ਸਵ. ਧਰਮਿੰਦਰ ਅਰੋੜਾ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸਮਾਜਿਕ, ਧਾਰਮਿਕ ਅਤੇ ਰਾਜਸੀ ਸ਼ਖਸ਼ੀਅਤਾਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ

ਸਵ. ਧਰਮਿੰਦਰ ਅਰੋੜਾ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਸਮਾਜਿਕ, ਧਾਰਮਿਕ ਅਤੇ ਰਾਜਸੀ ਸ਼ਖਸ਼ੀਅਤਾਂ ਵੱਲੋਂ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ
ਐਮ. ਪੀ. ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਬਰਿੰਦਰ ਗੋਇਲ ਸਮੇਤ ਕਈ ਵਿਧਾਇਕਾਂ ਨੇ ਅਰੋੜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਸੁਨਾਮ ਉਧਮ ਸਿੰਘ ਵਾਲਾ/ ਸੰਗਰੂਰ, 2 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ਼੍ਰੀ ਅਮਨ ਅਰੋੜਾ ਦੇ ਤਾਇਆ ਜੀ ਦੇ ਸਪੁੱਤਰ ਸਵ. ਸ਼੍ਰੀ ਧਰਮਿੰਦਰ ਕੁਮਾਰ ਅਰੋੜਾ ਉਰਫ ਕਾਕਾ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਤੇ ਅੰਤਿਮ ਅਰਦਾਸ ਮੌਕੇ ਮੈਂਬਰ ਲੋਕ ਸਭਾ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਸਮੇਤ ਹੋਰ ਵਿਧਾਇਕਾਂ ਦੇ ਨਾਲ-ਨਾਲ ਵੱਡੀ ਗਿਣਤੀ ਵਿੱਚ ਸਮਾਜਿਕ, ਧਾਰਮਿਕ ਅਤੇ ਰਾਜਸੀ ਸ਼ਖਸ਼ੀਅਤਾਂ ਨੇ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਅਤੇ ਅਰੋੜਾ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਉਹਨਾਂ ਦੇ ਵੱਡੇ ਭਰਾ ਸਵ. ਸ੍ਰੀ ਧਰਮਿੰਦਰ ਅਰੋੜਾ ਸਾਫ ਸੁਥਰੀ ਸ਼ਖਸ਼ੀਅਤ ਦੇ ਮਾਲਕ ਅਤੇ ਨੇਕ ਦਿਲ ਇਨਸਾਨ ਸਨ ਅਤੇ ਹਮੇਸ਼ਾਂ ਹੀ ਹੋਰਾਂ ਦੀ ਭਲਾਈ ਲਈ ਸਰਗਰਮ ਰਹਿੰਦੇ ਸਨ । ਉਹਨਾਂ ਕਿਹਾ ਕਿ ਇਹ ਵਿਛੋੜਾ ਪਰਿਵਾਰ ਲਈ ਅਸਹਿ ਅਤੇ ਅਕਹਿ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ । ਉਹਨਾਂ ਨੇ ਦੁੱਖ ਸਾਂਝਾ ਕਰਨ ਲਈ ਪਹੁੰਚੀਆਂ ਸਾਰੀਆਂ ਸ਼ਖਸ਼ੀਅਤਾਂ ਅਤੇ ਪਤਵੰਤਿਆਂ ਦਾ ਸਮੂਹ ਅਰੋੜਾ ਪਰਿਵਾਰ ਦੀ ਤਰਫੋਂ ਧੰਨਵਾਦ ਕੀਤਾ ।
ਧਰਮਸ਼ਾਲਾ ਨਿਆਈ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ ਦੌਰਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ, ਚੇਅਰਮੈਨ ਪੀ. ਆਰ. ਟੀ. ਸੀ. ਰਣਜੋਧ ਸਿੰਘ ਹਡਾਣਾ, ਚੇਅਰਮੈਨ ਪਨਸੀਡ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਗੁਰਮੇਲ ਸਿੰਘ ਘਰਾਚੋਂ, ਮੇਅਰ ਨਗਰ ਨਿਗਮ ਪਟਿਆਲਾ ਕੁੰਦਨ ਗੋਗੀਆ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕੀਟ ਕਮੇਟੀ ਦਿੜਬਾ ਜਸਵੀਰ ਕੌਰ ਸ਼ੇਰਗਿੱਲ, ਚੇਅਰਮੈਨ ਮਾਰਕੀਟ ਕਮੇਟੀ ਸੋਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਅਰੋੜਾਵੰਸ਼ ਸਭਾ ਮਾਲਵਾ ਜੋਨ ਦੇ ਪ੍ਰਧਾਨ ਸੰਤ ਲਾਲ ਨਾਗਪਾਲ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਾਰਡ ਕੌਂਸਲਰਾਂ, ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਪੰਚਾਂ ਸਮੇਤ ਹੋਰ ਸ਼ਖਸ਼ੀਅਤਾਂ ਨੇ ਵੀ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।
