Breaking News 2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿੰਡ ਲਚਕਾਣੀ ਦੀ 1.7 ਕਰੋੜ ਰੁਪਏ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਆਰ. ਓ. ਬੀ. ਪ੍ਰੋਜੈਕਟ ਬਾਰੇ ਰਿਕਾਰਡ ਪੇਸ਼ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪਸਰਕਾਰੀ ਸਕੂਲਾਂ ਦੀਆਂ 93 ਹਜ਼ਾਰ ਤੋਂ ਵੱਧ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ‘ਆਪ’ ਸਰਕਾਰ ਦੀਆਂ ਪਰਿਵਰਤਨਕਾਰੀ ਤਬਦੀਲੀਆਂ ਪ੍ਰਤੀ ਵਚਨਬੱਧਤਾ ਨੇ ਪੰਜਾਬ ਦੇ ਕਰ ਮਾਲੀਏ ਨੂੰ ਵਧਾਇਆ : ਹਰਪਾਲ ਸਿੰਘ ਚੀਮਾਹੋਲਾ ਮਹੱਲਾ ਮੌਕੇ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ ਪੁਖ਼ਤਾ ਪ੍ਰਬੰਧ : ਹਰਜੋਤ ਬੈਂਸ

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ

ਦੁਆਰਾ: Punjab Bani ਪ੍ਰਕਾਸ਼ਿਤ :Sunday, 02 March, 2025, 06:34 PM

2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾ
ਸੂਬਾ ਸਰਕਾਰ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 2 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਰੁੱਖ ਲਗਾ ਕੇ ਜੰਗਲਾਤ ਹੇਠ ਰਕਬਾ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ । ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਨਿਰੰਤਰ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ । ‘ਦ ਪੰਜਾਬ ਸਟੇਟ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਮੈਨੇਜਮੈਂਟ ਐਂਡ ਪਲੈਨਿੰਗ ਅਥਾਰਿਟੀ’ (ਪਨਕੈਂਪਾ) ਸਕੀਮ ਤਹਿਤ, ਸਾਲ 2025-26 ਲਈ ਸਾਲਾਨਾ ਸੰਚਾਲਨ ਯੋਜਨਾ (ਏ. ਪੀ. ਓ.) ਨੂੰ ਰਾਜ ਅਥਾਰਟੀ ਦੀ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਅੰਤਿਮ ਪ੍ਰਵਾਨਗੀ ਲਈ ਰਾਸ਼ਟਰੀ ਅਥਾਰਟੀ, ਨਵੀਂ ਦਿੱਲੀ ਨੂੰ ਸੌਂਪ ਦਿੱਤਾ ਗਿਆ ਹੈ । ਸਾਲ 2025-26 ਦੌਰਾਨ 2100 ਹੈਕਟੇਅਰ ਰਕਬੇ ਨੂੰ ਜੰਗਲਾਤ ਹੇਠ ਲਿਆਉਣ ਦਾ ਪ੍ਰਸਤਾਵ ਹੈ । ਸਾਲ 2024-25 ਦੌਰਾਨ, 1932 ਹੈਕਟੇਅਰ ਖੇਤਰ ਵਿੱਚ ਬੂਟੇ ਲਗਾਏ ਗਏ ਸਨ । ਗੌਰਤਲਬ ਹੈ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਐਕਟ-2016 ਅਤੇ ਕੰਪਨਸੇਟਰੀ ਏਫੌਰੈਸਟੇਸ਼ਨ ਫੰਡ ਰੂਲਜ਼, 2018 ਦੇ ਉਪਬੰਧਾਂ ਤਹਿਤ ਹਰ ਸਾਲ ਰਾਜ ਅਥਾਰਟੀ (ਸੀ. ਏ. ਐਮ. ਪੀ. ਏ.) ਦੀ ਸੰਚਾਲਨ ਯੋਜਨਾ ਤਿਆਰ ਕੀਤੀ ਜਾਂਦੀ ਹੈ ਅਤੇ ਇਸਨੂੰ ਸਟੀਅਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਰਾਸ਼ਟਰੀ ਅਥਾਰਿਟੀ, ਨਵੀਂ ਦਿੱਲੀ ਵੱਲੋਂ ਅੰਤਿਮ ਪ੍ਰਵਾਨਗੀ ਦਿੱਤੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਪ੍ਰਵਾਨਿਤ ਏ. ਪੀ. ਓ. ਅਨੁਸਾਰ ਸਿਰਫ਼ ਜੰਗਲਾਤ ਖੇਤਰ ਵਿੱਚ ਹੀ ਬੂਟੇ ਲਗਾਏ ਜਾਂਦੇ ਹਨ ।



Scroll to Top