ਪਿੰਡ ਨਵੀਂ ਲਲੋਛੀ ਦੀ ਪੰਚਾਇਤ ਨੇ ਫਿਰਨੀ ਬਣਵਾਉਣ ਲਈ ਹਰਚੰਦ ਸਿੰਘ ਬਰਸਟ ਦਾ ਕੀਤਾ ਧੰਨਵਾਦ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 April, 2025, 01:19 PM

ਪਟਿਆਲਾ, 19 ਅਪ੍ਰੈਲ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਪੰਜਾਬ ਦੀਆਂ ਮੰਡੀਆਂ ਅਤੇ ਪਿੰਡਾਂ ਦੀਆਂ ਲਿੰਕ ਸੜਕਾਂ ਦੇ ਵਿਕਾਸ ਦਾ ਕਾਰਜ ਜੋਰਾਂ ਨਾਲ ਹੋ ਰਿਹਾ ਹੈ । ਇਸ ਲੜੀ ਤਹਿਤ ਸ. ਬਰਸਟ ਵੱਲੋਂ ਪਿੰਡ ਨਵੀਂ ਲਲੋਛੀ ਦੀ ਫਿਰਨੀ ਬਣਵਾਉਣ ਤੇ ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਅੱਜ ਪਟਿਆਲਾ ਸਥਿਤ ਦਫ਼ਤਰ ਵਿਖੇ ਪਿੰਡ ਨਵੀਂ ਲਲੋਛੀ ਦੀ ਪੰਚਾਇਤ ਨੇ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਮੁੱਦੇਆਂ ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਪਿੰਡ ਨਵੀਂ ਲਲੋਛੀ ਦੇ ਸਰਪੰਚ ਕੁਲਵੀਰ ਸਿੰਘ ਨੇ ਦੱਸਿਆ ਕਿ ਪਿੰਡ ਦੀ ਫਿਰਨੀ ਦੀ ਹਾਲਤ ਕਾਫੀ ਖਸਤਾ ਸੀ, ਜਿਸ ਕਰਕੇ ਪਿੰਡ ਵਾਸੀਆਂ ਨੂੰ ਬਹੁਤ ਸਾਰੀ ਸਮੱਸਿਆਵਾਂ ਪੇਸ਼ ਆਉਂਦੀਆਂ ਸੀ। ਇਸ ਸਮੱਸਿਆ ਦਾ ਸ. ਬਰਸਟ ਵੱਲੋਂ ਹੱਲ ਕਰਵਾ ਦਿੱਤਾ ਗਿਆ ਹੈ, ਜਿਸਦੇ ਲਈ ਸਮੂੰਹ ਪਿੰਡ ਵਾਸੀ ਉਨ੍ਹਾਂ ਦੇ ਬਹੁਤ ਧੰਨਵਾਦੀ ਹਨ ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਤਰਜੀਹ

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ । ਸੂਬੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਉਪਲਬੱਧ ਕਰਵਾਉਣ ਅਤੇ ਪਿੰਡਾਂ ਦੀ ਨੁਹਾਰ ਬਦਲਣ ਲਈ ‘ਆਪ’ ਸਰਕਾਰ ਵੱਲੋਂ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । 4000 ਕਰੋੜ ਰੁਪਏ ਦੀ ਲਾਗਤ ਨਾਲ ਲਿੰਕ ਸੜਕਾਂ ਦੀ ਮੁਰੰਮਤ ਦਾ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵਿਸ਼ੇਸ ਤਵੱਜੋਂ ਦਿੰਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲ੍ਹੀ ਜਾਮਾ ਪਹਿਣਾਇਆ ਜਾ ਰਿਹਾ ਹੈ ।

ਪੰਜਾਬ ਦੇ ਸਰਵ-ਪੱਖੀ ਵਿਕਾਸ ਲਈ ਪਿੰਡਾਂ ਦੀ ਨੁਹਾਰ ਬਦਲਣੀ ਬਹੁਤ ਜਰੂਰੀ ਹੈ

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਵ-ਪੱਖੀ ਵਿਕਾਸ ਲਈ ਪਿੰਡਾਂ ਦੀ ਨੁਹਾਰ ਬਦਲਣੀ ਬਹੁਤ ਜਰੂਰੀ ਹੈ, ਇਸ ਲਈ ਗ੍ਰਾਮ ਪੰਚਾਇਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਪਿੰਡਾਂ ਦੇ ਚਹੁੰਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਹੋਇਆ ਕਾਰਜ ਕਰਨੇ ਚਾਹੀਦੇ ਹਨ। ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਸ. ਬਰਸਟ ਨੇ ਵਿਸ਼ਵਾਸ ਦਵਾਇਆ ਕਿ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜੇ ਹਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਤੋਂ ਫੰਡ ਵੀ ਉਪਲੱਬਧ ਕਰਵਾਏ ਜਾਣਗੇ, ਇਸਦੇ ਨਾਲ ਹੀ ਸ. ਬਰਸਟ ਨੇ ਗ੍ਰਾਮ ਪੰਚਾਇਤਾਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਕੁਲਵੀਰ ਸਿੰਘ ਸਰਪੰਚ ਨਵੀਂ ਲਲੋਛੀ, ਹਰਿੰਦਰ ਸਿੰਘ ਧਬਲਾਨ, ਸ਼ਾਮ ਲਾਲ ਦੱਤ, ਜਸਪਾਲ ਸਿੰਘ ਪੰਚ, ਗੁਰਦਿਆਲ ਸਿੰਘ ਪੰਚ, ਗੁਰਤੇਜ਼ ਸਿੰਘ ਹੈੱਪੀ ਪੰਚ, ਰਜਿੰਦਰ ਸਿੰਘ, ਪ੍ਰੇਮ ਸਿੰਘ, ਅੰਬਰਪਾਲ, ਗੁਰਮੇਲ ਸਿੰਘ, ਯਸ਼ ਕੌੜਾ ਸਮੇਤ ਹੋਰ ਵੀ ਮੌਜੂਦ ਰਹੇ ।