ਹਰਚੰਦ ਸਿੰਘ ਬਰਸਟ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਨਤਾ ਦੀਆਂ ਸੁਣਿਆ ਸਮੱਸਿਆਵਾਂ

ਹਰਚੰਦ ਸਿੰਘ ਬਰਸਟ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਨਤਾ ਦੀਆਂ ਸੁਣਿਆ ਸਮੱਸਿਆਵਾਂ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ – ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ
ਪਟਿਆਲਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨੇ ਅੱਜ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਜਨਤਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਿਆ । ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਸ. ਬਰਸਟ ਕੋਲ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਰੱਖਿਆ ਗਈਆਂ, ਜਿਨ੍ਹਾਂ ਨੂੰ ਸ. ਬਰਸਟ ਵੱਲੋਂ ਜਲਦ ਤੋਂ ਜਲਦ ਹੱਲ ਕਰਵਾਉਣ ਦਾ ਭਰੋਸਾ ਦਵਾਇਆ ਗਿਆ ।
ਇਸ ਮੌਕੇ ਦਰਸ਼ਨਾ ਦੇਵੀ ਸਰਪੰਚ ਪਿੰਡ ਕੁਲਾਰਾ, ਜਗਤਾਰ ਸਿੰਘ ਸਰਪੰਚ ਬੁਜਰਕ, ਚਰਨਜੀਤ ਸਿੰਘ ਸਰਪੰਚ ਸਹਿਜਪੁਰ ਕਲਾਂ, ਅਕਾਸ਼ਦੀਪ ਸਿੰਘ ਸਰਪੰਚ ਬਨੇਰਾ ਖੁਰਦ, ਆਜਾਦ ਟੈਕਸੀ ਯੂਨਿਅਨ ਪੰਜਾਬ ਦੇ ਪ੍ਰਧਾਨ ਸ਼ਰਨਜੀਤ ਸਿੰਘ ਕਲਸੀ, ਅਨੁਰਾਗ ਪੋਲ ਪੰਜਾਬ ਐਸੋਸੀਏਟਡ ਸਕੂਲਜ਼ ਵੈਲਫੇਅਰ ਫਰੰਟ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਗਰੇਵਾਲ, ਉਪ ਪ੍ਰਧਾਨ ਮਨਜੀਤ ਸਿੰਘ, ਐਡਵਾਇਜਰ ਮੱਖਣ ਸਿੰਘ, ਐਗਜੀਕਿਉਟਿਵ ਮੈਂਬਰ ਗੁਰਨਾਮ ਸਿੰਘ, ਕੈਸ਼ਿਅਰ ਤੇਜ਼ ਕੁਮਾਰ, ਕੇਸਰ ਸਿੰਘ ਬਰਸਟ ਸਮੇਤ ਹੋਰ ਨੇ ਆਪਣੀ ਮੰਗਾਂ ਨੂੰ ਸ. ਬਰਸਟ ਕੋਲ ਰੱਖਿਆ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੀ ਤਰੱਕੀ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਜਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੁਲਤਾਂ ਮੁਹੱਇਆ ਕਰਵਾਉਣਾ ਹੈ ਅਤੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਵਿਕਾਸ ਸਮੇਤ ਸਾਰੇ ਵਰਗਾਂ ਦੀ ਭਲਾਈ, ਬੇਹਤਰੀ ਲਈ ਵਚਨਬੱਧ ਹੈ, ਜਿਸਦੇ ਲਈ ਵੱਡੇ ਪੱਧਰ ਤੇ ਜਿੱਥੇ ਵਿਕਾਸ ਕਾਰਜਾਂ ਨੂੰ ਅਮਲ੍ਹੀ ਜਾਮਾਂ ਪਹਿਣਾਇਆ ਜਾ ਰਿਹਾ ਹੈ, ਉੱਥੇ ਹੀ ਰਾਜ ਦੇ ਚਹੁੰਪੱਖੀ ਵਿਕਾਸ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ।
ਇਸ ਦੌਰਾਨ ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਖਾਤਮੇ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਟੂਰਨਾਮੈਂਟਾਂ ਦੇ ਆਯੋਜਨਾਂ ਸਮੇਤ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ । ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਲੋਕ ਮਿਲਣੀ ਪ੍ਰੋਗਰਾਮਾਂ ਦਾ ਆਯੋਜਨ ਕਰਕੇ ਲੋਕਾਂ ਦੇ ਮੁਦਿਆਂ ਨੂੰ ਹੱਲ ਕੀਤਾ ਜਾਵੇਗਾ ।
