Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮ

ਪੰਜਾਬ ਸਰਕਾਰ ਕਰਨ ਜਾ ਰਹੀ ਸੂਬੇ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕੰਮ

ਚੰਡੀਗੜ੍ਹ : ਪੰਜਾਬ ਦੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਜੰਗੀ ਪੱਧਰ ਤੇ ਕਰਨ ਲਈ ਛੇਤੀ ਹੀ ਮੁਹਿੰਮ ਵਿੱਢੀ ਜਾ ਰਹੀ ਹੈ। ਦੱਸਣਯੋਗ ਹੈ ਕਿ ਉਕਤ ਸਰਕਾਰ ਦੇ ਕਾਰਜਕਾਲ ਵਿਚ ਇਕ ਭ੍ਰਿਸ਼ਟਾਚਾਰ ਤੇ ਦੂਸਰਾ ਨਸਿ਼ਆਂ ਵਿਰੁੱਧ ਕਾਰਵਾਈ ਜੰਗੀ ਪੱਧਰ ਤੇ ਚੱਲ ਰਹੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਜੋ ਆਮ ਆਦਮੀ ਸਰਕਾਰ ਵਲੋਂ 15 ਹਜ਼ਾਰ ਛੱਪੜਾਂ ਦੀ ਸਫਾਈ ਦਾ ਕਾਰਜ ਸ਼ੁਰੂ ਕੀਤਾ ਜਾਣਾ ਹੈ ਵਾਲਾ ਇਹ ਪ੍ਰੋਜੈਕਟ 4573 ਕਰੋੜ ਰੁਪਏ ਦੇ `ਪੇਂਡੂ ਪੁਨਰਜਾਗਰਣ ਪੈਕੇਜ` ਅਧੀਨ ਹੋਵੇਗਾ ।

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ । ਇਥੇ ਹੀ ਬਸ ਨਹੀਂ ਸਰਕਾਰ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਥਾਪਰ ਅਤੇ ਸੀਚੇਵਾਲ ਮਾਡਲ ਰਾਹੀਂ ਪਿੰਡਾਂ ਵਿੱਚ ਸੀਵਰੇਜ ਟ੍ਰੀਟਮੈਂਟ ਲਈ ਬਿਹਤਰ ਪ੍ਰਬੰਧ ਕੀਤੇ ਜਾਣਗੇ ਅਤੇ ਇਸ ਪ੍ਰਾਜੈਕਟ ਲਈ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਵਲੋਂ ਫਤਿਹਗੜ੍ਹ ਸਾਹਿਬ ਦਾ ਦੌਰਾ ਵੀ ਕੀਤਾ ਜਾਵੇਗਾ ।

ਪਿਛਲੇ 10 ਤੋਂ 15 ਸਾਲਾਂ ਵਿੱਚ ਤਾਲਾਬਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਸੀ

ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 10 ਤੋਂ 15 ਸਾਲਾਂ ਵਿੱਚ ਤਾਲਾਬਾਂ ਦੀ ਹਾਲਤ ਬਹੁਤ ਮਾੜੀ ਹੋ ਗਈ ਸੀ । ਕਈ ਥਾਵਾਂ `ਤੇ ਤਲਾਬਾਂ ਦੀ ਵਰਤੋਂ ਬਿਲਕੁਲ ਵੀ ਨਹੀਂ ਹੋ ਰਹੀ ਸੀ। ਅਤੇ ਹੁਣ ਸਰਕਾਰ ਨੇ ਇਨ੍ਹਾਂ ਨੂੰ ਸੁਧਾਰਨ ਦਾ ਫੈਸਲਾ ਕੀਤਾ ਹੈ। ਜਿੱਥੇ ਇਸ ਸਮੇਂ ਦੌਰਾਨ ਉਨ੍ਹਾਂ ਦੀ ਸਫਾਈ ਕੀਤੀ ਜਾਵੇਗੀ । ਗਾਰ ਕੱਢਣ ਦਾ ਪ੍ਰਬੰਧ ਹੋਵੇਗਾ, ਇਸ ਦੇ ਨਾਲ ਹੀ ਛੱਪੜਾਂ ਦੇ ਆਲੇ-ਦੁਆਲੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ । ਇਸ ਤੋਂ ਇਲਾਵਾ ਟਰੈਕ ਵਿਛਾਏ ਜਾਣਗੇ ਅਤੇ ਹੋਰ ਪ੍ਰਬੰਧ ਕੀਤੇ ਜਾਣਗੇ  । ਸਰਕਾਰ ਦਾ ਦਾਅਵਾ ਹੈ ਕਿ ਇਹ ਇੱਕ ਚੰਗਾ ਪ੍ਰੋਜੈਕਟ ਹੈ। ਇਸ ਵਾਰ ਸਰਕਾਰ ਨੇ ਪਿੰਡਾਂ ਲਈ ਢੁਕਵੇਂ ਫੰਡ ਰੱਖੇ ਹਨ। ਇਸ ਤੋਂ ਇਲਾਵਾ, ਪਿੰਡਾਂ `ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ ।

Advertisement
Advertisement
Advertisement
Advertisement
Scroll to Top