Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਵਾਈਨ ਫਲੂ ਦੇ ਦੋ ਮਾਮਲੇ ਆਏ ਸਾਹਮਣੇ, ਹਸਪਤਾਲ ਦਾਖ਼ਲ

ਸਵਾਈਨ ਫਲੂ ਦੇ ਦੋ ਮਾਮਲੇ ਆਏ ਸਾਹਮਣੇ, ਹਸਪਤਾਲ ਦਾਖ਼ਲ

ਸਵਾਈਨ ਫਲੂ ਦੇ ਦੋ ਮਾਮਲੇ ਆਏ ਸਾਹਮਣੇ, ਹਸਪਤਾਲ ਦਾਖ਼ਲ
ਬਠਿੰਡਾ : ਪੰਜਾਬ ਦੇ ਪ੍ਰਸਿੱਧ ਜਿ਼ਲਾ ਬਠਿੰਡਾ ਦੇ ਭੁੱਚੋ ਮੰਡੀ ਅਤੇ ਭੁੱਚੋ ਖੁਰਦ ਇਲਾਕਿਆਂ ਵਿੱਚ ਸਵਾਈਨ ਫਲੂ (11) ਦੇ ਦੋ ਮਾਮਲੇ ਸਾਹਮਣੇ ਆਏ ਹਨ । ਦੋਵੇਂ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੇ ਟੈਸਟਿੰਗ ਦੌਰਾਨ ਸਵਾਈਨ ਫਲੂ ਦੀ ਪੁਸ਼ਟੀ ਹੋਈ ਹੈ । ਸਿਵਲ ਸਰਜਨ ਬਠਿੰਡਾ, ਡਾਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਦੋਵੇਂ ਮਰੀਜ਼ ਹੁਣ ਖਤਰੇ ਤੋਂ ਬਾਹਰ ਹਨ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ । ਡਾਕਟਰ ਗੁਰਜੀਤ ਸਿੰਘ ਨੇ ਕਿਹਾ ਕਿ ਦੋਵੇਂ ਮਰੀਜ਼ਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਸਹੀ ਇਲਾਜ ਦਿੱਤਾ ਜਾ ਰਿਹਾ ਹੈ । ਸਾਡੀ ਟੀਮ ਨੇ ਇਲਾਕੇ ਵਿੱਚ ਸਵਾਈਨ ਫਲੂ ਦੇ ਹੋਰ ਮਾਮਲਿਆਂ ਦੀ ਜਾਂਚ ਕਰਨ ਲਈ ਕਦਮ ਚੁੱਕ ਲਏ ਹਨ । ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਾਵਧਾਨੀ ਵਰਤਣਾ ਜ਼ਰੂਰੀ ਹੈ । ਸਵਾਈਨ ਫਲੂ ਇੱਕ ਸੰਕਰਮਕ ਬਿਮਾਰੀ ਹੈ, ਜੋ 11 ਵਾਇਰਸ ਦੁਆਰਾ ਫੈਲਦੀ ਹੈ, ਇਸਦੇ ਲੱਛਣਾਂ ਵਿੱਚ ਬੁਖਾਰ, ਖੰਘ, ਗਲੇ ਵਿੱਚ ਦਰਦ, ਸਰਦੀ ਲੱਗਣਾ ਅਤੇ ਸਰੀਰਕ ਦਰਦ ਸ਼ਾਮਲ ਹਨ । ਡਾਕਟਰਾਂ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਹ ਲੱਛਣ ਨਜ਼ਰ ਆਉਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ । ਸਿਵਲ ਸਰਜਨ ਦਫ਼ਤਰ ਨੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਸਵਾਈਨ ਫਲੂ ਤੋਂ ਬਚਾਅ ਲਈ ਹੱਥ ਧੋਣਾ, ਮਾਸਕ ਪਹਿਨਣਾ ਅਤੇ ਭੀੜ-ਭਾੜ ਵਾਲੀਆਂ ਥਾਵਾਂ ਤੋਂ ਦੂਰ ਰਹਿਣਾ ਜ਼ਰੂਰੀ ਹੈ । ਇਸ ਤੋਂ ਇਲਾਵਾ, ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੀ ਰੋਜ਼ਾਨਾ ਦੀ ਸਫ਼ਾਈ ਦਾ ਖਾਸ ਧਿਆਨ ਰੱਖਣ ਅਤੇ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਲਈ ਸੰਤੁਲਿਤ ਖੁਰਾਕ ਲੈਣ । ਇਸ ਮੌਕੇ ਸਿਵਲ ਸਰਜਨ ਦਫ਼ਤਰ ਨੇ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੀ ਨਿਗਰਾਨੀ ਵਧਾ ਦਿੱਤੀ ਹੈ ਅਤੇ ਹਸਪਤਾਲਾਂ ਨੂੰ ਮਰੀਜ਼ਾਂ ਦੇ ਇਲਾਜ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ।

Advertisement
Advertisement
Advertisement
Advertisement
Scroll to Top