Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 9:53 am

+91 90915 01313 , +91 90916 01313

punjabbanni@gmail.com
punjabbani@yahoo.com

ਦੇਸ਼ ਸਮਾਜ ਘਰ ਪਰਿਵਾਰਾਂ ਦੀ ਖੁਸ਼ਹਾਲੀ ਉਨਤੀ ਲਈ ਸੁਰਖਿਆ ਬਚਾਉ ਮਦਦ ਦੀ ਟ੍ਰੇਨਿੰਗ ਜ਼ਰੂਰੀ : ਪ੍ਰਿੰਸੀਪਲ ਚਹਿਲ

ਦੇਸ਼ ਸਮਾਜ ਘਰ ਪਰਿਵਾਰਾਂ ਦੀ ਖੁਸ਼ਹਾਲੀ ਉਨਤੀ ਲਈ ਸੁਰਖਿਆ ਬਚਾਉ ਮਦਦ ਦੀ ਟ੍ਰੇਨਿੰਗ ਜ਼ਰੂਰੀ : ਪ੍ਰਿੰਸੀਪਲ ਚਹਿਲ

ਦੇਸ਼ ਸਮਾਜ ਘਰ ਪਰਿਵਾਰਾਂ ਦੀ ਖੁਸ਼ਹਾਲੀ ਉਨਤੀ ਲਈ ਸੁਰਖਿਆ ਬਚਾਉ ਮਦਦ ਦੀ ਟ੍ਰੇਨਿੰਗ ਜ਼ਰੂਰੀ : ਪ੍ਰਿੰਸੀਪਲ ਚਹਿਲ
ਪਟਿਆਲਾ : ਦੇਸ਼, ਸਮਾਜ, ਘਰ ਪਰਿਵਾਰਾਂ, ਵਿਉਪਾਰਕ ਅਤੇ ਸਿਖਿਅਤ ਅਦਾਰਿਆਂ ਦੀ ਉਨਤੀ ਖੁਸ਼ਹਾਲੀ ਲਈ, ਵਿਦਿਆਰਥੀਆਂ, ਅਧਿਆਪਕਾਂ, ਨਾਗਰਿਕਾਂ ਅਤੇ ਕਰਮਚਾਰੀਆਂ ਦਾ ਆਪਣੀ ਆਪਣੇ ਘਰ ਪਰਿਵਾਰਾਂ ਸਾਮਾਨ ਦੀ ਸੁਰੱਖਿਆ ਅਤੇ ਦੂਸਰਿਆਂ ਦੇ ਬਚਾਉ, ਐਮਰਜੈਂਸੀ ਦੌਰਾਨ ਪੀੜਤਾਂ ਦੀ ਠੀਕ ਮਦਦ ਕਰਨ ਦਾ ਗਿਆਨ, ਵੀਚਾਰ, ਭਾਵਨਾਵਾਂ, ਆਦਤਾਂ ਅਤੇ ਮਾਹੌਲ ਹੋਣਾ ਜ਼ਰੂਰੀ ਹੈ ਕਿਉਂਕਿ ਵੱਧ ਮੌਤਾਂ, ਅਚਾਨਕ ਵਾਪਰਨ ਵਾਲੀਆਂ ਘਟਨਾਵਾਂ, ਹਾਦਸਿਆਂ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ ਸਦਮੇਂ, ਗੈਸਾਂ ਧੂੰਏਂ ਜ਼ਹਿਰਾਂ ਕਾਰਨ ਹੋ ਰਹੀਆਂ ਹਨ, ਇਹ ਵਿਚਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਸੋਜਾ ਦੇ ਪ੍ਰਿੰਸੀਪਲ ਸ਼੍ਰੀਮਤੀ ਸੁਖਮਨ ਚਹਿਲ ਨੇ, ਆਪਣੇ ਅਧਿਆਪਕਾਂ, ਸਟਾਫ ਮੈਂਬਰਾਂ, ਅਤੇ ਵਿਦਿਆਰਥੀਆਂ ਨੂੰ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਕਰਵਾਈ ਟ੍ਰੇਨਿੰਗ ਮਗਰੋਂ ਕਾਕਾ ਰਾਮ ਵਰਮਾ, ਚੀਫ ਟ੍ਰੇਨਰ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਅਤੇ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ ਟ੍ਰੇਨਰ ਅਤੇ ਪੰਜਾਬ ਪੁਲਸ ਆਵਾਜਾਈ ਸਿੱਖਿਆ ਸੈਲ ਦੇ ਰਾਮ ਸਰਨ ਦਾ ਧੰਨਵਾਦ ਕਰਦੇ ਹੋਏ ਪ੍ਰਗਟ ਕੀਤੇ । ਕਾਕਾ ਰਾਮ ਵਰਮਾ ਨੇ ਦੱਸਿਆ ਕਿ ਅਚਾਨਕ ਵਾਪਰਨ ਵਾਲੀਆਂ ਘਟਨਾਵਾਂ ਕਾਰਨ, ਪੀੜਤਾਂ ਦੇ ਸਾਹ, ਦਿਲ, ਦਿਮਾਗ ਦੀਆਂ ਕਿਰਿਆਵਾਂ ਬੰਦ ਹੋਣ, ਵੱਧ ਖੂਨ ਨਿਕਲਣ, ਚੋਕਿੰਗ, ਡੁੱਬਣ, ਜ਼ਹਿਰਾਂ ਅਤੇ ਧੂੰਏਂ ਗੈਸਾਂ ਕਾਰਨ ਹੋ ਰਹੀਆਂ ਹਨ । ਐਮਰਜੈਂਸੀ ਦੌਰਾਨ ਪੀੜਤਾਂ ਨੂੰ ਮਰਨ ਤੋਂ ਬਚਾਉਣ ਲਈ ਫਸਟ ਏਡ ਸੀ. ਪੀ. ਆਰ. ਰਿਕਵਰੀ ਪੁਜੀਸ਼ਨ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਬਹੁਤ ਲਾਭਦਾਇਕ ਸਿੱਧ ਹੋ ਰਹੇ ਹਨ । ਉਨ੍ਹਾਂ ਨੇ ਦੱਸਿਆ ਕਿ ਸਰਕਾਰਾਂ ਵੱਲੋਂ ਜੰਗੀ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਕਿ ਹਰੇਕ ਵਿਦਿਆਰਥੀ, ਅਧਿਆਪਕ, ਨਾਗਰਿਕ, ਕਰਮਚਾਰੀ, ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਦੀ ਟ੍ਰੇਨਿੰਗ ਲੈਕੇ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਮਦਦਗਾਰ ਫ਼ਰਿਸ਼ਤਿਆਂ ਵਜੋਂ ਤਿਆਰ ਹੋਵੇ। ਉਨ੍ਹਾਂ ਨੇ ਪੰਜਾਬ ਸਰਕਾਰ, ਸਿਖਿਆ ਮੰਤਰੀ, ਜ਼ਿਲੇ ਦੇ ਡਿਪਟੀ ਕਮਿਸ਼ਨਰ, ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਧਿਕਾਰੀਆਂ ਵਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ, ਸੀ. ਪੀ. ਆਰ., ਏ. ਬੀ. ਸੀ. ਡੀ., ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆ ਦੀ ਟ੍ਰੇਨਿੰਗ ਕਰਵਾਉਣ ਲਈ ਆਦੇਸ਼ ਦਿੱਤੇ ਹਨ, ਜਿਸ ਹਿੱਤ, ਸਕੂਲਾਂ ਵਲੋਂ ਇਹ ਟ੍ਰੇਨਿੰਗਾਂ ਕਰਵਾਈਆਂ ਜਾ ਰਹੀਆਂ ਹਨ । ਏ ਐਸ ਆਈ ਰਾਮ ਸਰਨ ਨੇ ਆਵਾਜਾਈ ਹਾਦਸਿਆਂ, ਨਸ਼ਿਆਂ, ਅਪਰਾਧਾਂ ਅਤੇ ਮਾੜੇ ਅਨਸਰਾਂ ਤੋਂ ਬੱਚਣ ਅਤੇ ਸਾਇਬਰ ਸੁਰੱਖਿਆ, ਹੈਲਪ ਲਾਈਨ ਨੰਬਰ 112/181, ਫਾਇਰ ਬ੍ਰਿਗੇਡ ਲਈ 101, ਐਂਬੂਲੈਂਸ ਸੇਵਾ ਲਈ 108, ਸਾਇਬਰ ਸੁਰੱਖਿਆ ਲਈ 1930, ਇਸਤਰੀਆਂ ਲਈ 1091, ਬੱਚਿਆਂ ਲਈ 1098 ਦੀ ਵਰਤੋਂ, ਅਤੇ ਸਾਂਝ ਕੇਂਦਰਾਂ ਵਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ।

Advertisement
Advertisement
Advertisement
Advertisement
Scroll to Top