ਸਟੇਟ ਕ੍ਰਾਈਮ ਬ੍ਰਾਂਚ ਨੇ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Monday, 03 March, 2025, 11:51 AM

ਸਟੇਟ ਕ੍ਰਾਈਮ ਬ੍ਰਾਂਚ ਨੇ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ : ਸਟੇਟ ਕ੍ਰਾਈਮ ਬ੍ਰਾਂਚ ਨੇ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਮੁੱਖ ਦੋਸ਼ੀ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਵਲੋਂ ਪੰਜਾਬ `ਚ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾ ਕੇ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਸੀ । ਸਟੇਟ ਕ੍ਰਾਈਮ ਬ੍ਰਾਂਚ ਨੇ ਮਾਈਨਿੰਗ ਵਿਭਾਗ ਦੀ ਫ਼ਰਜ਼ੀ ਵੈੱਬਸਾਈਟ ਬਣਾਉਣ ਵਾਲੇ ਜਿਸ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ ਦੀ ਪਛਾਣ ਗੌਰਵ ਕੁਮਾਰ ਵਜੋਂ ਹੋਈ ਹੈ । ਉਕਤ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ `ਤੇ ਪੋਸਟ ਕਰਕੇ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਪੰਜਾਬ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲੰਬੇ ਸਮੇਂ ਤੋਂ ਚੱਲ ਰਹੀ ਸੀ । ਇਸ ਦੌਰਾਨ ਮਾਈਨਿੰਗ ਵਿਭਾਗ ਨੇ ਫ਼ਰਵਰੀ ਮਹੀਨੇ ਵਿੱਚ ਸੁਣਵਾਈ ਦੌਰਾਨ ਦੱਸਿਆ ਸੀ ਕਿ ਵਿਭਾਗ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਹਨ ਪਰ ਕੁਝ ਲੋਕਾਂ ਨੇ ਵਿਭਾਗ ਦੀ ਵੈੱਬਸਾਈਟ ਵਰਗੀ ਜਾਅਲੀ ਵੈੱਬਸਾਈਟ ਬਣਾ ਲਈ ਹੈ । ਉਥੋਂ ਗ਼ੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਦੇ ਪਰਮਿਟ ਜਾਰੀ ਕੀਤੇ ਜਾ ਰਹੇ ਹਨ। ਸੁਣਵਾਈ ਤੋਂ ਬਾਅਦ ਇਸ ਸਬੰਧੀ ਸਟੇਟ ਸਾਈਬਰ ਸੈੱਲ `ਚ ਮਾਮਲਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ ।