Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:09 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਐਨ. ਸੀ. ਡੀ. ਸੀ. ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਐਨ. ਸੀ. ਡੀ. ਸੀ. ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ

ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਐਨ. ਸੀ. ਡੀ. ਸੀ. ਦੀ ਰਾਜ ਸ਼ਾਖਾ ਦੀ ਸਥਾਪਨਾ ਲਈ ਮਾਨਾਵਾਲਾ ਦੀ ਚੋਣ ‘ਤੇ ਸਿਹਤ ਮੰਤਰੀ ਦਾ ਧੰਨਵਾਦ
ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਆਪਣੇ ਵਿਧਾਨ ਸਭਾ ਹਲਕੇ ਜੰਡਿਆਲਾ ਗੁਰੂ ਦੇ ਪਿੰਡ ਮਾਨਾਵਾਲਾ ਨੂੰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨ. ਸੀ. ਡੀ. ਸੀ.) ਦੀ ਸਟੇਟ ਬ੍ਰਾਂਚ ਲਈ ਸਥਾਨ ਵਜੋਂ ਚੁਣਨ ਲਈ ਸੂਬੇ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ । ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਮਿਊਨਿਟੀ ਹੈਲਥ ਸੈਂਟਰ (ਸੀ. ਐਚ. ਸੀ.) ਮਾਨਾਵਾਲਾ ਵਿਖੇ ਰਾਜ ਸ਼ਾਖਾ ਸਥਾਪਤ ਕਰਨ ਲਈ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (ਐਨ. ਸੀ. ਡੀ. ਸੀ.), ਨਵੀਂ ਦਿੱਲੀ ਨਾਲ ਬੀਤੇ ਦਿਨ ਇੱਕ ਸਮਝੌਤਾ ਪੱਤਰ ਉੱਤੇ ਹਸਤਾਖਰ ਕੀਤੇ ਗਏ ਹਨ । ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮੈਂ ਬਹੁਤ ਖੁਸ਼ ਹਾਂ ਕਿ ਸਾਡੀ ਸਰਕਾਰ ਸਾਡੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਪਹਿਲ ਦੇ ਰਹੀ ਹੈ” । ਉਨ੍ਹਾਂ ਕਿਹਾ ਕਿ ਮਾਨਾਵਾਲਾ ਵਿੱਚ ਇਸ ਸਿਹਤ ਸਹੂਲਤ ਦੀ ਸਥਾਪਨਾ ਨਾਲ ਇਲਾਕ ਦੇ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਇਸ ਰਾਹੀਂ ਉਨ੍ਹਾਂ ਨੂੰ ਮਿਆਰੀ ਸਿਹਤ ਸੇਵਾਵਾਂ ਤੱਕ ਪਹੁੰਚ ਪ੍ਰਦਾਨ ਕੀਤੀ ਜਾਵੇਗੀ । ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਹਿਮਤੀ ਪੱਤਰ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਉਲੀਕੀ ਗਈ ‘ਸਿਹਤ ਕ੍ਰਾਂਤੀ’ ਪਹਿਲਕਦਮੀ ਤਹਿਤ ਰੋਗ ਨਿਯੰਤਰਣ ਮਾਹਿਰਾਂ ਨੂੰ ਸਿੱਧੇ ਤੌਰ ‘ਤੇ ਪੰਜਾਬ ਰਾਜ ਵਿੱਚ ਪੇਸ਼ ਕਰਨਾ ਹੈ । ਇਹ ਭਾਈਵਾਲੀ ਏਕੀਕ੍ਰਿਤ ਰੋਗ ਨਿਗਰਾਨੀ ਗਤੀਵਿਧੀਆਂ ਨੂੰ ਮਜ਼ਬੂਤ ਕਰਨ, ਫੈਲਣ ਵਾਲੀਆਂ ਬਿਮਾਰੀਆਂ ਵਿਰੁੱਧ ਤਿਆਰੀਆਂ ਨੂੰ ਵਧਾਉਣ ਅਤੇ ਅਜਿਹੀਆਂ ਆਫ਼ਤਾਂ ਨੂੰ ਤੇਜ਼ੀ ਨਾਲ ਨਿਜਿੱਠਣ ਦੇ ਨਾਲ-ਨਾਲ ਸਿਹਤ ਕਰਮਚਾਰੀਆਂ ਲਈ ਲੋੜੀਂਦੀ ਸਹਾਇਤਾ ਅਤੇ ਸਮਰੱਥਾ ਨਿਰਮਾਣ ਪ੍ਰਦਾਨ ਕਰਨ ਵਿੱਚ ਵੀ ਸਹਾਈ ਹੋਵੇਗੀ । ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਗੇ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਹਕੀਕਤ ਬਣਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਸਮੁੱਚੇ ਸਿਹਤ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਾ ਹਨ । ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵੱਲ ਇਹ ਇੱਕ ਇੱਕ ਮਹੱਤਵਪੂਰਨ ਕਦਮ ਹੈ ।

Advertisement
Advertisement
Advertisement
Advertisement
Scroll to Top