Breaking News ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਭੇਂਟਤਾਲਿਬਾਨ ਨੇ ਟਰੰਪ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਅਮਰੀਕਾ ਨੂੰ ਉਸਦੇ ਆਪਣੇ ਹਥਿਆਰ ਨਾਲ ਜਵਾਬ ਦੇਣ ਦਾ ਆਖਿਆਦਿੱਲੀ ਵਿੱਚ ਫਿਰ ਭੂਚਾਲ ਦੇ ਝਟਕੇਸੁਰੰਗ ਵਿਚ ਫਸੇ 8 ਵਿਅਕਤੀਆਂ ਦੇ ਬਚਣ ਦੀ ਸੰਭਾਵਨਾ ਬੇਸ਼ਕ ਘੱਟ ਪਰ ਉਨ੍ਹਾਂ ਤੱਕ ਪਹੁੰਚਣ ਦੀ ਹਰ ਸੰਭਵ ਕੋਸਿ਼ਸ਼ ਜਾਰੀ : ਮੰਤਰੀ ਜੁਪੱਲੀ ਕ੍ਰਿਸ਼ਨਾ ਰਾਓਖਨਨ ਵਿਭਾਗ ਦੀ ਟੀਮ ਨੇ ਛਾਪੇਮਾਰੀ ਕਰਕੇ ਰਾਜਸਤਾਨ ਤੋਂ ਨਜਾਇਜ਼ ਤਰੀਕੇ ਨਾਲ ਨਾਲ ਪੱਥਰ ਢੋਂਹੰਦੇ ਇੱਕ ਡੰਪਰ ਨੂੰ ਫੜਿਆਮੁੱਖ ਮੰਤਰੀ ਨੇ 7 ਜ਼ਿਲ੍ਹਿਆਂ ਵਿੱਚ ਸੀਵਰੇਜ ਤੇ ਸਫ਼ਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸ਼ੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾਪੰਜਾਬ ਸਰਕਾਰ ਵੱਲੋਂ ਨਕਲ ਰੋਕਣ ਲਈ ਪੁਖ਼ਤਾ ਬੰਦੋਬਸਤ; 278 ਉੱਡਣ ਦਸਤੇ ਰੱਖਣਗੇ ਬਾਜ਼ ਅੱਖ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ

ਦੁਆਰਾ: Punjab Bani ਪ੍ਰਕਾਸ਼ਿਤ :Monday, 24 February, 2025, 05:48 PM

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸ਼ਾਮ ਸਮੇਂ ਸੰਗਰੂਰ ਤਹਿਸੀਲ ਦੀ ਅਚਨਚੇਤ ਚੈਕਿੰਗ
ਰਜਿਸਟਰੇਸ਼ਨ ਪ੍ਰਕਿਰਿਆ ਦਾ ਲਿਆ ਜਾਇਜ਼ਾ, ਕਾਰਜਪ੍ਰਣਾਲੀ ਬਾਰੇ ਲੋਕਾਂ ਤੋਂ ਲਈ ਫੀਡਬੈਕ
ਸਰਵੋਤਮ ਅਤੇ ਸਮਾਂ ਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਵਚਨਬੱਧਤਾ ਦੁਹਰਾਈ
ਸੰਗਰੂਰ, 24 ਫਰਵਰੀ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਤਹਿਸੀਲ ਸੰਗਰੂਰ ਵਿੱਚ ਅਚਨਚੇਤ ਚੈਕਿੰਗ ਕੀਤੀ ਅਤੇ ਮਾਲ ਵਿਭਾਗ ਨਾਲ ਸੰਬੰਧਿਤ ਰਜਿਸਟਰੇਸ਼ਨ ਪ੍ਰਕਿਰਿਆ ਅਤੇ ਹੋਰ ਵੱਖ-ਵੱਖ ਸੇਵਾਵਾਂ ਲੈਣ ਲਈ ਪਹੁੰਚੇ ਨਾਗਰਿਕਾਂ ਤੋਂ ਕਾਰਜ ਪ੍ਰਣਾਲੀ ਬਾਰੇ ਫੀਡਬੈਕ ਲਈ । ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਮੌਜੂਦ ਲੋਕਾਂ ਨੂੰ ਦੱਸਿਆ ਕਿ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਾਗਰਿਕਾਂ ਨੂੰ ਸਰਵੋਤਮ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਵਾਸਤੇ ਅਸੀਂ ਵਚਨਬੱਧ ਹਾਂ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਰਕਾਰੀ ਸੇਵਾ ਹਾਸਲ ਕਰਨ ਵਿੱਚ ਦਿੱਕਤ ਪੇਸ਼ ਆਉਂਦੀ ਹੈ ਜਾਂ ਫਿਰ ਕਿਸੇ ਨਾਗਰਿਕ ਕੋਲੋਂ ਕਿਸੇ ਰੂਪ ਵਿੱਚ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਤੁਰੰਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ । ਡਿਪਟੀ ਕਮਿਸ਼ਨਰ ਨੇ ਤਹਿਸੀਲ ਸਟਾਫ ਨੂੰ ਸਮੇਂ ਸਿਰ ਡਿਊਟੀ ਉੱਤੇ ਪਹੁੰਚਣ ਅਤੇ ਲੋਕਾਂ ਨੂੰ ਪਾਰਦਰਸ਼ਤਾ ਅਤੇ ਸਮਾਂ ਬੱਧ ਤਰੀਕੇ ਨਾਲ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ । ਉਹਨਾਂ ਨੇ ਲੋਕਾਂ ਨੂੰ ਸਰਵੋਤਮ ਅਤੇ ਸਮਾਂ ਬੱਧ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿਵਾਇਆ । ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਵੀ ਨਾਗਰਿਕਾਂ ਦੇ ਕੰਮ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ।



Scroll to Top