ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ
ਸੰਗਰੂਰ, 4 ਮਾਰਚ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਅਮਿਤ ਬੈਂਬੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀਆਂ ਸੀਮਾਵਾਂ ਅੰਦਰ ਲੋਕਾਂ ਦੇ ਇਕੱਠ, ਧਾਰਮਿਕ ਸਥਾਨਾਂ, ਵਿਆਹ ਵਾਲੇ ਸਥਾਨ, ਜਨਮਦਿਨ ਪਾਰਟੀਜ਼, ਜਨਤਕ ਥਾਵਾਂ ਵਿੱਚ ਹਥਿਆਰਾਂ, ਲਾਠੀਆਂ, ਗੰਡਾਸੇ, ਤੇਜ਼ਧਾਰ ਟਾਕੂਏ, ਕੁਲਹਾੜੀਆਂ ਆਦਿ ਚੁੱਕਣ ਅਤੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 25 ਅਪ੍ਰੈਲ 2025 ਤੱਕ ਜਾਰੀ ਰਹਿਣਗੇ । ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਵਿੱਚ ਖਲਲ ਪੈਦਾ ਹੋਣ ਤੇ ਸਰਕਾਰੀ/ਪ੍ਰਾਈਵੇਟ ਸੰਪਤੀ ਦਾ ਨੁਕਸਾਨ ਹੋਣ ਤੋਂ ਸੁਰੱਖਿਅਤ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪੁਲਿਸ, ਹੋਮਗਾਰਡ, ਸੀ. ਆਰ. ਪੀ. ਐਫ਼. ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ, ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ, ਤੇ ਲਾਗੂ ਨਹੀਂ ਹੋਵੇਗਾ ।
