ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ

ਦੁਆਰਾ: News ਪ੍ਰਕਾਸ਼ਿਤ :Monday, 24 July, 2023, 02:48 PM

ਪੰਚਮੀ ਦੇ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਸੰਗਤਾਂ ਵੱਡੀ ਗਿਣਤੀ ’ਚ ਨਤਮਸਤਕ
ਹਜੂਰੀ ਕੀਰਤਨੀ ਜੱਥਿਆਂ ਨੇ ਚਲਾਇਆ ਕੀਰਤਨ ਪ੍ਰਵਾਹ, ਪੰਗਤ ਸੰਗਤ ਕਰਕੇ ਸੰਗਤਾਂ ਨੇ ਕੀਤਾ ਇਸ਼ਨਾਨ
ਅਮਰ ਸ਼ਹੀਦ ਭਾਈ ਗੁਰਬਖਸ਼ ਸਿੰਘ ਦੀ ਸ਼ਹੀਦੀ ਇਤਿਹਾਸ ਅੰਦਰ ਸ਼ਾਨਾਮੱਤੀ : ਪ੍ਰੋ. ਬਡੂੰਗਰ
ਪਟਿਆਲਾ 24 ਜੁਲਾਈ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਕਵਾੜ੍ਹ ਖੁੱਲ੍ਹਣ ਮਗਰੋਂ ਸੰਗਤਾਂ ਨੇ ਗੁਰੂ ਦਰਬਾਰ ’ਚ ਸੀਸ ਨਿਵਾਇਆ ਅਤੇ ਸ਼ਬਦ ਗੁਰੂ ਨਾਲ ਸਾਂਝ ਪਾਉਂਦਿਆਂ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਹੜ੍ਹ ਆਉਣ ਕਾਰਨ ਪਾਣੀ ਦੀ ਮਾਰ ਹੇਠ ਆਏ ਲੋਕਾਂ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਸੰਗਤਾਂ ਨੂੰ ਕਥਾ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ। ਇਸ ਮੌਕੇ ਹਜ਼ੂਰੀ ਕੀਰਤਨੀ ਜੱਥਿਆਂ ਨੇ ਗੁਰਬਾਣੀ ਸਰਵਣ ਕਰਦਿਆਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਢਾਡੀ ਕਵੀਸ਼ਰੀ ਜਥਿਆਂ ਨੇ ਗੁਰਪਿਆਰ ਸਿੰਘ ਜੌਹਰ, ਜੁਗਰਾਜ ਸਿੰਘ ਖੀਵਾ, ਚਮਕੌਰ ਸਿੰਘ ਕਕਰਾਲਾ, ਰਣਜੀਤ ਸਿੰਘ, ਹਰਜਿੰਦਰ ਸਿੰਘ ਕਵੀਸ਼ਰੀ ਜਥਾ, ਗੁਰਦਿਆਲ ਸਿੰਘ ਸਨੌਰ ਆਦਿ ਜੱਥਿਆਂ ਨੇ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਖ ਇਤਿਹਾਸ ਅੰਦਰ ਕੁਰਬਾਨੀ ਦੇ ਪੁੰਜ ਕਰਕੇ ਜਾਣੇ ਜਾਂਦੇ ਅਮਰ ਸ਼ਹੀਦ ਭਾਈ ਗੁਰਬਖਸ਼ ਸਿੰਘ ਨੂੰ ਯਾਦ ਕਰਦਿਆਂ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਨੇ ਆਪਣੇ ਪੈਰੋਕਾਰਾਂ ਸ਼ਰਧਾਲੂਆਂ ਨੂੰ ਇਕ ਨਿਵੇਕਲੀ ਅਤੇ ਮੁਕੰਮਲ ਜੀਵਨ ਜਾਂਚ ਪ੍ਰਦਾਨ ਕੀਤੀ ਅਤੇ ਗੁਰਬਾਣੀ ਦਾ ਉਪਦੇਸ਼ ਸਮੁੱਚੀ ਮਾਨਵਤਾ ਨੂੰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਤਿਹਾਸ ਅੰਦਰ ਸੂਰਮਿਆਂ ਸਿੰਘਾਂ ਦੀਆਂ ਸ਼ਹੀਦੀਆਂ ਸ਼ਾਨਾਮਤੀ ਹਨ, ਜਿਸ ’ਤੇ ਪੂਰੀ ਕੌਮ ਮਾਣ ਕਰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਆਓ ਖਾਲਸਾ ਪੰਥ ਦੇ ਸ਼ਾਨਾਮੱਤੇ ਇਤਿਹਾਸ, ਸਿਧਾਂਤ, ਪਵਿੱਤਰ ਗੁਰਬਾਣੀ, ਸਿੱਖ ਸੱਭਿਆਚਾਰ ਭਾਵ ਅਦੁੱਤੀ ਵਿਰਸੇ ਨਾਲ ਜੋੜਨ ਦਾ ਉਪਰਲਾ ਕਰੀਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਮਨਜੀਤ ਸਿੰਘ, ਮਨਿੰਦਰ ਸਿੰਘ, ਗੁਰਤੇਜ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।



Scroll to Top