ ਕੀਤੀ ਗਈ ਸਰੋਤ ਸਮੱਗਰੀ ਭਾਗੀਦਾਰਾਂ ਵਿੱਚ ਵੰਡੀ ਗਈ । ਪ੍ਰੋਗਰਾਮ ਦੀ ਸ਼ੁਰੂਆਤ ਬੀ. ਆਈ. ਐਸ. ਦੇ ਰਿਸੋਰਸ ਪਰਸਨ ਦੁਆਰਾ ਪੰਚਾਇਤ ਪੱਧਰ ‘ਤੇ ਮਿਆਰਾਂ ਦੀ ਮਹੱਤਤਾ ਬਾਰੇ ਦੱਸ ਕੇ ਕੀਤੀ ਗਈ। ਭਾਗੀਦਾਰਾਂ ਨੂੰ ਦੱਸਿਆ ਗਿਆ ਕਿ ਭਾਰਤੀ ਮਿਆਰ ਬਿਊਰੋ ਵੱਲੋਂ ਗੁਣਵੱਤਾ ਵਾਲੇ ਉਤਪਾਦਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰਾਂ ‘ਤੇ ਨਵੇਂ ਯਤਨ ਕੀਤੇ ਜਾ ਰਹੇ ਹਨ । ਪੰਚਾਇਤ ਪੱਧਰ ‘ਤੇ ਨਿਰਮਾਣ ਅਤੇ ਖਰੀਦਦਾਰੀ ਵਿੱਚ ਭਾਰਤੀ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ, ਸੰਵੇਦਨਸ਼ੀਲਤਾ ਵਰਕਸ਼ਾਪਾਂ ਦੌਰਾਨ ਪੰਚਾਇਤਾਂ ਅਤੇ ਆਮ ਲੋਕਾਂ ਦੁਆਰਾ ਵਰਤੀਆਂ ਜਾਂਦੀਆਂ ਸਮੱਗਰੀਆਂ ਨਾਲ ਸਬੰਧਤ ਮਿਆਰਾਂ ਨੂੰ ਸਪੱਸ਼ਟ ਤੌਰ ‘ਤੇ ਸਮਝਾਇਆ ਗਿਆ ਹੈ ।

ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀ. ਆਈ. ਐਸ. ਕੇਅਰ ਐਪ ‘ਤੇ ਚਰਚਾ ਵਿੱਚ ਉਤਸ਼ਾਹ ਨਾਲ ਲਿਆ ਹਿੱਸਾ 

ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਮਹਿਲਾ ਪੰਚਾਇਤ ਮੈਂਬਰਾਂ ਨੇ ਹਾਲ ਮਾਰਕਿੰਗ ਅਤੇ ਬੀ. ਆਈ. ਐਸ. ਕੇਅਰ ਐਪ ‘ਤੇ ਚਰਚਾ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਭਾਗੀਦਾਰਾਂ ਨੇ ਬੜੇ ਜੋਸ਼ ਨਾਲ ‘ਜਾਗੋ ਗਰਾਹਕ ਜਾਗੋ’ ਦਾ ਨਾਅਰਾ ਵੀ ਲਗਾਇਆ । ਭਾਗੀਦਾਰਾਂ ਨੇ ਵਰਕਸ਼ਾਪ ਦੌਰਾਨ ਪ੍ਰਾਪਤ ਕੀਤੀ ਜਾਣਕਾਰੀ ਦੀ ਪ੍ਰਭਾਵੀ ਵਰਤੋਂ ਕਰਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਭਾਗੀਦਾਰ ਇਹ ਜਾਣ ਕੇ ਹੈਰਾਨ ਰਹਿ ਗਏ ਕਿ ਉਹ ਬੀ. ਆਈ. ਐਸ. ਕੇਅਰ ਐਪ ‘ਤੇ ਸਿੱਧੇ ਤੌਰ ‘ਤੇ ਸ਼ਿਕਾਇਤ ਕਰ ਸਕਦੇ ਹਨ ਅਤੇ ਸਟੈਂਡਰਡ ਮਾਰਕ ਦੀ ਦੁਰਵਰਤੋਂ ਦੀ ਜਾਂਚ ਕਰ ਸਕਦੇ ਹਨ । ਹਾਜ਼ਰੀਨ ਨੇ ਬੀ. ਆਈ. ਐਸ. ਮਾਰਕਿੰਗ ਅਤੇ ਪ੍ਰਮਾਣਿਕਤਾ ਦੀ ਜਾਂਚ ਕਰਨ ਦੇ ਸਾਧਨਾਂ ‘ਤੇ ਪ੍ਰਾਪਤ ਕੀਤੇ ਨਵੇਂ ਗਿਆਨ ਬਾਰੇ ਚਾਨਣਾ ਪਾਉਣ ਲਈ ਧੰਨਵਾਦ ਕੀਤਾ ਅਤੇ ਆਪਣੇ-ਆਪਣੇ ਪਿੰਡਾਂ ਵਿੱਚ ਅਜਿਹੇ ਹੋਰ ਪ੍ਰੋਗਰਾਮ ਕਰਵਾਉਣ ਦੀ ਮੰਗ ਕੀਤੀ । ਬੀ. ਡੀ. ਪੀ. ਓ. ਪਾਤੜਾਂ ਬਘੇਲ ਸਿੰਘ ਨੇ ਧੰਨਵਾਦ ਕਰਦੇ ਹੋਏ ਬੀ. ਆਈ. ਐਸ. ਦੇ ਰਿਸੋਰਸ ਪਰਸਨ ਦਲਬੀਰ ਸਿੰਘ ਦਾ ਜਾਗਰੂਕਤਾ ਪ੍ਰੋਗਰਾਮ ਲਈ ਧੰਨਵਾਦ ਕੀਤਾ ।



Scroll to Top