Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:39 am

+91 90915 01313 , +91 90916 01313

punjabbanni@gmail.com
punjabbani@yahoo.com

ਯੂ. ਐਸ. ਏਡ ਦੇ 1600 ਮੁਲਾਜ਼ਮਾਂ ਨੂੰ ਟਰੰਪ ਪ੍ਰਸ਼ਾਸਨ ਨੇ ਨੌਕਰੀਓ ਕਢਿਆ

ਯੂ. ਐਸ. ਏਡ ਦੇ 1600 ਮੁਲਾਜ਼ਮਾਂ ਨੂੰ ਟਰੰਪ ਪ੍ਰਸ਼ਾਸਨ ਨੇ ਨੌਕਰੀਓ ਕਢਿਆ

ਯੂ. ਐਸ. ਏਡ ਦੇ 1600 ਮੁਲਾਜ਼ਮਾਂ ਨੂੰ ਟਰੰਪ ਪ੍ਰਸ਼ਾਸਨ ਨੇ ਨੌਕਰੀਓ ਕਢਿਆ
ਅਮਰੀਕਾ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਦੇਸ਼ ਮੰਨੇ ਜਾਂਦੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਕਿਹਾ ਕਿ ਉਹ ਦੁਨੀਆਂ ਭਰ ’ਚ ਅਮਰੀਕੀ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ (ਯੂ. ਐੱਸ. ਏਡ) ਦੇ ਕੁੱਝ ਕਰਮਚਾਰੀਆਂ ਨੂੰ ਛੱਡ ਕੇ ਬਾਕੀ ਸਾਰੇ ਮੁਲਾਜ਼ਮਾਂ ਨੂੰ ਛੁੱਟੀ ’ਤੇ ਭੇਜ ਰਿਹਾ ਹੈ ਅਤੇ ਅਮਰੀਕਾ ’ਚ ਘੱਟੋ-ਘੱਟ 1600 ਨੌਕਰੀਆਂ ਖ਼ਤਮ ਕਰ ਰਿਹਾ ਹੈ । ਫ਼ੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਰਾਸ਼ਟਰਪਤੀ ਟਰੰਪ ਅਤੇ ਸਰਕਾਰੀ ਕੁਸ਼ਲਤਾ ਵਿਭਾਗ ਵਿਚ ਉਨ੍ਹਾਂ ਦੇ ਸਹਿਯੋਗੀ ਐਲਨ ਮਸਕ ਵਲੋਂ ਚੁਕਿਆ ਗਿਆ ਇਹ ਤਾਜ਼ਾ ਅਤੇ ਸੱਭ ਤੋਂ ਵੱਡਾ ਕਦਮ ਹੈ । ਇਹ ਕਦਮ ਉਸ ਸਮੇਂ ਚੁਕਿਆ ਗਿਆ ਹੈ ਜਦੋਂ ਇਕ ਫੈਡਰਲ ਜੱਜ ਨੇ ਸ਼ੁਕਰਵਾਰ ਨੂੰ ਟਰੰਪ ਪ੍ਰਸ਼ਾਸਨ ਨੂੰ ਅਮਰੀਕਾ ਅਤੇ ਦੁਨੀਆਂ ਭਰ ਵਿਚ ਹਜ਼ਾਰਾਂ ਯੂ. ਐਸ. ਏਡ ਮੁਲਾਜ਼ਮਾਂ ਨੂੰ ਕੱਢਣ ਦੀ ਅਪਣੀ ਯੋਜਨਾ ’ਤੇ ਅੱਗੇ ਵਧਣ ਦੀ ਇਜਾਜ਼ਤ ਦਿਤੀ ਸੀ । ਅਮਰੀਕੀ ਜ਼ਿਲ੍ਹਾ ਜੱਜ ਕਾਰਲ ਨਿਕੋਲਸ ਨੇ ਸਰਕਾਰ ਦੀ ਯੋਜਨਾ ਨੂੰ ਅਸਥਾਈ ਤੌਰ ’ਤੇ ਰੋਕਣ ਲਈ ਮੁਲਾਜ਼ਮਾਂ ਦੇ ਮੁਕੱਦਮੇ ਨੂੰ ਖਾਰਜ ਕਰ ਦਿਤਾ ।
ਟਰੰਪ ਪ੍ਰਸ਼ਾਸਨ ਵਲੋਂ ਬੀਤੀ ਰਾਤ ਕਰੀਬ 12 ਵਜੇ ਯੂ. ਐਸ. ਏਡ ਦੇ ਮੁਲਾਜ਼ਮਾਂ ਨੂੰ ਸੰਦੇਸ਼ ਭੇਜਿਆ ਗਿਆ ਕਿ ਉਨ੍ਹਾਂ ਨੂੰ ਛੁੱਟੀ ’ਤੇ ਭੇਜਿਆ ਜਾ ਰਿਹਾ ਹੈ ।
ਨੋਟਿਸ ’ਚ ਇਹ ਵੀ ਕਿਹਾ ਗਿਆ ਹੈ ਕਿ ਕਰਮਚਾਰੀਆਂ ਦੀ ਕਟੌਤੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਅਮਰੀਕਾ ’ਚ 2,000 ਨੌਕਰੀਆਂ ਖਤਮ ਹੋ ਜਾਣਗੀਆਂ । ਬਾਅਦ ਵਿਚ ਯੂ. ਐਸ. ਏਡ ਦੀ ਵੈੱਬਸਾਈਟ ’ਤੇ ਪੋਸਟ ਕੀਤੇ ਗਏ ਇਕ ਨੋਟਿਸ ਵਿਚ ਖ਼ਾਲੀ ਕੀਤੇ ਅਹੁਦਿਆਂ ਦੀ ਗਿਣਤੀ ਘਟਾ ਕੇ 1,600 ਕਰ ਦਿਤੀ ਗਈ । ਪ੍ਰਸ਼ਾਸਨ ਨੇ ਇਸ ਸਬੰਧ ’ਚ ਕੋਈ ਸਪੱਸ਼ਟੀਕਰਨ ਜਾਰੀ ਨਹੀਂ ਕੀਤਾ । ਯੂ. ਐਸ. ਏਡ ਅਤੇ ਵਿਦੇਸ਼ ਵਿਭਾਗ ਨੇ ਵੀ ਇਸ ਸਬੰਧ ’ਚ ਕੋਈ ਬਿਆਨ ਜਾਰੀ ਨਹੀਂ ਕੀਤਾ । ਯੂ. ਐਸ. ਏਡ ਦੇ ਡਿਪਟੀ ਪ੍ਰਸ਼ਾਸਕ ਪੀਟ ਮਾਰਕੋ ਨੇ ਸੰਕੇਤ ਦਿਤਾ ਕਿ ਉਹ ਲਗਭਗ 600 ਮੁਲਾਜ਼ਮਾਂ ਨੂੰ ਨੌਕਰੀ ’ਤੇ ਰੱਖਣ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਵਿਚੋਂ ਜ਼ਿਆਦਾਤਰ ਅਮਰੀਕਾ ਵਿਚ ਰਹਿੰਦੇ ਹਨ ।

Advertisement
Advertisement
Advertisement
Advertisement
Scroll to Top