ਦਿੱਲੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਮੀਟਿੰਗ ਆਯੋਜਿਤ

ਦਿੱਲੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਮੀਟਿੰਗ ਆਯੋਜਿਤ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ, ਰਾਜ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ, ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਅਤੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦਾ ਮੁੱਖ ਉਦੇਸ਼ ਦਿੱਲੀ ਪੁਲਿਸ ਅਤੇ ਨਵੀਂ ਸਰਕਾਰ ਵਿਚਕਾਰ ਤਾਲਮੇਲ ਸਥਾਪਤ ਕਰਨਾ ਅਤੇ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਸੀ । ਮੀਟਿੰਗ ਦੌਰਾਨ, ਰਾਸ਼ਟਰੀ ਰਾਜਧਾਨੀ ਵਿੱਚ ਵੱਧ ਰਹੇ ਅਪਰਾਧ ਅਤੇ ਸੁਰੱਖਿਆ) ਖਤਰਿਆਂ `ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਅਮਿਤ ਸ਼ਾਹ ਨੇ ਰਾਜਧਾਨੀ ਦੀ ਸੁਰੱਖਿਆ ਸਬੰਧੀ ਸਖ਼ਤ ਕਦਮ ਚੁੱਕਣ ਦੀ ਲੋੜ `ਤੇ ਜ਼ੋਰ ਦਿੰਦਿਆਂ ਕਿਹਾ ਕਿ ਦਿੱਲੀ ਦੀ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਇੱਕ ਤਰਜੀਹ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਰਾਜਧਾਨੀ ਦੀ ਸੁਰੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਦੇ ਉਪਾਵਾਂ `ਤੇ ਚਰਚਾ ਕੀਤੀ । ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਰਾਜਧਾਨੀ ਦੇ ਵੱਖ-ਵੱਖ ਮੁੱਦਿਆਂ `ਤੇ ਸ਼ੁੱਕਰਵਾਰ (28 ਫ਼ਰਵਰੀ) ਨੂੰ ਗ੍ਰਹਿ ਮੰਤਰਾਲੇ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋਈ । ਮੀਟਿੰਗ ਵਿੱਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਬਾਰੇ ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਹੁਣ ਅਜਿਹੀਆਂ ਮੀਟਿੰਗਾਂ ਹਰ ਮਹੀਨੇ ਕੀਤੀਆਂ ਜਾਣਗੀਆਂ ਤਾਂ ਜੋ ਦਿੱਲੀ ਦੇ ਲੋਕਾਂ ਨੂੰ ਪੂਰੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ ।
