Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:48 pm

+91 90915 01313 , +91 90916 01313

punjabbanni@gmail.com
punjabbani@yahoo.com

ਸਬ ਡਵੀਜ਼ਨ ਦਿੜ੍ਹਬਾ ਵਿੱਚ ' ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ' ਦੇ ਬਕਾਇਆ ਮਾਮਲਿਆਂ ਦਾ ਸੌ ਫੀਸਦੀ ਨਿਪਟਾਰਾ : ਐਸ. ਡੀ. ਐਮ. ਰਾਜੇਸ਼ ਸ਼ਰਮਾ

ਸਬ ਡਵੀਜ਼ਨ ਦਿੜ੍ਹਬਾ ਵਿੱਚ ' ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ ' ਦੇ ਬਕਾਇਆ ਮਾਮਲਿਆਂ ਦਾ ਸੌ ਫੀਸਦੀ ਨਿਪਟਾਰਾ : ਐਸ. ਡੀ. ਐਮ. ਰਾਜੇਸ਼ ਸ਼ਰਮਾ

ਦਿੜ੍ਹਬਾ/ ਸੰਗਰੂਰ, 18 ਅਪ੍ਰੈਲ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਾਣਕਾਰੀ ਦਿੰਦਿਆਂ ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸਬ ਡਵੀਜ਼ਨ ਦਿੜ੍ਹਬਾ ਵਿੱਚ ‘ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ’ ਸਬੰਧੀ ਬਕਾਇਆ ਪਏ ਸਾਰੇ ਮਾਮਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮਾਲ ਵਿਭਾਗ ਦੇ ਨਾਲ ਸੰਬੰਧਿਤ ਕੰਮਾਂ ਨੂੰ ਪਾਰਦਰਸ਼ਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਫੌਰੀ ਕਾਰਵਾਈ

ਐਸ. ਡੀ. ਐਮ. ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੀਤੇ ਦਿਨੀ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਵਿੱਚ ‘ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ’ ਸਬੰਧੀ ਬਕਾਇਆ ਕੇਸਾਂ ਦਾ 30 ਅਪ੍ਰੈਲ ਤੱਕ ਨਿਪਟਾਰਾ ਕਰਨ ਦੇ ਆਦੇਸ਼ ਦਿੱਤੇ ਗਏ ਸਨ ਜਿਸ ਦੀ ਪਾਲਣਾ ਨੂੰ ਦਿੜ੍ਹਬਾ ਡਵੀਜ਼ਨ ਵਿੱਚ ਪਹਿਲ ਦੇ ਆਧਾਰ ਉਤੇ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਨਾਲ ਸੰਬੰਧਿਤ ਪ੍ਰਸ਼ਾਸਨਿਕ ਸੇਵਾਵਾਂ ਨੂੰ ਨਿਰਧਾਰਿਤ ਸਮੇਂ ਅੰਦਰ ਲੋਕਾਂ ਨੂੰ ਉਪਲਬਧ ਕਰਵਾਉਣ ਲਈ ਅਸੀਂ ਵਚਨਬੱਧ ਹਾਂ ਅਤੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਨਾਗਰਿਕਾਂ ਦੀ ਸੁਵਿਧਾ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕਾਰਜ ਕਰਨ ।

ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ: ਰਾਜੇਸ਼ ਸ਼ਰਮਾ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 1 ਮਈ ਤੋਂ ‘ਬਿਨਾਂ ਵਿਰੋਧ ਵਾਲੇ ਇੰਤਕਾਲਾਂ ਦੀ ਤਸਦੀਕ’ ਲਈ ਨਿਰਧਾਰਿਤ ਸਮਾਂ 45 ਦਿਨਾਂ ਤੋਂ ਘਟਾ ਕੇ 30 ਦਿਨ ਕਰਨ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ ਅਤੇ ਲੋਕਾਂ ਨੂੰ ਮਾਲ ਵਿਭਾਗ ਨਾਲ ਸੰਬੰਧਿਤ ਸੇਵਾਵਾਂ ਲੈਣ ਲਈ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।

Advertisement
Advertisement
Advertisement
Advertisement
Scroll to Top