ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੀ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ-ਬਾਜ਼ੀਗਰ

ਪਾਤੜਾਂ, 18 ਅਪ੍ਰੈਲ : ਹਲਕਾ ਸ਼ੁਤਰਾਣਾ ਦੇ ਵਿਧਾਇਕ ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨ ਜਾਤੀਆਂ ਦੇ ਲੋਕਾਂ ਦੀ ਸੱਚੀ ਹਮਦਰਦ ਸਾਬਤ ਹੋਈ ਹੈ ।
ਐਸ. ਸੀ. ਵਰਗ ਦੇ ਲੋਕ ਕਦੇ ਵੀ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ‘ਚ ਨਹੀਂ ਫਸਣਗੇ-ਕੁਲਵੰਤ ਸਿੰਘ ਬਾਜ਼ੀਗਰ
ਆਪਣੇ ਘਰ ਪ੍ਰੈਸ ਕਾਨਫਰੰਸ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ‘ਤੇ ਪਹਿਰਾ ਦਿੱਤਾ ਹੈ । ਇਸੇ ਸਦਕਾ ਐਡਵੋਕੇਟ ਜਨਰਲ ਦੇ ਦਫ਼ਤਰ, ਸਰਕਾਰੀ ਵਕੀਲਾਂ, ਖਾਸ ਕਰਕੇ ਹਾਈ ਕੋਰਟ ‘ਚ, ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵੇਂਕਰਨ ਦਾ ਲਾਭ ਦਿੱਤਾ ਗਿਆ ਹੈ। ਜਦੋਂਕਿ ਪਹਿਲਾਂ ਹਾਈ ਕੋਰਟਾਂ ਸਮੇਤ ਕਿਸੇ ਵੀ ਰਾਜ ਵਿੱਚ ਵਕੀਲਾਂ ਜਾਂ ਸਰਕਾਰੀ ਵਕੀਲਾਂ ਦੀ ਭਰਤੀ ਲਈ ਐਸਸੀ, ਐਸਟੀ ਲਈ ਕੋਈ ਰਾਖਵਾਂਕਰਨ ਨਹੀਂ ਸੀ ।
2017 ‘ਚ ਵੀ ਆਮ ਆਦਮੀ ਪਾਰਟੀ ਨੇ ਇਹ ਮੰਗ ਚੁੱਕੀ ਸੀ
ਵਿਧਾਇਕ ਬਾਜ਼ੀਗਰ ਨੇ ਕਿਹਾ ਕਿ 2017 ‘ਚ ਵੀ ਆਮ ਆਦਮੀ ਪਾਰਟੀ ਨੇ ਇਹ ਮੰਗ ਚੁੱਕੀ ਸੀ, ਪਰ ਉਸ ਸਮੇਂ ਕਾਂਗਰਸ ਸਰਕਾਰ ਨੇ ਸਾਡੀ ਮੰਗ ਵੱਲ ਕੋਈ ਧਿਆਨ ਨਾ ਦਿੱਤਾ ਪਰੰਤੂ 2022 ‘ਚ ਮਾਨ ਸਰਕਾਰ ਨੇ ਪੰਜਾਬ ਸਰਕਾਰ ਨੇ 2017 ਦੇ ਐਕਟ ਵਿੱਚ ਸੋਧ ਕਰਕੇ ਪਹਿਲੀ ਵਾਰ 58 ਅਸਾਮੀਆਂ ਵਿੱਚ ਰਾਖਵੇਂਕਰਨ ਦੀ ਵਿਵਸਥਾ ਲਿਆਂਦੀ। ਹੁਣ ਸੀਨੀਅਰ ਐਡਵੋਕੇਟ ਜਨਰਲ ਹੋਣ ਜਾਂ ਵਧੀਕ ਐਡਵੋਕੇਟ ਜਨਰਲ ਜਾਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਜਾਂ ਡਿਪਟੀ ਐਡਵੋਕੇਟ ਜਨਰਲ, ਸਹਾਇਕ ਐਡਵੋਕੇਟ ਜਨਰਲ ਜਾਂ ਐਡਵੋਕੇਟ ਆਨ ਰਿਕਾਰਡ ਦੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਵਕੀਲਾਂ ਨੂੰ ਰਾਖਵਾਂਕਰਨ ਮਿਲੇਗਾ ।
ਰਵਾਇਤੀ ਪਾਰਟੀਆਂ ਨੇ ਦਲਿਤਾਂ ਦੇ ਪੜ੍ਹੇ-ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਦੀ ਬਜਾਏ ਤੀਜੇ ਤੇ ਚੌਥੇ ਦਰਜੇ ‘ਚ ਰਾਖਵਾਂਕਰਨ ਤਾਂ ਦਿੱਤਾ
ਕੁਲਵੰਤ ਸਿੰਘ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਦਲਿਤਾਂ ਦੇ ਪੜ੍ਹੇ-ਲਿਖੇ ਬੱਚਿਆਂ ਨੂੰ ਚੰਗੀਆਂ ਪੋਸਟਾਂ ਦੇਣ ਦੀ ਬਜਾਏ ਤੀਜੇ ਤੇ ਚੌਥੇ ਦਰਜੇ ‘ਚ ਰਾਖਵਾਂਕਰਨ ਤਾਂ ਦਿੱਤਾ ਪਰ ਕਦੇ ਦੇਸ਼ ਦੀ ਨਿਆਂ ਪ੍ਰਣਾਲੀ ਵਿੱਚ ਰਾਖਵਾਂਕਰਨ ਦੇਣ ਦੀ ਪਰਵਾਹ ਨਹੀਂ ਕੀਤੀ ਪਰੰਤੂ ਹੁਣ ਐਸ. ਸੀ ਵਰਗ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਲੂੰਬੜ ਚਾਲਾਂ ‘ਚ ਨਹੀਂ ਫਸਣਗੇ । ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਦਲਿਤਾਂ ਤੇ ਪੰਜਾਬ ਦੇ ਅਨੁਸੂਚਿਤ ਜਨਜਾਤੀਆਂ ਦੇ ਹੱਕ ‘ਚ ਵੱਡਾ ਤੇ ਇਤਿਹਾਸਕ ਫੈਸਲਾ ਕੀਤਾ ਹੈ ।
ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ
ਬਾਜ਼ੀਗਰ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਇਮਾਨਦਾਰ ਸੋਚ ਹੈ, ਜਿਸ ਲਈ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਦੇ ਦਲਿਤਾਂ ਅਤੇ ਉਨ੍ਹਾਂ ਦੇ ਬੱਚਿਆਂ ਪ੍ਰਤੀ ਆਪਣਾ ਦਰਦ ਦਰਸਾਇਆ ਹੈ । ਇਸ ਮੌਕੇ ਮਹਿੰਗਾ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਪਾਤੜਾਂ,ਮਦਨ ਲਾਲ ਗੋਇਲ ਸਿਟੀ ਪ੍ਰਧਾਨ, ਡਾਕਟਰ ਡੀਡੀ ਸਿੰਗਲਾ ਦਫ਼ਤਰ ਇੰਚਾਰਜ ਵਿਧਾਇਕ ਸ਼ੁਤਰਾਣਾ, ਪ੍ਰਧਾਨ ਪ੍ਰੀਤ ਗਿੱਲ,ਸਰਪੰਚ ਕਰਨੈਲ ਸਿੰਘ ਨਾਮਸੋਤ, ਕੁਲਦੀਪ ਸਿੰਘ ਥਿੰਦ, ਸਰਪੰਚ ਬਲਜਿੰਦਰ ਸਿੰਘ ਜੋਗੇਵਾਲ, ਸਰਪੰਚ ਹਰਦੀਪ ਸਿੰਘ ਸੰਧੂ,ਮੇਜਰ ਸਿੰਘ ਮਤੌਲੀ, ਸਰਪੰਚ ਲਖਵਿੰਦਰ ਸਿੰਘ ਜੋਗੇਵਾਲ, ਰਣਜੀਤ ਸਿੰਘ ਵਿਰਕ ਪ੍ਰਧਾਨ ਟਰੱਕ ਯੂਨੀਅਨ ਪਾਤੜਾਂ,ਲਖਵਿੰਦਰ ਸਿੰਘ ਵਾਇਸ ਚੇਅਰਮੈਨ ਖੇਤੀ ਵਿਕਾਸ ਬੈਂਕ ਪਾਤੜਾਂ , ਕੌਂਸਲਰ ਸੋਨੀ ਜਲੂਰ, ਕੌਂਸਲਰ ਕੁਲਦੀਪ ਸਿੰਘ ਬਿੱਟੂ ਬਦੇਸ਼ਾ, ਅਮ੍ਰਿੰਤਪਾਲ ਸਿੰਘ ਕਾਲੇਕਾ ਆਦਿ ਹਾਜ਼ਰ ਸਨ ।
