Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 5:52 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਪੁਲਿਸ ਅਧਿਕਾਰੀਆਂ ਦੇ ਨਾਂ ’ਤੇ 3 ਲੱਖ ਰੁਪਏ ਰਿਸ਼ਵਤ ਲੈਂਦੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਪਟਿਆਲਾ, 4 ਮਾਰਚ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਤਹਿਤ ਹਰਿਆਣਾ ਦੇ ਪਿੰਡ ਅਸਮਾਨਪੁਰ, ਪਿਹੋਵਾ ਦੇ ਰਹਿਣ ਵਾਲੇ ਇੱਕ ਨਿੱਜੀ ਵਿਅਕਤੀ, ਧਰਮਪਾਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਨੂੰ ਇਸੇ ਪਿੰਡ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਕਿ ਪਾਤੜਾਂ ਦੇ ਇੱਕ ਨਿਵਾਸੀ ਵੱਲੋਂ ਉਸ ਵਿਰੁੱਧ ਦਰਜ ਕੀਤੀ ਗਈ ਝੂਠੀ ਸ਼ਿਕਾਇਤ ਕਾਰਨ ਉਸਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਵਾਰ-ਵਾਰ ਪਾਤੜਾਂ ਪੁਲਿਸ ਥਾਣੇ ਵਿੱਚ ਬੁਲਾਇਆ ਜਾ ਰਿਹਾ ਸੀ । ਉਕਤ ਮੁਲਜ਼ਮ, ਧਰਮਪਾਲ, ਸ਼ਿਕਾਇਤਕਰਤਾ ਅਤੇ ਕੁਝ ਪੁਲਿਸ ਅਧਿਕਾਰੀਆਂ ਵਿਚਕਾਰ ਪੈਸਿਆਂ ਦੇ ਲੈਣ-ਦੇਣ ਲਈ ਵਿਚੋਲਗੀ ਕਰ ਰਿਹਾ ਸੀ । ਸ਼ਿਕਾਇਤਕਰਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਦੋਸ਼ੀ ਧਰਮਪਾਲ ਰਾਹੀਂ ਪੁਲਸ ਅਧਿਕਾਰੀਆਂ ਨੂੰ 2 ਲੱਖ ਰੁਪਏ ਰਿਸ਼ਵਤ ਦੇਣ ਲਈ ਮਜਬੂਰ ਕੀਤਾ ਗਿਆ । ਇਸੇ ਤਰ੍ਹਾਂ 4 ਲੱਖ ਰੁਪਏ ਦੀ ਹੋਰ ਮੰਗ ਕੀਤੀ ਗਈ ਤੇ ਬਾਅਦ ਵਿੱਚ ਸੌਦਾ 3 ਲੱਖ ਰੁਪਏ ਵਿੱਚ ਤੈਅ ਹੋਇਆ ਸੀ । ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਤੇ ਮੁਲਜ਼ਮ ਧਰਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ । ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਬੰਧਤ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top