ਮਾਰਕੀਟ ਕਮੇਟੀਜ਼ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਕੀਤੀ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ

ਮਾਰਕੀਟ ਕਮੇਟੀਜ਼ ਦੇ ਨਵ-ਨਿਯੁਕਤ ਚੇਅਰਮੈਨਾਂ ਨੇ ਕੀਤੀ ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਸੂਬਾ ਸਰਕਾਰ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤਾ ਪ੍ਰੇਰਿਤ
ਪਟਿਆਲਾ : ਪੰਜਾਬ ਦੀਆਂ ਮਾਰਕੀਟ ਕਮੇਟੀਜ਼ ਦੇ ਨਵ ਨਿਯੁਕਤ ਚੇਅਰਮੈਨਾਂ ਵੱਲੋਂ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨਾਲ ਪਟਿਆਲਾ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ । ਇਸ ਮੌਕੇ ਸ. ਬਰਸਟ ਨੇ ਨਵ-ਨਿਯੁਕਤ ਮਾਰਕੀਟ ਕਮੇਟੀ ਪਟਿਆਲਾ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਹਨੀ ਮਾਲਾ, ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਜਰਨੈਲ ਮਨੂੰ ਅਤੇ ਮਾਰਕੀਟ ਕਮੇਟੀ ਨਾਭਾ ਦੇ ਚੇਅਰਮੈਨ ਗੁਰਦੀਪ ਸਿੰਘ ਟਿਵਾਣਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ।
ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਜ਼ਮੀਨੀ ਪੱਧਰ ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੁਲਤਾਂ ਮੁਹੱਇਆ ਕਰਵਾਉਣਾ ਹੈ, ਇਸ ਲਈ ਸਾਰੀਆਂ ਨੂੰ ਸੂਬਾ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਾਰਜ ਕਰਨੇ ਚਾਹੀਦੇ ਹਨ। ਉਨ੍ਹਾਂ ਉਮੀਦ ਜਤਾਈ ਕਿ ਨਵ ਨਿਯੁਕਤ ਚੇਅਰਮੈਨਾਂ ਵੱਲੋਂ ਆਪਣੀ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ।
ਇਸ ਮੌਕੇ ਨਵ ਨਿਯੁਕਤ ਚੇਅਰਮੈਨਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦੀਆਂ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਪੂਰੀ ਤਨਦੇਹੀ ਨਾਲ ਆਪਣੀਆਂ ਜਿੰਮੇਵਾਰੀਆਂ ਨੂੰ ਨਿਭਾਉਂਗੇ ਅਤੇ ਲੋਕ ਹਿਤ ਵਿੱਚ ਕਾਰਜ ਕਰਨਗੇ । ਇਸ ਮੌਕੇ ਮਾਰਕੀਟ ਕਮੇਟੀ ਭਾਦਸੋਂ ਦੇ ਚੇਅਰਮੈਨ ਗੁਰਦੀਪ ਸਿੰਘ ਦੀਪਾ ਰਾਮਗੜ੍ਹ, ਹਰਿੰਦਰ ਸਿੰਘ ਧਬਲਾਨ ਸਮੇਤ ਹੋਰ ਵੀ ਮੌਜੂਦ ਰਹੇ ।
