Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:38 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਹੀ ਭਾਜਪਾ ਨੂੰ ਹਰਾ ਕੇ ਦੇਸ਼ ਨੂੰ ਬਦਲ ਸਕਦੀ ਹੈ : ਵਿਸ਼ਨੂੰ ਸ਼ਰਮਾ

ਕਾਂਗਰਸ ਹੀ ਭਾਜਪਾ ਨੂੰ ਹਰਾ ਕੇ ਦੇਸ਼ ਨੂੰ ਬਦਲ ਸਕਦੀ ਹੈ : ਵਿਸ਼ਨੂੰ ਸ਼ਰਮਾ

ਪਟਿਆਲਾ : ਕਾਂਗਰਸ ਪਾਰਟੀ ਦੇ ਹਲਕਾ ਪਟਿਆਲਾ ਤੋਂ ਇੰਚਾਰਜ ਵਿਸ਼ਨੂੰ ਸ਼ਰਮਾ ਨੇ ਆਖਿਆ ਕਿ ਕਾਂਗਰਸ ਹੀ ਭਾਜਪਾ ਨੂੰ ਹਰਾ ਕੇ ਦੇਸ਼ ਨੂੰ ਬਦਲ ਸਕਦੀ ਹੈ, ਜਿਸ ਲਈ ਕਾਂਗਰਸ ਵੱਲੋ ਮਜਬੂਤੀ ਨਾਲ ਅੱਗੇ ਵਧਿਆ ਜਾ ਰਿਹਾ ਹੈ । ਉਨਾ ਕਿਹਾ ਕਿ ਸਰਕਾਰ ਧਕੇਸ਼ਾਹੀਆਂ ਕਰਕੇ ਕਾਂਗਰਸੀ ਨੇਤਾਵਾਂ ਨੂੰ ਦਬਾਅ ਨਹੀ ਸਕਦੀ । ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਜਾਣ-ਬੁੱਝ ਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ, ਇਸ ਲਈ ਹੁਣ ਮਾਣਯੋਗ ਹਾਈਕੋਰਟ ਨੇ ਵੀ ਪ੍ਰਤਾਪ ਸਿੰਘ ਬਾਜਵਾ ਨੂੰ ਰਾਹਤ ਦਿੱਤੀ ਹੈ, ਜਿਸ ਨਾਲ ਸਰਕਾਰ ਦੀ ਇਕਲਾਖੀ ਹਾਰ ਸਭ ਦੇ ਸਾਹਮਣੇ ਹੈ । ਉਨਾਂ ਕਿਹਾ ਕਿ ਕਾਂਗਰਸ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜੋ ਕਿ ਲੋਕਾਂ ਲਈ ਸਹੀ ਵਿਕਾਸ ਕਰਵਾ ਸਕਦੀ ਹੈ ।

ਅੱਜ ਲੋਕ ਮੁੜ ਤੋਂ ਕਾਂਗਰਸ ਪਾਰਟੀ ਨੂੰ ਯਾਦ ਕਰ ਰਹੇ ਹਨ : ਵਿਸ਼ਨੂੰ ਸ਼ਰਮਾ
ਵਿਸ਼ਨੂੰ ਸ਼ਰਮਾ ਨੇ ਕਿਹਾ ਕਿ ਅੱਜ ਲੋਕ ਮੁੜ ਤੋਂ ਕਾਂਗਰਸ ਪਾਰਟੀ ਨੂੰ ਯਾਦ ਕਰ ਰਹੇ ਹਨ ਕਿਉਂਕਿ ਕਾਂਗਰਸ ਪਾਰਟੀ ਦੇ ਕਾਰਜਕਾਲ ਅੰਦਰ ਨਾ ਤਾਂ ਉਨ੍ਹਾਂ ਦੇ ਕਦੇ ਕੰਮ ਰੁਕੇ ਹਨ ਅਤੇ ਨਾ ਹੀ ਕੋਈ ਵਿਕਾਸ ਕਾਰਜਾਂ ਅੰਦਰ ਰੁਕਾਵਟ ਆਈ ਹੈ, ਇਸ ਲਈ ਲੋਕਾਂ ਨੂੰ ਪਤਾ ਚੱਲ ਚੁਕਾ ਹੈ ਕਿ ਕਾਂਗਰਸ ਹੀ ਇੱਕ ਮਾਤਰ ਅਜਿਹੀ ਪਾਰਟੀ ਹੈ, ਜੋ ਕਿ ਉਨ੍ਹਾਂ ਲਈ ਸਹੀ ਵਿਕਾਸ ਕਰਵਾ ਸਕਦੀ ਹੈ । ਉਨ੍ਹਾਂ ਆਖਿਆ ਕਿ ਅੱਜ ਆਪ ਪਾਰਟੀ ਦੇ ਮਾੜੇ ਰਾਜ ਦੇ ਕਾਰਨ ਲੋਕ ਤਰਾਹ ਤਰਾਹ ਕਰ ਰਹੇ ਹਨ ਅਤੇ ਆਪ ਪਾਰਟੀ ਨੂੰ ਕੋਸ ਰਹੇ ਹਨ । ਉਨ੍ਹਾਂ ਕਿਹਾ ਕਿ ਅੱਜ ਲੋਕਾਂ ਲਈ ਯੂਥ ਕਾਂਗਰਸ ਵੱਲੋ ਡਟਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਹੁਣ ਲੋਕ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਹਨ ਤੇ ਕਾਂਗਰਸ ਵੀ ਲੋਕਾਂ ਦੇ ਨਾਲ ਡਟਕੇ ਖੜੀ ਹੈ ।

Advertisement
Advertisement
Advertisement
Advertisement
Scroll to Top