ਵਧੀਕ ਜਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਵਧੀਕ ਜਿਲ੍ਹਾ ਚੋਣ ਅਫਸਰ ਵੱਲੋਂ ਜ਼ਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਬੂਥ ਪੱਧਰ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕਰਾਉਣ ਦੀ ਅਪੀਲ
ਸੰਗਰੂਰ, 24 ਫਰਵਰੀ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚੋਣਾਂ ਦੀ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਅਤੇ ਵੋਟਰ ਸੂਚੀ ਦੀ ਤਿਆਰੀ ਅਤੇ ਸੁਧਾਈ ਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜਿਲ੍ਹਾ ਚੋਣ ਅਫਸਰ ਸੰਗਰੂਰ ਅਮਿਤ ਬੈਂਬੀ ਦੀ ਅਗਵਾਈ ਵਿੱਚ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਪੱਧਰ ਤੇ ਬੂਥ ਲੈਵਲ ਏਜੰਟ (ਬੀ. ਐੱਲ. ਏ.) ਨਿਯੁਕਤ ਕਰਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਤਿਆਰ ਕਰਾਇਆ ਜਾ ਸਕੇ । ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਤਰੁੱਟੀ ਰਹਿਤ ਵੋਟਰ ਸੂਚੀ ਤਿਆਰ ਕਰਨ ਲਈ ਹਰੇਕ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਆਪਣੇ ਪ੍ਰਧਾਨ ਜਾਂ ਸਕੱਤਰ ਜਾਂ ਕਿਸੇ ਹੋਰ ਅਹੁਦੇਦਾਰ ਰਾਹੀਂ ਇੱਕ ਜਿਲ੍ਹਾ ਪ੍ਰਤੀਨਿਧੀ ਨੂੰ ਬੂਥ ਲੈਵਲ ਏਜੰਟ (ਬੀ. ਐੱਲ. ਏ) ਨਿਯੁਕਤ ਕਰਨ ਲਈ ਨਿਰਧਾਰਿਤ ਪ੍ਰੋਫਾਰਮੇ ਵਿੱਚ ਅਧਿਕਾਰਿਤ ਕਰੇਗੀ । ਉਹਨਾਂ ਦੱਸਿਆ ਕਿ ਇਹ ਅਧਿਕਾਰਤ ਪ੍ਰੋਫਾਰਮਾ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫਤਰ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ, ਦਫਤਰ ਜਿਲ੍ਹਾ ਚੋਣ ਅਫਸਰ, ਸਬੰਧਤ ਈ.ਆਰ.ਓ ਦਫਤਰ ਵਿਖੇ ਜਮ੍ਹਾ ਕਰਵਾਇਆ ਜਾ ਸਕਦਾ ਹੈ । ਉਹਨਾਂ ਦੱਸਿਆ ਕਿ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀ ਬੀ. ਐੱਲ. ਏ. ਨਿਯੁਕਤ ਕਰਨ ਲਈ ਇੱਕ ਜਿਲ੍ਹੇ ਵਿੱਚ ਇੱਕ ਤੋਂ ਵੱਧ ਵਿਅਕਤੀਆਂ ਨੂੰ ਵਿਧਾਨ ਸਭਾ ਚੋਣ ਹਲਕੇ ਵਾਰ ਅਧਿਕਾਰਤ ਕਰ ਸਕਦੀ ਹੈ, ਜਿਨ੍ਹਾਂ ਲਈ ਉਨ੍ਹਾਂ ਨੂੰ ਸਬੰਧਤ ਹਲਕੇ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਹਰੇਕ ਪੋਲਿੰਗ ਸਟੇਸ਼ਨ ਲਈ ਬੀ.ਐੱਲ.ਏ ਦੀ ਨਿਯੁਕਤੀ ਕਰਨ ਲਈ ਅਧਿਕਾਰਤ ਕੀਤਾ ਜਾ ਰਿਹਾ ਹੈ ।
ਏਡੀਸੀ ਨੇ ਦੱਸਿਆ ਕਿ ਅਧਿਕਾਰਤ ਜਿਲ੍ਹਾ ਪੱਧਰੀ ਨੁਮਾਇੰਦਾ ਹਰੇਕ ਪੋਲਿੰਗ ਸਟੇਸ਼ਨ ਲਈ ਫਾਰਮ ਨੰ. ਬੀ. ਐੱਲ. ਏ.-2 ਭਰਕੇ ਬੂਥ ਲੈਵਲ ਏਜੰਟ ਨਿਯੁਕਤ ਕਰੇਗਾ। ਇਹ ਬੀ. ਐੱਲ. ਏ. ਵੋਟਰ ਸੂਚੀਆਂ ਦੀ ਸੁਧਾਈ ਵਿੱਚ ਬੀ. ਐੱਲ. ਓਜ. ਦੀ ਸਹਾਇਤਾ ਕਰਨਗੇ । ਇਸ ਮੌਕੇ ਬਹੁਜਨ ਸਮਾਜ ਪਾਰਟੀ ਤੋਂ ਸ੍ਰੀ ਅਮਰੀਕ ਸਿੰਘ, ਆਮ ਆਦਮੀ ਪਾਰਟੀ ਤੋਂ ਸ੍ਰੀ ਹਰਪਾਲ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸ੍ਰੀ ਹਰਪਾਲ ਸਿੰਘ ਅਤੇ ਸ੍ਰੀ ਰੌਕੀ ਬਾਂਸਲ, ਸ੍ਰੋਮਣੀ ਅਕਾਲੀ ਦਲ ਤੋਂ ਸ੍ਰੀ ਸ਼ੇਰ ਸਿੰਘ ਬੱਲੇਵਾਲ ਅਤੇ ਸੀ. ਪੀ. ਆਈ. (ਐੱਮ) ਤੋਂ ਸ੍ਰੀ ਇੰਦਰਜੀਤ ਸਿੰਘ ਮੌਜੂਦ ਸਨ ।
