Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:28 am

+91 90915 01313 , +91 90916 01313

punjabbanni@gmail.com
punjabbani@yahoo.com

ਡੀ. ਸੀ. ਸੰਗਰੂਰ ਸੰਦੀਪ ਰਿਸ਼ੀ ਵੱਲੋਂ ਪੰਜਾਬ ਸਰਕਾਰ ਦੀ ਨੀਤੀ ਤਹਿਤ ਤਿੰਨ ਸਨਅਤੀ ਯੂਨਿਟਾਂ ਲਈ 22 ਲੱਖ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ

ਡੀ. ਸੀ. ਸੰਗਰੂਰ ਸੰਦੀਪ ਰਿਸ਼ੀ ਵੱਲੋਂ ਪੰਜਾਬ ਸਰਕਾਰ ਦੀ ਨੀਤੀ ਤਹਿਤ ਤਿੰਨ ਸਨਅਤੀ ਯੂਨਿਟਾਂ ਲਈ 22 ਲੱਖ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ

ਡੀ. ਸੀ. ਸੰਗਰੂਰ ਸੰਦੀਪ ਰਿਸ਼ੀ ਵੱਲੋਂ ਪੰਜਾਬ ਸਰਕਾਰ ਦੀ ਨੀਤੀ ਤਹਿਤ ਤਿੰਨ ਸਨਅਤੀ ਯੂਨਿਟਾਂ ਲਈ 22 ਲੱਖ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ
ਕਾਰੋਬਾਰ ਦਾ ਅਧਿਕਾਰ ਐਕਟ ਅਤੇ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਧੀਨ ਸਿਧਾਂਤਕ ਪ੍ਰਵਾਨਗੀ ਲਈ ਵਿਚਾਰੇ ਗਏ ਕੇਸ
ਡਿਪਟੀ ਕਮਿਸ਼ਨਰ ਵੱਲੋਂ ‘ਇਨਵੈਸਟ ਪੰਜਾਬ’ ਪੋਰਟਲ ‘ਤੇ ਰੈਗੂਲੇਟਰੀ ਵਿਭਾਗਾਂ ਦੇ ਬਕਾਇਆ ਮਾਮਲਿਆਂ ਦੀ ਸਮੀਖਿਆ
ਸੰਗਰੂਰ, 2 ਮਾਰਚ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਕਾਰੋਬਾਰ ਦਾ ਅਧਿਕਾਰ ਐਕਟ-2020 ਅਧੀਨ ਸਿਧਾਂਤਕ ਪ੍ਰਵਾਨਗੀ ਲਈ ਮਾਮਲਿਆਂ ਦੀ ਸਮੀਖਿਆ ਕਰਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ । ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਡੀ. ਸੀ. ਸੰਦੀਪ ਰਿਸ਼ੀ ਨੇ ਦੱਸਿਆ ਕਿ ਇਹ ਐਕਟ 2017 ਅਤੇ 2022 ਦੀਆਂ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀਆਂ (ਆਈ. ਬੀ. ਡੀ. ਪੀ.) ਤਹਿਤ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਵਿੱਤੀ ਲਾਭਾਂ ਦੀ ਸਹੂਲਤ ਦਿੰਦਾ ਹੈ, ਜਿਸ ਵਿੱਚ ਬਿਜਲੀ ਡਿਊਟੀ ਛੋਟ, ਸਟੈਂਪ ਡਿਊਟੀ ਛੋਟ, ਸੀ. ਐਲ. ਯੂ./ਈ. ਡੀ. ਸੀ. ਛੋਟ ਅਤੇ ਉਦਯੋਗਿਕ ਇਕਾਈਆਂ ਸਥਾਪਤ ਕਰਨ ਲਈ ਐਸ. ਜੀ. ਐਸ. ਟੀ. ਅਦਾਇਗੀਆਂ ਸ਼ਾਮਲ ਹਨ ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਪੱਸ਼ਟ ਕੀਤਾ ਕਿ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ (ਆਈ. ਬੀ. ਡੀ. ਪੀ.) 2017 ਤਹਿਤ ਤਿੰਨ ਮਾਮਲਿਆਂ ਲਈ 22 ਲੱਖ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਵਿੱਚ ਉਦਯੋਗਿਕ ਇਕਾਈਆਂ ਦੀ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਵਜੋਂ ਬਿਜਲੀ ਡਿਊਟੀ ਅਤੇ ਸਟੈਂਪ ਡਿਊਟੀ ਨਾਲ ਸਬੰਧਤ ਛੋਟਾਂ ਸ਼ਾਮਲ ਹਨ । ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਨੀਤੀ ਉਦਯੋਗ ਦੇ ਮਨੋਬਲ ਨੂੰ ਵਧਾਉਣ ਦੀ ਉਮੀਦ ਕਰਦੀ ਹੈ ਅਤੇ ਹੋਰ ਉੱਦਮਾਂ ਨੂੰ ਪੇਸ਼ ਕੀਤੇ ਗਏ ਲਾਭਾਂ ਦਾ ਲਾਹਾ ਲੈਣ ਲਈ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਨੀਤੀ ਕਈ ਤਰ੍ਹਾਂ ਦੇ ਫਾਇਦੇ ਪ੍ਰਦਾਨ ਕਰਦੀ ਹੈ, ਜਿਸ ਵਿੱਚ ਮਹੱਤਵਪੂਰਨ ਵਿੱਤੀ ਲਾਭ ਸ਼ਾਮਲ ਹਨ, ਜਦੋਂ ਕਿ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਸਮੇਂ ਸਿਰ ਪ੍ਰਵਾਨਗੀ ਲਈ ਵੱਖ-ਵੱਖ ਵਿਭਾਗਾਂ ਵਿੱਚ ਉੱਚ ਅਧਿਕਾਰੀਆਂ ਦੁਆਰਾ ਅਰਜ਼ੀਆਂ ਦੀ ਨਿਗਰਾਨੀ ਕੀਤੀ ਜਾਵੇ । ਉਨ੍ਹਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ. ਪੀ. ਸੀ. ਬੀ.), ਕਿਰਤ, ਫੈਕਟਰੀਆਂ ਵਰਗੇ ਵਿਭਾਗਾਂ ਕੋਲ ਬਕਾਇਆ ਰੈਗੂਲੇਟਰੀ ਅਤੇ ਸੇਵਾ ਅਰਜ਼ੀਆਂ ਦੇ ਬੈਕਲਾਗ ਦੀ ਵੀ ਸਮੀਖਿਆ ਕੀਤੀ । ਉਨ੍ਹਾਂ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਲੰਬਿਤ ਅਰਜ਼ੀਆਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ, ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਫਾਲੋ-ਅੱਪ ਸਮੀਖਿਆ ਮੀਟਿੰਗ ਤਹਿ ਕੀਤੀ ਜਾਵੇ ।
​ਇਸ ਮੌਕੇ ਜੀ.ਐਮ. ਇੰਡਸਟ੍ਰੀਜ਼ ਮਨਿੰਦਰ ਸਿੰਘ ਨੇ ਨੀਤੀ ਦੀਆਂ ਮੁੱਖ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ ਅਤੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ (ਐਮ. ਐਸ. ਐਮ. ਈਜ) ਸਥਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਸਰਲ ਪ੍ਰਵਾਨਗੀ ਪ੍ਰਕਿਰਿਆ ਅਪਣਾਈ ਜਾਂਦੀ ਹੈ । ਉਨ੍ਹਾਂ ਕਿਹਾ ਕਿ ਨਵੇਂ ਅਤੇ ਵਿਸਤਾਰ ਕਰਨ ਵਾਲੇ ਪ੍ਰੋਜੈਕਟ ‘ਬਿਜ਼ਨਸ ਫਸਟ’ ਪੋਰਟਲ ਰਾਹੀਂ ਅਰਜ਼ੀ ਦੇ ਸਕਦੇ ਹਨ, ਜਿਸ ਨਾਲ ਉਹ ਇੱਕ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਸਾਰੀਆਂ ਜ਼ਰੂਰੀ ਰੈਗੂਲੇਟਰੀ ਪ੍ਰਵਾਨਗੀਆਂ ਅਤੇ ਵਿੱਤੀ ਪ੍ਰੋਤਸਾਹਨ ਔਨਲਾਈਨ ਪ੍ਰਾਪਤ ਕਰ ਸਕਦੇ ਹਨ । ​ਮੀਟਿੰਗ ਦੌਰਾਨ, ਜੀ. ਐਮ. ਇੰਡਸਟ੍ਰੀਜ਼ ਮਨਿੰਦਰ ਸਿੰਘ ਨੇ ਦੱਸਿਆ ਕਿ ਦੋ ਕੇਸਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ । ਸਿਧਾਂਤਕ ਪ੍ਰਵਾਨਗੀ ਦੇ ਨਾਲ, ਯੂਨਿਟ ਤੁਰੰਤ ਨਿਰਮਾਣ ਸ਼ੁਰੂ ਕਰ ਸਕਦੇ ਹਨ ਅਤੇ ਪ੍ਰਵਾਨਗੀਆਂ ਜਾਰੀ ਹੋਣ ਦੀ ਮਿਤੀ ਤੋਂ 3.5 ਸਾਲਾਂ ਦੇ ਅੰਦਰ ਨਿਯਮਤ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਲੋੜ ਹੁੰਦੀ ਹੈ । ਇਸ ਤੋਂ ਇਲਾਵਾ, ਆਈ. ਬੀ. ਡੀ. ਪੀ. 2017 ਦੇ ਤਹਿਤ ਤਿੰਨ ਯੂਨਿਟ ਨੂੰ ਐਸ. ਜੀ. ਐਸ. ਟੀ. ਦੀ ਰਿ-ਇੰਬਰਸਮੈਂਟ ਸਬੰਧੀ ਸੈਕਸ਼ਨ ਜਾਰੀ ਕਰਨ ਦੀ ਪ੍ਰਾਵਨਗੀ ਦਿੱਤੀ ਗਈ ।

Advertisement
Advertisement
Advertisement
Advertisement
Scroll to Top