ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 99ਵੇਂ ਦਿਨ ਵੀ ਜਾਰੀ: ਕਿਸਾਨਾਂ ਨੇ ਆਨਲਾਈਨ ਕੀਤੀ ਮੀਟਿੰਗ

ਕਿਸਾਨ ਨੇਤਾ ਜਗਜੀਤ ਡਲੇਵਾਲ ਦਾ ਮਰਨ ਵਰਤ 99ਵੇਂ ਦਿਨ ਵੀ ਜਾਰੀ: ਕਿਸਾਨਾਂ ਨੇ ਆਨਲਾਈਨ ਕੀਤੀ ਮੀਟਿੰਗ
8 ਮਾਰਚ ਨੂੰ ਕੀਤੀ ਜਾਵੇਗੀ ਮਹਿਲਾ ਮਹਾ ਪੰਚਾਇਤ : ਕਿਸਾਨ
ਪਟਿਆਲਾ : ਕਿਸਾਨ ਨੇਤਾ ਜਗਜੀਤ ਸਿੰਘ ਡਲੇਵਾਲ ਦਾ ਮਰਨ ਵਰਤ ਅੱਜ 98ਵੇਂ ਦਿਨ ਵੀ ਖਨੌਰੀ ਕਿਸਾਨ ਮੋਰਚਾ ਉੱਪਰ ਜਾਰੀ ਰਿਹਾ, ਜਿਨਾ ਨੂੰ ਡਰਿੱਪ ਰਾਹੀਂ ਉਨ੍ਹਾਂ ਦੀ ਡਾਕਟਰੀ ਸਹਾਇਤਾ ਜਾਰੀ ਹੈ । ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਦੇਸ਼-ਭਰ ਦੇ ਆਗੂਆਂ ਦੀ ਆਨਲਾਈਨ ਮੀਟਿੰਗ ਹੋਈ, ਜਿਸ ਵਿੱਚ ਪੂਰੇ ਭਾਰਤ ਤੋਂ 25 ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਜਗਜੀਤ ਸਿੰਘ ਡੱਲੇਵਾਲ ਜੀ ਦੇ ਮਰਨ ਵਰਤ ਦੇ 100 ਦਿਨ ਪੂਰੇ ਹੋਣ ੋਤੇ 5 ਮਾਰਚ ਨੂੰ ਦੇਸ਼ ਭਰ ਵਿੱਚ 1 ਦਿਨ ਦੀ ਸੰਕੇਤਿਕ ਭੁੱਖ ਹੜਤਾਲ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ । ਇਸ ਮੌਕੇ ਸੂਬਾ ਪੱਧਰੀ ਮਹਾਂਪੰਚਾਇਤਾਂ ਲਈ ਰਣਨੀਤੀ ਬਣਾਈ । ਦੇਸ਼ ਭਰ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਲਈ ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਤਿੰਨਾਂ ਮੋਰਚਿਆਂ ‘ਤੇ ਝਛਸ਼ ਗਰੰਟੀ ਕਾਨੂੰਨ ਦੇ ਮੁੱਦੇ ‘ਤੇ ਮਹਿਲਾ ਮਹਾਂਪੰਚਾਇਤ ਕਰੀ ਜਾਵੇਗੀ, ਜਿਸ ਦੀਆਂ ਤਿਆਰੀਆਂ ਵੱਡੇ ਪੱਧਰ ੋਤੇ ਚੱਲ ਰਹੀਆਂ ਹਨ । ਕਿਸਾਨ ਆਗੂ ਕੁਰਬਰੂ ਸ਼ਾਂਤਾਕੁਮਾਰ, ਜੋ ਕਿ 14 ਫਰਵਰੀ ਨੂੰ ਕੇਂਦਰ ਸਰਕਾਰ ਨਾਲ ਮੀਟਿੰਗ ਲਈ ਜਾਂਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਬੰਗਲੌਰ ਵਿੱਚ ਅਪਰੇਸ਼ਨ ਕਰਵਾਉਣ ਤੋਂ ਬਾਅਦ ਤੇਜ਼ੀ ਨਾਲ ਠੀਕ ਹੋ ਰਹੇ ਹਨ ਅਤੇ ਜਲਦੀ ਹੀ ਉਹਨਾ ਦੇ ਮੁੜ ਅੰਦੋਲਨ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ ।
8 ਨੂੰ ਵਧ ਤੋਂ ਵਧ ਗਿਣਤੀ ‘ਚ ਮਹਿਲਾਵਾਂ ਪੁੱਜਣ ਬਾਰਡਰਾਂ ‘ਤੇ
ਇਸ ਮੌਕੇ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ ਪੰਜਾਬ, ਹਰਿਆਣਾ ਅਤੇ ਹੋਰ ਥਾਵਾਂਤੋਂ ਆਗਾਮੀ 8 ਮਾਰਚ ਨੂੰ ਮਹਿਲਾਵਾਂ ਵੱਧ ਤੋੀ ਵੱਧ ਗਿਣਤੀ ਵਿਚ ਸਾਰੇ ਬਾਰਡਰਾਂ ‘ਤੇ ਪੁੱਜਣ ਤਾਂ ਜੋ ਸਰਕਾਰ ਨੂੰ ਜਗਾਇਆ ਜਾ ਸਕੇ। ਉਨ੍ਹਾ ਕਿਹਾ ਕਿ ਮਹਿਲਾ ਦਿਵਸ ਮੌਕੇ ਹਰ ਪਿੰਡ ਤੋਂ ਇਕ ਟ੍ਰੈਕਟਰ ਟਰਾਲੀ ਜਰੂਰ ਪੁੱਜੇ ।
