Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:45 am

+91 90915 01313 , +91 90916 01313

punjabbanni@gmail.com
punjabbani@yahoo.com

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਚੰਡੀਗੜ੍ਹ ਦਾ ਉਦਘਾਟਨ
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ । ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ । ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵਿਰਾਸਤ ਨੂੰ ਅੱਗੇ ਵਧਾਉਣ, ਉੱਚ-ਗੁਣਵੱਤਾ ਵਾਲੀਆਂ ਚੀਜ਼ਾਂ ਅਤੇ ਸੇਵਾਵਾਂ ਦਾ ਉਤਪਾਦਨ ਕਰਨ, ਅਤੇ ਉਦਯੋਗ ਅਤੇ ਵਪਾਰ ਲਈ ਇੱਕ ਅਨੁਕੂਲ ਮਾਹੌਲ ਬਣਾਉਣ ਲਈ ਵਚਨਬੱਧ ਹੈ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਵਪਾਰ ਮੇਲੇ ਨੂੰ ਕਰਵਾਉਣ ਲਈ ਬੰਗਾਲ ਚੈਂਬਰ ਅਤੇ ਜੀਐਸ ਮਾਰਕੀਟਿੰਗ ਐਸੋਸੀਏਟਸ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਸਮਾਗਮ ਸਫ਼ਲਤਾਪੂਰਬਕ ਸੰਪੰਨ ਹੋਵੇਗਾ ਅਤੇ ਨਾਲ ਨਵੇਂ ਕਾਰੋਬਾਰੀ ਉੱਦਮਾਂ ਅਤੇ ਵਪਾਰਕ ਭਾਈਵਾਲੀਆਂ ਦੀ ਨੀਂਹ ਰੱਖੇਗਾ ।

Advertisement
Advertisement
Advertisement
Advertisement
Scroll to Top