Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:46 am

+91 90915 01313 , +91 90916 01313

punjabbanni@gmail.com
punjabbani@yahoo.com

‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ : ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ : ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ : ਹਰਪਾਲ ਸਿੰਘ ਚੀਮਾ
ਕਿਹਾ, ਅਪ੍ਰੈਲ ਤੋਂ ਫਰਵਰੀ ਤੱਕ ਜੀ. ਐਸ. ਟੀ., ਆਬਕਾਰੀ, ਵੈਟ, ਸੀ. ਐਸ. ਟੀ. ਅਤੇ ਪੀ. ਐਸ. ਡੀ. ਟੀ. ਤੋਂ ਸ਼ੁੱਧ ਮਾਲੀਆ ਪ੍ਰਾਪਤੀ ਵਿੱਚ 12.10% ਦਾ ਵਾਧਾ, ਫਰਵਰੀ ਵਿੱਚ ਸ਼ੁੱਧ ਜੀਐਸਟੀ ਵਿੱਚ 28.01% ਦਾ ਵਾਧਾ ਦਰਜ਼
ਜੀ. ਐਸ. ਟੀ. ਅਧਾਰ ਤੇ ਕਰਪਾਲਣਾ ਵਿੱਚ ਵਾਧੇ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਸੰਭਵ ਮਦਦ ਦੇਣ ਸਦਕਾ ਹੋਇਆ ਕਰ ਮਾਲੀਏ ਵਿੱਚ ਵਾਧਾ : ਹਰਪਾਲ ਸਿੰਘ ਚੀਮਾ
ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੌਰਾਨ ਟੈਕਸ ਚੋਰੀ ਕਰਨ ਵਾਲਿਆਂ ਨੂੰ ਨੱਥ ਪਾਉਣ ਪ੍ਰਤੀ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਅਤੇ ਪ੍ਰਭਾਵਸ਼ਾਲੀ ਵਿੱਤੀ ਪ੍ਰਬੰਧਨ ਦੀ ਅਣਹੋਂਦ ਦੀ ਕੀਤੀ ਆਲੋਚਨਾ
ਚੰਡੀਗੜ੍ਹ, 2 ਮਾਰਚ : ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮਾਰਚ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਟੁੱਟ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪਰਿਵਰਤਨਕਾਰੀ ਬਦਲਾਅ ਲਾਗੂ ਕੀਤੇ, ਜਿਸਦੇ ਨਤੀਜੇ ਵਜੋਂ ਸਾਲ ਦਰ ਸਾਲ ਸੂਬੇ ਦੇ ਕਰ ਮਾਲੀਏ ਵਿੱਚ ਨਿਰੰਤਰ ਵਾਧਾ ਹੋਇਆ । ਉਨ੍ਹਾਂ ਨੇ ਕਿਹਾ ਕਿ ਇਸੇ ਲੜੀ ਤਹਿਤ ਮੌਜੂਦਾ ਵਿੱਤੀ ਸਾਲ ਵਿੱਚ ਸੂਬੇ ਨੇ ਫਰਵਰੀ ਤੱਕ ਜੀਐਸਟੀ, ਆਬਕਾਰੀ, ਵੈਟ, ਸੀਐਸਟੀ, ਅਤੇ ਪੀ. ਐਸ. ਡੀ. ਟੀ. ਤੋਂ ਪ੍ਰਾਪਤ ਸ਼ੁੱਧ ਕਰ ਮਾਲੀਏ ਵਿੱਚ ਵਿੱਤੀ ਸਾਲ 2023-24 ਦੇ ਮੁਕਾਬਲੇ 12.10 ਪ੍ਰਤੀਸ਼ਤ ਦੀ ਵਿਕਾਸ ਦਰ ਹਾਸਿਲ ਕੀਤੀ, ਜਦੋਂ ਕਿ ਫਰਵਰੀ 2025 ਦੌਰਾਨ ਸ਼ੁੱਧ ਜੀਐਸਟੀ ਮਾਲੀਏ ਵਿੱਚ 28.01 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ਼ ਕੀਤਾ ਗਿਆ ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਵਿੱਤੀ ਸਾਲ ਦੌਰਾਨ ਵਿੱਚ ਵਿੱਤੀ ਵਰ੍ਹੇ 2023-24 ਦੀ ਇਸੇ ਮਿਆਦ ਦੇ ਮੁਕਾਬਲੇ ਫਰਵਰੀ ਤੱਕ ਸ਼ੁੱਧ ਜੀਐਸਟੀ ਵਿੱਚ 13.39 ਫੀਸਦੀ, ਆਬਕਾਰੀ ਵਿੱਚ 14.43 ਫੀਸਦੀ, ਵੈਟ ਵਿੱਚ 5.10 ਫੀਸਦੀ, ਸੀ. ਐਸ. ਟੀ. ਵਿੱਚ 17.03 ਫੀਸਦੀ ਅਤੇ ਪੀ. ਐਸ. ਡੀ. ਟੀ. ਵਿੱਚ 13.65 ਫੀਸਦੀ ਦੀ ਵਾਧਾ ਦਰ ਨਾਲ ਸੂਬੇ ਨੇ ਕਰ ਮਾਲੀਏ ਵਿੱਚ ਵਾਧੇ ਦੇ ਪਿਛਲੇ ਸਾਲਾਂ ਦੇ ਰੁਝਾਨਾਂ ਨੂੰ ਕਾਇਮ ਰੱਖਿਆ । ਉਨ੍ਹਾਂ ਕਿਹਾ ਕਿ ਇਸ ਵਿੱਤੀ ਸਾਲ ਫਰਵਰੀ ਤੱਕ ਇਨ੍ਹਾਂ ਕਰਾਂ ਤੋਂ ਸ਼ੁੱਧ ਮਾਲੀਆ ਪ੍ਰਾਪਤੀ 38272.66 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਵਿੱਤੀ ਸਾਲ ਦੌਰਾਨ 34141.36 ਕਰੋੜ ਰੁਪਏ ਸੀ, ਜਿਸ ਨਾਲ 4131.30 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ।

ਪਿਛਲੇ ਮਹੀਨੇ ਦੌਰਾਨ ਜੀ. ਐਸ. ਟੀ. ਮਾਲੀਏ ਵਿੱਚ ਹੋਏ ਮਹੱਤਵਪੂਰਨ ਵਾਧੇ ਦਾ ਖਾਸਤੌਰ ‘ਤੇ ਜਿਕਰ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫਰਵਰੀ 2025 ਦੌਰਾਨ ਸ਼ੁੱਧ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ 506.26 ਕਰੋੜ ਰੁਪਏ ਦਾ ਪ੍ਰਭਾਵਸ਼ਾਲੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਫਰਵਰੀ 2025 ਲਈ ਸ਼ੁੱਧ ਜੀ. ਐਸ. ਟੀ. ਪ੍ਰਾਪਤੀ 2,313.69 ਕਰੋੜ ਰੁਪਏ ਰਹੀ, ਜਦੋਂ ਕਿ ਫਰਵਰੀ 2024 ਵਿੱਚ ਇਹ ਪ੍ਰਾਪਤੀ 1,807.43 ਕਰੋੜ ਰੁਪਏ ਸੀ । ਇਸ ਤੋਂ ਇਲਾਵਾ, ਉਨ੍ਹਾਂ ਨੇ ਆਬਕਾਰੀ ਮਾਲੀਏ ਵਿੱਚ ਸ਼ਲਾਘਾਯੋਗ ਵਾਧੇ ਦਾ ਵੀ ਜ਼ਿਕਰ ਕਰਦਿਆਂ ਦੱਸਿਆ ਕਿ ਇਸ ਸਾਲ ਫਰਵਰੀ ਵਿੱਚ 686.47 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਪ੍ਰਾਪਤ ਹੋਇਆ ਜੋ ਕਿ ਪਿਛਲੇ ਸਾਲ ਫਰਵਰੀ ਵਿੱਚ ਪ੍ਰਾਪਤ ਹੋਏ 656 ਕਰੋੜ ਰੁਪਏ ਦੇ ਮਾਲੀਏ ਤੋਂ 30.47 ਕਰੋੜ ਰੁਪਏ ਵੱਧ ਹੈ ।

ਸੂਬੇ ਦੇ ਕਰ ਮਾਲੀਏ ਨੂੰ ਬਿਹਤਰ ਬਣਾਉਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਦੋ-ਪੱਖੀ ਪਹੁੰਚ ਰਾਹੀਂ ਆਪਣੇ ਟੀਚਿਆਂ ਨੂੰ ਪ੍ਰਾਪਤ ਕਰ ਰਿਹਾ ਹੈ ਜਿਸ ਵਿੱਚ ਜੀਐਸਟੀ ਅਧਾਰ ਨੂੰ ਵਧਾਉਣ ਲਈ ਗੈਰ-ਰਜਿਸਟਰਡ ਕਾਰੋਬਾਰਾਂ ਨੂੰ ਜੀਐਸਟੀ ਅਧੀਨ ਲਿਆਉਣ ਲਈ ਮੁਹਿੰਮਾਂ ਚਲਾਉਣਾ ਅਤੇ ਰਜਿਸਟਰਡ ਟੈਕਸਦਾਤਾਵਾਂ ਵਿੱਚ ਕਰਪਾਲਣਾ ਵਧਾਉਣ ਦੇ ਨਾਲ-ਨਾਲ ਇਮਾਨਦਾਰ ਟੈਕਸਦਾਤਾਵਾਂ ਨੂੰ ਹਰ ਮਦਦ ਦੇਣਾ ਸ਼ਾਮਿਲ ਹੈ । ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਨੌਜਵਾਨ ਪੀੜ੍ਹੀ ਵਿੱਚ ਕਰਪਾਲਣਾ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਲਈ ਉਪਰਾਲੇ ਕੀਤੇ ਜਾ ਰਹੇ ਹਨ ।

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਰਾਜ ਸਰਕਾਰਾਂ ਦੀ ਸੂਬੇ ਦੇ ਕਰ ਮਾਲੀਏ ਨੂੰ ਵਧਾਉਣ ਵਿੱਚ ਅਸਮਰੱਥਾ ਲਈ ਤਿੱਖੀ ਆਲੋਚਨਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੰਨ੍ਹਾਂ ਪਾਰਟੀਆਂ ਵੱਲੋਂ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਅਤੇ ਪ੍ਰਭਾਵਸ਼ਾਲੀ ਵਿੱਤੀ ਪ੍ਰਬੰਧਨ ਪ੍ਰਤੀ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਦਿਖਾਈ ਗਈ । ਵਿੱਤ ਮੰਤਰੀ ਚੀਮਾ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਪਰਿਵਰਤਨਸ਼ੀਲ ਤਬਦੀਲੀਆਂ ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਬਿਹਤਰ ਪ੍ਰਸ਼ਾਸਨ ਸਦਕਾ ਇਮਾਨਦਾਰ ਟੈਕਸਦਾਤਾਵਾਂ ‘ਤੇ ਬੋਝ ਪਾਏ ਬਿਨਾਂ ਟੈਕਸ ਮਾਲੀਏ ਦੇ ਵਾਧੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਸੂਬੇ ਦੇ ਕਰ ਮਾਲੀਏ ਨੂੰ ਮਜ਼ਬੂਤ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top