ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ 

ਦੁਆਰਾ: Punjab Bani ਪ੍ਰਕਾਸ਼ਿਤ :Thursday, 17 April, 2025, 06:56 PM

 ਘਨੌਰ, 17 ਅਪ੍ਰੈਲ :  ਇਹੋ ਜਿਹੀਆਂ ਘਟਨਾਵਾਂ ਸੁਣ ਕੇ ਕੰਬਣੀ ਛਿੜ ਜਾਂਦੀ ਹੈ ਕਿ ਸਕੂਲਾਂ ਵਿਚ ਹਜ਼ਾਰਾਂ ਘਰਾਂ ਦੀਆਂ ਇੱਜ਼ਤਾਂ ਪੜਦੀਆਂ ਹਨ । ਸਕੂਲ ਨੂੰ ਵਿਦਿਆ ਦਾ ਮੰਦਰ ਕਿਹਾ ਜਾਂਦਾ ਹੈ। ਜਦੋਂ ਇਹੋ ਜਿਹੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਮਜਬੂਰਨ ਧੀਆਂ ਵਾਲਿਆਂ ਨੂੰ ਸੋਚਣ ਲਈ ਮਜਬੂਰ ਹੋਣਾ ਪੈਂ ਜਾਂਦਾ ਹੈ । ਇਹੋ ਜਿਹੀ ਇੱਕ ਘਟਨਾ ਹਲਕਾ ਘਨੌਰ ਅਧੀਨ ਆਉਂਦੇ ਪਿੰਡ ਕਪੂਰੀ ਵਿੱਚ ਸਥਿਤ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਾਪਰੀ ਜਿਸ ਨੇ ਅਧਿਆਪਕ ਤੇ ਵਿਦਿਆਰਥੀ ਦੇ ਰਿਸ਼ਤੇ ਨੂੰ ਤਾਰ ਤਾਰ ਕਰ ਦਿੱਤਾ ਹੈ ।
ਬਾਰਵੀਂ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਦੇ ਅਧਿਆਪਕ ਨੇ ਕੀਤਾ ਜ਼ਬਰ ਜ਼ਿਨਾਹ, ਮਾਮਲਾ ਦਰਜ 
ਇੱਕ ਅਧਿਆਪਕ ਨੇ ਆਪਣੀ ਬਾਰਵੀਂ ਜਮਾਤ ਦੀ ਵਿਦਿਆਰਥਣ ਨੂੰ ਭਵਿੱਖ ਦੀ ਪੜ੍ਹਾਈ ਵਿੱਚ ਮਦਦ ਕਰਨ ਦਾ ਝਾਂਸਾ ਦੇ ਕੇ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ ।
ਦੱਸਣ ਮੁਤਾਬਿਕ ਅਧਿਆਪਕ ਹਰਿਆਣਾ ਦਾ ਰਹਿਣ ਵਾਲਾ ਹੈ। ਪੀੜਤ ਦੀ ਸ਼ਿਕਾਇਤ ਤੋਂ ਬਾਅਦ ਘਨੌਰ ਪੁਲਿਸ ਨੇ ਮੁਲਜ਼ਮ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ ।
ਹਰਿਆਣਾ ਦੇ ਸ਼ਾਹਬਾਦ ਦਾ ਰਹਿਣ ਵਾਲਾ ਲੈਕਚਰਾਰ ਮਨਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬੀ ਵਿਸ਼ੇ ਦਾ ਹੈ ਅਧਿਆਪਕ 
ਜਾਣਕਾਰੀ ਅਨੁਸਾਰ ਹਰਿਆਣਾ ਦੇ ਸ਼ਾਹਬਾਦ ਦਾ ਰਹਿਣ ਵਾਲਾ ਲੈਕਚਰਾਰ ਮਨਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿੱਚ ਪੰਜਾਬੀ ਵਿਸ਼ੇ ਦਾ ਅਧਿਆਪਕ ਹੈ । ਸਾਧਨਾਂ ਦੀ ਘਾਟ ਕਾਰਨ ਮਨਜੀਤ ਸਿੰਘ ਕਈ ਵਾਰ ਕਾਰ ਦੀ ਮਦਦ ਨਾਲ ਪੀੜਤ ਨੂੰ ਉਸਦੇ ਪਿੰਡ ਛੱਡ ਦਿੰਦਾ ਸੀ । ਪੀੜਤਾ ਨੇ ਇਸ ਸਾਲ ਬਾਰਵੀਂ ਦੀ ਪ੍ਰੀਖਿਆ ਦਿੱਤੀ ਸੀ । ਦੱਸਿਆ ਜਾ ਰਿਹਾ ਹੈ ਕਿ ਅਧਿਆਪਕ ਪੀੜਤਾ ਨੂੰ ਅੱਗੇ ਦੀ ਪੜ੍ਹਾਈ ਵਿੱਚ ਮਦਦ ਕਰਨ ਦੇ ਬਹਾਨੇ ਕਾਰ ਵਿੱਚ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਿਆ ਅਤੇ ਕਾਰ ਵਿੱਚ ਉਸਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਬਲਾਤਕਾਰ ਕੀਤਾ ।
ਬਲਾਤਕਾਰ ਦੀ ਘਟਨਾ ਦੱਸੀ ਜਾ ਰਹੀ ਹੈ 5 ਮਾਰਚ ਨੂੰ ਵਾਪਰੀ 
ਬਲਾਤਕਾਰ ਦੀ ਘਟਨਾ 5 ਮਾਰਚ ਨੂੰ ਵਾਪਰੀ ਦੱਸੀ ਜਾ ਰਹੀ ਹੈ । ਪੀੜਤਾ ਨੇ ਪਰਿਵਾਰ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦੇਣ ਦੇ ਨਾਲ-ਨਾਲ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ । ਇਹ ਦੋਸ਼ ਹੈ ਕਿ ਪੀੜਤਾ ਨੂੰ ਕਿਸੇ ਨੂੰ ਦੱਸਣ ‘ਤੇ ਧਮਕੀਆਂ ਵੀ ਦਿੱਤੀਆਂ ਗਈਆਂ ਸਨ । ਪੀੜਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮਾਮਲਾ ਗੰਭੀਰ ਹੋਣ ਕਰਕੇ ਪੁਲਿਸ ਵੀ ਬਿਨਾਂ ਦੇਰੀ ਕੀਤੇ ਹਰਕਤ ਵਿੱਚ ਆ ਗਈ ।
ਕੀ ਕਹਿਣਾ ਹੈ ਐਸ.ਐਚ.ਓ. ਘਨੌਰ ਦਾ 
ਇਸ ਸਬੰਧੀ ਫ਼ੋਨ ‘ਤੇ ਸੰਪਰਕ ਕਰਨ ‘ਤੇ ਘਨੌਰ ਪੁਲਿਸ ਸਟੇਸ਼ਨ ਦੇ ਐਸਐਚਓ ਸਾਹਿਬ ਸਿੰਘ ਨੇ ਕਿਹਾ ਕਿ ਪੀੜਤਾ ਦੀ ਸ਼ਿਕਾਇਤ ‘ਤੇ ਮਾਮਲੇ ਦਰਜ ਕਰਨ ਤੋਂ ਬਾਅਦ ਦੋਸ਼ੀ ਅਧਿਆਪਕ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।