Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 7:52 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਵੰਡੇ ਆਸ਼ੀਰਵਾਦ ਸਕੀਮ ਦੇ ਵਧਾਈ ਪੱਤਰ

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਵੰਡੇ ਆਸ਼ੀਰਵਾਦ ਸਕੀਮ ਦੇ ਵਧਾਈ ਪੱਤਰ

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਨੇ ਵੰਡੇ ਆਸ਼ੀਰਵਾਦ ਸਕੀਮ ਦੇ ਵਧਾਈ ਪੱਤਰ
ਪਟਿਆਲਾ ਦਿਹਾਤੀ ਹਲਕੇ ਦੇ 48 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦਾ ਦਿੱਤਾ ਆਸ਼ੀਰਵਾਦ
ਪਟਿਆਲਾ : ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਕੁਲਵਿੰਦਰ ਕੌਰ ਦੀ ਅਗਵਾਈ ਹੇਠ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੀ ਭਲਾਈ ਲਈ ਵਿਸ਼ੇਸ਼ ਉੱਦਮ ਤਹਿਤ ਪਟਿਆਲਾ ਦਿਹਾਤੀ ਹਲਕੇ ਦੇ 48 ਲਾਭਪਾਤਰੀਆਂ ਨੂੰ ਆਸ਼ੀਰਵਾਦ ਸਕੀਮ ਤਹਿਤ 51- 51 ਹਜ਼ਾਰ ਰੁਪਏ ਦੇ ਵਧਾਈ ਪੱਤਰ ਵੰਡੇ ਗਏ । ਇਸ ਸੈਮੀਨਾਰ ਮੌਕੇ ਲਾਭਪਾਤਰੀਆਂ ਲਈ ਦੁਪਿਹਰ ਦਾ ਖਾਣਾ ਪੰਚਾਇਤ ਭਵਨ ਵਿਖੇ ਕੀਤਾ ਗਿਆ । ਇਸ ਦੌਰਾਨ ਸਮਾਜ ਸੇਵੀ ਐਡਵੋਕੇਟ ਰਾਹੁਲ ਸਿੰਘ, ਕੌਂਸਲਰ ਜਸਵੀਰ ਸਿੰਘ ਗਾਂਧੀ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਕੁਲਵਿੰਦਰ ਕੌਰ ਵੱਲੋਂ ਪੰਜਾਬ ਸਰਕਾਰ ਆਪ ਦੇ ਦੁਆਰ ਆਸ਼ੀਰਵਾਦ ਸਕੀਮ ਤਹਿਤ ਵਧਾਈ ਪੱਤਰਾਂ ਦੀ ਵੰਡ ਕੀਤੀ ਗਈ । ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣਾ ਚਾਹੀਦਾ ਹੈ । ਸਮਾਗਮ ਦੌਰਾਨ ਜ਼ਿਲ੍ਹਾ ਮੈਨੇਜਰ ਅਨੁਸੂਚਿਤ ਜਾਤੀਆਂ ਮੰਜੂ ਬਾਲਾ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਨੇ ਅਨੁਸੂਚਿਤ ਜਾਤੀ ਅਤੇ ਪੱਛੜੀ ਸ਼੍ਰੇਣੀ ਦੇ ਵਿਅਕਤੀਆਂ ਨੂੰ ਸਮਾਜਿਕ ਜੀਵਨ ਵਿੱਚ ਉੱਚਾ ਚੁੱਕਣ ਲਈ ਅਤੇ ਸੰਵਿਧਾਨਿਕ ਹੱਕਾਂ ਦੀ ਰਾਖੀ ਲਈ ਜਾਗਰੁਕ ਵੀ ਕੀਤਾ । ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ , ਸਕੱਤਰ ਆਮ ਆਦਮੀ ਪਾਰਟੀ ਜੈ ਸ਼ਰਮਾ, ਤਹਿਸੀਲ ਭਲਾਈ ਅਫਸਰ ਗੁਰਮੀਤ ਸਿੰਘ , ਮਾਸਟਰ ਮਨਜੀਤ ਸਿੰਘ, ਮੀਡੀਆ ਐਡਵਾਈਜ਼ਰ ਗੱਜਣ ਸਿਂਘ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top