ਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼

ਦੁਆਰਾ: Punjab Bani ਪ੍ਰਕਾਸ਼ਿਤ :Thursday, 17 April, 2025, 07:45 PM

ਚੰਡੀਗੜ੍ਹ, ਕਪੂਰਥਲਾ, 17 ਅਪ੍ਰੈਲ : ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਜਾਅਲੀ ਡੋਟ ਟੈਸਟ ਰਿਪੋਰਟਾਂ ਦੇਣ ਬਦਲੇ ਲਈਆਂ ਜਾ ਰਹੀਆਂ ਰਿਸ਼ਵਤਾਂ ਦੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ 10 ਹਜ਼ਾਰ ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ । ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ ।

ਵਿਜੀਲੈਂਸ ਬਿਊਰੋ ਰੇਂਜ ਜਲੰਧਰ ਰ ਰਹੀ ਹੈ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ 

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫ. ਆਈ. ਆਰ. ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ । ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ ।