Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:09 pm

+91 90915 01313 , +91 90916 01313

punjabbanni@gmail.com
punjabbani@yahoo.com

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਨੇ ਕੀਤੀ ਮੁੱਖ ਮੰਤਰੀ ਤੋਂ ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਨੇ ਕੀਤੀ ਮੁੱਖ ਮੰਤਰੀ ਤੋਂ ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ

ਵੱਖ-ਵੱਖ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਦੇ ਵਫ਼ਦ ਨੇ ਕੀਤੀ ਮੁੱਖ ਮੰਤਰੀ ਤੋਂ ਸ਼ੰਭੂ ਸਰਹੱਦ ਤੋਂ ਆਵਾਜਾਈ ਖੋਲ੍ਹਣ ਲਈ ਦਖਲ ਦੇਣ ਦੀ ਮੰਗ
ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ
ਪੰਜਾਬ ਸਰਕਾਰ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਵਚਨਬੱਧ
ਪੰਜਾਬ ਨੂੰ ਉਦਯੋਗਿਕ ਵਿਕਾਸ ਵਿੱਚ ਮੋਹਰੀ ਬਣਾਉਣ ਦਾ ਸੰਕਲਪ
ਚੰਡੀਗੜ੍ਹ, 25 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ । ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ । ਇਸ ਮੌਕੇ ਵਿਚਾਰ-ਚਰਚਾ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਨ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ । ਇਸ ਮੌਕੇ ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਸੂਬਾ ਹੈ ਅਤੇ ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦ ‘ਤੇ ਆਵਾਜਾਈ ਠੱਪ ਹੋਣ ਨਾਲ ਕਾਰੋਬਾਰੀ ਗਤੀਵਿਧੀਆਂ ਬਹੁਤ ਪ੍ਰਭਾਵਿਤ ਹੋ ਰਹੀਆਂ ਹਨ । ਵਫ਼ਦ ਨੇ ਇਸ ਰਸਤੇ ਤੋਂ ਆਵਾਜਾਈ ਖੋਲ੍ਹਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਤਾਂ ਜੋ ਕਾਰੋਬਾਰ ਸੁਚਾਰੂ ਢੰਗ ਨਾਲ ਹੋ ਸਕੇ ।

ਇਸ ਦੌਰਾਨ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗਾਂ ਦੀ ਸਹੂਲਤ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ । ਉਨ੍ਹਾਂ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲਿਆਂ ਨੂੰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਕੋਲ ਨਿੱਜੀ ਤੌਰ ‘ਤੇ ਉਠਾਉਣਗੇ ਤਾਂ ਜੋ ਕਾਰੋਬਾਰ ਕਰਨ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ । ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲੇ ਸੂਬੇ ਵਜੋਂ ਜਾਣਿਆ ਜਾਂਦਾ ਹੈ ਹੈ, ਜੋ ਮੁੱਖ ਤੌਰ ‘ਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਦਾ ਮੁੱਖ ਅਧਾਰ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 94,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਸੂਬੇ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ । ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਕੰਪਨੀਆਂ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਸੂਬੇ ਵਿੱਚ ਸ਼ਾਨਦਾਰ ਬੁਨਿਆਦੀ ਢਾਂਚਾ, ਬਿਜਲੀ, ਹੁਨਰਮੰਦ ਮਨੁੱਖੀ ਸਰੋਤ ਅਤੇ ਵਧੀਆ ਉਦਯੋਗਿਕ ਅਤੇ ਕੰਮ ਸੱਭਿਆਚਾਰ ਵਾਲੇ ਸਾਜ਼ਗਾਰ ਮਾਹੌਲ ਦੀ ਵੱਧ ਤੋਂ ਵੱਧ ਵਰਤੋਂ ਕਰ ਰਹੀਆਂ ਹਨ ।

ਮੁੱਖ ਮੰਤਰੀ ਨੇ ਕਿਹਾ ਕਿ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਲਾਭ ਹੋ ਰਿਹਾ ਹੈ, ਜੋ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਸੁਝਾਵਾਂ ਅਤੇ ਵਿਚਾਰਾਂ ਉੱਤੇ ਗੌਰ ਕਰਨ ਲਈ ਸਦਾ ਹੀ ਤਿਆਰ ਹੈ । ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਮਦਦ ਕਰੇਗੀ । ਵਫ਼ਦ ਵਿੱਚ ਫੋਕਲ ਪੁਆਇੰਟ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਇੰਡਸਟਰੀਅਲ ਏਰੀਆ ਜਲੰਧਰ ਦੇ ਪ੍ਰਧਾਨ ਗੁਰਸ਼ਰਨ ਸਿੰਘ, ਉਦਯੋਗਪਤੀ ਸ਼ਰਦ ਅਗਰਵਾਲ, ਤੁਸ਼ਾਰ ਜੈਨ, ਨਿਤਿਨ ਕਪੂਰ, ਸੁਵਿੰਦਰ ਪਾਲ ਸਿੰਘ, ਵਿਨੀਤ ਮਹਾਜਨ, ਸੁਗਮ ਜੈਨ, ਰੋਮੀ ਅਤੇ ਹੋਰ ਹਾਜ਼ਰ ਸਨ । ਇਸ ਮੌਕੇ ਪੰਜਾਬ ਹੈਰੀਟੇਜ ਤੇ ਪ੍ਰੋਮੋਸ਼ਨ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top