Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ 30 ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਵੰਡੀਆਂ 2 ਕਰੋੜ ਤੋਂ ਵਧੇਰੇ ਦੀਆਂ ਗ੍ਰਾਂਟਾਂ

ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਦੁਆਰਾ: News ਪ੍ਰਕਾਸ਼ਿਤ :Monday, 24 July, 2023, 02:42 PM

ਮਨੀਪੁਰ ਦਹਿਸ਼ਤ ਲਈ ਮਿਸਾਲੀ ਸਜ਼ਾ ਦੀ ਮੰਗ: ਲਗਾਤਾਰ ਹਿੰਸਾ ਅਤੇ ਅੱਤਿਆਚਾਰਾਂ ਦੇ ਮੱਦੇਨਜ਼ਰ ਮਨੀਪੁਰ ਦੇ ਮੁੱਖ ਮੰਤਰੀ ਆਪਣੇ ਅਹੁਦੇ ‘ਤੇ ਬਣੇ ਰਹਿਣ ਦੇ ਸਮਰੱਥ ਨਹੀਂ: ਸੰਧਵਾਂ ਨੇ ਅਮਿਤ ਸ਼ਾਹ ਨੂੰ ਲਿਖਿਆ ਪੱਤਰ

ਚੰਡੀਗੜ੍ਹ, 24 ਜੁਲਾਈ:

ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਕਾਨੂੰਨੀ ਵਿਵਸਥਾਵਾਂ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਇਹ ਗੱਲ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਉੱਤਰ-ਪੂਰਬੀ ਸੂਬੇ ਵਿੱਚ ਚੱਲ ਰਹੀ ਹਿੰਸਾ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਉੱਚ ਪੱਧਰੀ ਜਾਂਚ ਦੇ ਹੁਕਮ ਦੇਣ ਲਈ ਕਿਹਾ।
ਅਮਿਤ ਸ਼ਾਹ ਨੂੰ ਲਿਖੇ ਆਪਣੇ ਪੱਤਰ ਵਿੱਚ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਲਗਾਤਾਰ ਡਰ ਅਤੇ ਅਰਾਜਕਤਾ ਦੇ ਮੌਜੂਦਾ ਮਾਹੌਲ ‘ਤੇ ਨਿਰਾਸ਼ਾ ਪ੍ਰਗਟ ਕਰਦਿਆਂ ਮਾਹੌਲ ਨੂੰ ਵਿਗੜਨ ਦੇਣ ਲਈ ਮਨੀਪੁਰ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ, ਜਿਸ ਨਾਲ ਲੱਖਾਂ ਨਾਗਰਿਕਾਂ ਦੀਆਂ ਜਾਨਾਂ ਖਤਰੇ ਵਿੱਚ ਪੈ ਰਹੀਆਂ ਹਨ।
ਸ. ਸੰਧਵਾਂ ਨੇ ਲਿਖਿਆ ਕਿ ਮੁੱਖ ਮੰਤਰੀ ਜੋ ਕਿ ਸੂਬੇ ਦੇ ਮੁਖੀ ਹਨ, ਨੂੰ ਗੰਭੀਰਤਾ ਨਾਲ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਇੱਜ਼ਤ ਦੀਆਂ ਹੱਕਦਾਰ ਔਰਤਾਂ ਵਿਰੁੱਧ ਹਿੰਸਾ ਦੇ ਇਸ ਘਿਨਾਉਣੇ ਕਾਰੇ ਨੂੰ ਰੋਕਣ ਵਿੱਚ ਅਸਫ਼ਲ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਮੁੱਖ ਮੰਤਰੀ ਦੀ ਸਰਕਾਰ ਨੂੰ ਬਰਖਾਸਤ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਦੋ ਔਰਤਾਂ ਨੂੰ ਬਿਨਾਂ ਕੱਪੜੇ ਪਹਿਨੇ ਪਰੇਡ ਕਰਨ ਲਈ ਮਜ਼ਬੂਰ ਕੀਤੇ ਜਾਣ ਦੀ ਘਿਨਾਉਣੀ ਘਟਨਾ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਦੁਖਦਾਈ ਘਟਨਾ ਹੈ, ਸਾਡੇ ਦੇਸ਼ ‘ਚ ਜਿੱਥੇ ਔਰਤਾਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਂਦਾ ਹੈ, ਉੱਥੇ ਅਸੀਂ ਔਰਤਾਂ ਦੀ ਇੱਜ਼ਤ ਦੀ ਰਾਖੀ ਨਹੀਂ ਕਰ ਸਕੇ। ਸਾਡੀ ਸੱਭਿਅਤਾ, ਸਾਡੇ ਪੁਰਖਿਆਂ ਨੇ ਸਾਨੂੰ ਔਰਤਾਂ ਦਾ ਸਤਿਕਾਰ ਕਰਨਾ ਸਿਖਾਇਆ ਹੈ। ਪਰ ਮਨੀਪੁਰ ਵਿੱਚ ਉਨ੍ਹਾਂ ਨਾਲ ਕੀਤਾ ਗਿਆ ਸਲੂਕ ਬਹੁਤ ਹੀ ਦੁਖਦਾਈ ਹੈ।
ਸ. ਸੰਧਵਾਂ ਨੇ ਅੱਗੇ ਕਿਹਾ ਕਿ ਜਿਸ ਦਰਦ ਵਿੱਚੋਂ ਇਹ ਔਰਤਾਂ ਲੰਘੀਆਂ ਹੋਣਗੀਆਂ, ਉਸਨੂੰ ਕੋਈ ਵੀ ਵਿਅਕਤੀ ਮਹਿਸੂਸ ਕਰ ਸਕਦਾ ਹੈ। ਸਪੀਕਰ ਨੇ ਆਪਣੇ ਪੱਤਰ ਵਿੱਚ ਲਿਖਿਆ, “ਮੈਨੂੰ ਯਕੀਨ ਹੈ ਕਿ ਤੁਸੀਂ ਇਸ ਘਟਨਾ ‘ਤੇ ਚੌਕਸੀ ਰੱਖ ਰਹੇ ਹੋਵੋਗੇ, ਪਰ ਮੈਂ, ਹੱਥ ਜੋੜ ਕੇ, ਉਨ੍ਹਾਂ ਔਰਤਾਂ ਦੀ ਇੱਜ਼ਤ ਅਤੇ ਸਨਮਾਨ ਦੀ ਰੱਖਿਆ ਲਈ ਤੁਹਾਡੇ ਤੋਂ ਮਦਦ ਦੀ ਆਸ ਕਰਦਾ ਹਾਂ। ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ।”



Scroll to Top