Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:07 am

+91 90915 01313 , +91 90916 01313

punjabbanni@gmail.com
punjabbani@yahoo.com

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ : ਵਿਧਾਇਕ ਗੁਰਲਾਲ ਘਨੌਰ

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ : ਵਿਧਾਇਕ ਗੁਰਲਾਲ ਘਨੌਰ

ਹਲਕਾ ਘਨੌਰ ਚ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦਾ ਕਿਸਾਨਾਂ ਨੂੰ ਜਲਦ ਮਿਲੇਗਾ ਮੁਆਵਜ਼ਾ : ਵਿਧਾਇਕ ਗੁਰਲਾਲ ਘਨੌਰ
-ਵਿਧਾਇਕ ਗੁਰਲਾਲ ਘਨੌਰ ਨੇ ਪਿੰਡਾਂ ‘ਚ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਸਰਕਾਰੀ ਅਮਲੇ ਨਾਲ ਕੀਤਾ ਨਿਰੀਖਣ
-ਕਿਹਾ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਕਿਸਾਨਾਂ ਦੇ ਨਾਲ
ਘਨੌਰ,3 ਮਾਰਚ : ਪਿਛਲੇ ਦਿਨੀਂ ਹੋਈ ਗੜ੍ਹੇਮਾਰੀ, ਮੀਂਹ ਅਤੇ ਹਨੇਰੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਨਿਰੀਖਣ ਕਰਨ ਲਈ ਹਲਕਾ ਘਨੌਰ ਵਿਧਾਇਕ ਗੁਰਲਾਲ ਘਨੌਰ ਨੇ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਸਮੂਹ ਸਬੰਧਤ ਵਿਭਾਗ ਅਧਿਕਾਰੀਆਂ ਕਾਨੂੰਗੋਆਂ, ਪਟਵਾਰੀਆਂ ਆਦਿ ਨਾਲ ਪਿੰਡ ਹਰੀਪੁਰ ਝੁੰਗੀਆਂ, ਮਹਿਦੂਦਾਂ, ਮੰਜੋਲੀ, ਘਨੋਰੀ ਖੇੜਾ, ਸਰਾਲਾ ਖ਼ੁਰਦ, ਸਰਾਲਾ ਕਲਾਂ ਆਦਿ ਪਿੰਡਾਂ ਦਾ ਦੌਰਾ ਕਰਕੇ ਗੜੇਮਾਰੀ ਨਾਲ ਨੁਕਸਾਨੀ ਕਣਕ ਦੀ ਫ਼ਸਲ, ਸਰ੍ਹੋਂ ਦੀ ਫ਼ਸਲ ਅਤੇ ਹਰੇ ਚਾਰੇ ਆਦਿ ਦੀਆਂ ਫ਼ਸਲਾਂ ਦਾ ਜਾਇਜ਼ਾ ਲਿਆ ।
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਪੀੜਤ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੀ ਸਪੈਸ਼ਲ ਗਿਰਦਾਵਰੀ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਰਾਹੀ ਸਬੰਧਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਉਨ੍ਹਾਂ ਦੇ ਨਾਲ ਹੈ। ਫ਼ਸਲਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਵਾ ਕੇ ਜਲਦੀ ਉਚਿਤ ਮੁਆਵਜ਼ਾ ਦਿੱਤਾ ਜਾਵੇਗਾ । ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਬਿਨਾਂ ਭੇਦਭਾਵ ਤੋਂ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਜਲਦੀ ਹੀ ਅਸਲ ਹੱਕਦਾਰ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਮਿਲੇਗੀ ।
ਇਸ ਮੌਕੇ ਐਸ. ਡੀ. ਐਮ. ਰਾਜਪੁਰਾ ਅਵਿਕੇਸ਼ ਗੁਪਤਾ ਨੇ ਕਿਹਾ ਕਿ ਗੜੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਦੇ ਸਬੰਧਤ ਪਟਵਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਸਨ । ਜਲਦੀ ਪਟਵਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਫ਼ਸਲਾਂ ਦਾ ਨਿਰੀਖਣ ਕਰਕੇ ਰਿਪੋਰਟ ਭੇਜੀ ਜਾਵੇਗੀ ਤਾਂ ਜੋ ਪੀੜਤ ਕਿਸਾਨਾਂ ਨੂੰ ਉਨ੍ਹਾਂ ਦੀ ਨੁਕਸਾਨੀ ਫ਼ਸਲ ਦਾ ਮੁਆਵਜ਼ਾ ਸਮੇਂ ਸਿਰ ਮਿਲ ਸਕੇ । ਇਸ ਮੌਕੇ ਦਰਸ਼ਨ ਸਿੰਘ ਮੰਜੋਲੀ, ਹਰਬੰਸ ਸਿੰਘ ਸਾਬਕਾ ਸਰਪੰਚ, ਗੁਰਚਰਨ ਸਿੰਘ ਘਨੌਰੀ ਖੇੜਾ, ਸਰਪੰਚ ਇੰਦਰਜੀਤ ਸਿਆਲੂ, ਗੁਰਪ੍ਰੀਤ ਸਿੰਘ ਸਰਪੰਚ ਸਰਾਲਾ ਖੁਰਦ,ਸੋਹਣ ਲਾਲ ਸਰਪੰਚ ਸਰਾਲਾ, ਕੌਂਸਲਰ ਮੱਖਣ ਖਾਨ, ਸੁਰਿੰਦਰ ਤੁਲੀ, ਮੁਖਤਿਆਰ ਸਿੰਘ, ਪਿੰਦਰ ਸਰਪੰਚ ਬਘੋਰਾ, ਸੋਨੂੰ ਸੇਖੋਂ ਬਘੌਰਾ, ਦਮਨਪ੍ਰੀਤ ਸਿੰਘ ਸਰਪੰਚ ਖੇੜੀ ਮੰਡਲਾ, ਕੋਚ ਕੁਲਵੰਤ ਸਿੰਘ ਸਮੇਤ ਵੱਖ-ਵੱਖ ਪਿੰਡਾ ਦੇ ਸਰਪੰਚ, ਪੰਚ ਸਮੇਤ ਪੀੜਤ ਕਿਸਾਨ ਅਤੇ ਪਾਰਟੀ ਵਲੰਟੀਅਰ ਮੌਜੂਦ ਸਨ ।

Advertisement
Advertisement
Advertisement
Advertisement
Scroll to Top