Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਮਨਾਇਆ

ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ:- 18 ਅਪ੍ਰੈਲ : ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪਲੇਨਫੀਲਡ ਇੰਡਿਆਨਾ ਯੂ. ਐਸ. ਏ. ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਡੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਗੁਰੂ ਸਾਹਿਬ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ । ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕਾ ਲੰਗਰ ਅੁਤੱਟ ਵਰਤਾਇਆ ਗਿਆ । ਛਾਉਣੀ ਦੇ ਇੰਚਾਰਜ਼ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭਨਾਂ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ।ਬਾਬਾ ਕਸ਼ਮੀਰ ਸਿੰਘ ਮੁਛਲ ਗ੍ਰੰਥੀ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਬਾਣੀ ਬਾਰੇ ਵਿਸਥਾਰ ਵਿੱਚ ਸੰਗਤਾਂ ਨਾਲ ਸਾਂਝ ਪਾਈ । ਸਥਾਨਕ ਸੰਗਤਾਂ ਨੇ ਲੰਗਰ ਵਿੱਚ ਸਰਧਾ ਭਾਵਨਾ ਨਾਲ ਸੇਵਾ ਕੀਤੀ ।

Advertisement
Advertisement
Advertisement
Advertisement
Scroll to Top