ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਆਉਣ 1 ਨੂੰ ਪੰਜਾਬ

ਦੁਆਰਾ: Punjab Bani ਪ੍ਰਕਾਸ਼ਿਤ :Wednesday, 26 February, 2025, 04:25 PM

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ ਆਉਣ 1 ਨੂੰ ਪੰਜਾਬ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਭੁਪੇਸ਼ ਬਘੇਲ 1 ਮਾਰਚ ਨੂੰ ਪੰਜਾਬ ਆਉਣਗੇ ਅਤੇ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 9 ਅਪ੍ਰੈਲ 2022 ਨੂੰ ਪੰਜਾਬ ਕਾਂਗਰਸ ਦਾ ਮੁਖੀ ਨਿਯੁਕਤ ਕੀਤਾ ਗਿਆ ਸੀ । ਆਪਣੀ ਫੇਰੀ ਦੌਰਾਨ, ਬਘੇਲ ਸਾਰੇ ਅਧਿਕਾਰੀਆਂ, ਵਰਕਰਾਂ ਅਤੇ ਦਾਅਵੇਦਾਰਾਂ ਨੂੰ ਮਿਲਣਗੇ ਅਤੇ ਫੀਡਬੈਕ ਲੈਣਗੇ । ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇੰਚਾਰਜ ਭੁਪੇਸ਼ ਬਘੇਲ ਨੇ ਅਗਲੇ ਹਫ਼ਤੇ ਪੰਜਾਬ ਆਉਣ ਦੀ ਗੱਲ ਕੀਤੀ ਹੈ। ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ । ਇਸ ਦੌਰਾਨ ਉਹ ਸਾਰੇ ਅਧਿਕਾਰੀਆਂ, ਆਗੂਆਂ ਅਤੇ ਵਰਕਰਾਂ ਨੂੰ ਮਿਲਣਗੇ ।