Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 7:53 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

ਚੰਡੀਗੜ੍ਹ, 24 ਜੁਲਾਈ:

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਜ਼ਿਲ੍ਹੇ ਦੇ ਮਾਲ ਹਲਕਾ ਨੂਰਮਹਿਲ ਵਿਖੇ ਤਾਇਨਾਤ ਪਟਵਾਰੀ ਹਰਬੰਸ ਲਾਲ ਨੂੰ ਪਿੰਡ ਦੇ ਨਕਸ਼ੇ (ਅਕਸ ਛੱਜਰਾ) ਲਈ 1500 ਰੁਪਏ, ਜਿਸ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਹੈ, ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਰਿੰਦਰ ਸਿੰਘ ਵਾਸੀ ਪਿੰਡ ਰਾਮੇਵਾਲ ਨੇ ਮਿਤੀ 30-06-2023 ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਮਾਮੇ ਨੂੰ ਨਕਸ਼ੇ ਦੀ ਲੋੜ ਸੀ, ਜਿਸ ਕਾਰਨ 23-06-2023 ਨੂੰ ਉਹ ਆਪਣੇ ਮਾਮੇ ਨਾਲ ਉਕਤ ਪਟਵਾਰੀ ਕੋਲ ਗਏ ਸਨ ਪਰ ਪਟਵਾਰੀ ਨੇ ਉਨ੍ਹਾਂ ਨੂੰ 26 ਜੂਨ ਨੂੰ ਆਉਣ ਲਈ ਕਿਹਾ। ਜਦੋਂ ਉਹ 26 ਜੂਨ ਨੂੰ ਪਟਵਾਰੀ ਦੇ ਦਫ਼ਤਰ ਗਏ ਤਾਂ ਉਸ ਨੇ ਨਕਸ਼ੇ ਬਦਲੇ ਉਨ੍ਹਾਂ ਕੋਲੋਂ 1500 ਰੁਪਏ ਲਏ, ਜਦੋਂਕਿ ਇਸ ਨਕਸ਼ਾ ਦੀ ਸਰਕਾਰੀ ਫ਼ੀਸ ਸਿਰਫ਼ 80 ਰੁਪਏ ਬਣਦੀ ਸੀ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਮੁਲਜ਼ਮ ਪਟਵਾਰੀ ਹਰਬੰਸ ਲਾਲ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 19 ਮਿਤੀ 24-07-2023  ਦਰਜ ਕਰਨ ਬਾਅਦ ਅੱਜ ਉਸਨੂੰ ਗ੍ਰਿਫ਼ਤਾਰ ਕਰ ਲਿਆ।

Advertisement
Advertisement
Advertisement
Advertisement
Scroll to Top