ਕਿਸਾਨਾਂ ਵਲੋ 25 ਫਰਵਰੀ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਮੁਲਤਵੀ : ਹੁਣ ਟੇਕ ਕੇਂਦਰ ਦੀ 19 ਮਾਰਚ ਵਾਲੀ ਮੀਟਿੰਗ 'ਤੇ

ਦੁਆਰਾ: Punjab Bani ਪ੍ਰਕਾਸ਼ਿਤ :Tuesday, 25 February, 2025, 12:36 PM

ਕਿਸਾਨਾਂ ਵਲੋ 25 ਫਰਵਰੀ ਨੂੰ ਦਿੱਲੀ ਜਾਣ ਦਾ ਪ੍ਰੋਗਰਾਮ ਮੁਲਤਵੀ : ਹੁਣ ਟੇਕ ਕੇਂਦਰ ਦੀ 19 ਮਾਰਚ ਵਾਲੀ ਮੀਟਿੰਗ ‘ਤੇ
– ਜੇਕਰ 19 ਮਾਰਚ ਨੂੰ ਕੇਂਦਰ ਲੇ ਕੋਈ ਹੱਲ ਨਾ ਕੱਢਿਆ ਤਾਂ 25 ਮਾਰਚ ਨੂੰ ਮੁੜ ਦਿੱਲੀ ਕੂਚ ਕਰਾਂਗੇ
– ਪੰਜਾਬ ਸਰਕਾਰ ਵਿਧਾਨ ਸਭਾ ਵਿੱਚ 12 ਮੰਗਾਂ ਅਤੇ ਮੰਡੀਕਰਨ ਨੀਤੀ ਖਰੜੇ ਬਾਰੇ ਪਾਸ ਕਰੇ ਮਤਾ : ਕਿਸਾਨ
ਪਟਿਆਲਾ : ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਜਾਣਕਾਰੀ ਦਿੰਦਿਆ ਕਿਹਾ ਕਿ ਸਰਕਾਰ ਵੱਲੋਂ 19 ਮਾਰਚ ਦੀ ਰੱਖੀ ਗਈ ਮੀਟਿੰਗ ਕਾਰਨ ਹੁਣ ਕਿਸਾਨਾਂ ਦੀ ਟੇਕ ਕੇਂਦਰ ਦੀ 19 ਮਾਰਚ ਵਾਲੀ ਮੀਟਿੰਗ ‘ਤੇ ਟਿਕ ਗਈ ਹੈ । ਇਸ ਲਈ 25 ਫਰਵਰੀ ਨੂੰ ਸੀਨੀਅਰ ਕਿਸਾਨ ਨੇਤਾ ਮਨਜੀਤ ਸਿੰਘ ਰਾਏ ਅਤੇ ਬਲਵੰਤ ਸਿੰਘ ਬਹਿਰਾਮਕੇ ਦੀ ਅਗਵਾਈ ਵਿੱਚ 101 ਕਿਸਾਨਾ ਮਜ਼ਦੂਰਾਂ ਸ਼ੰਭੂ ਬਾਰਡਰ ਤੋਂ ਦਿੱਲੀ ਜਾਣ ਵਾਲੇ ਜਥੇ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ 19 ਮਾਰਚ ਦੀ ਮੀਟਿੰਗ ਵਿਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਇਹ ਜਥਾ ਮੁੜ 25 ਮਾਰਚ ਨੂੰ ਦਿੱਲੀ ਵੱਲ ਪੈਦਲ ਕੂਚ ਕਰੇਗਾ ।
ਉਨਾਂ ਭਗਵੰਤ ਮਾਨ ਸਰਕਾਰ ਕੋਲੋ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਅੰਦੋਲਨ ਦੀਆਂ 12 ਮੰਗਾਂ ਦੇ ਸਮਰਥਨ ਵਿੱਚ ਅਤੇ ਸਰਕਾਰੀ ਮੰਡੀ ਤੋੜਨ ਵਾਲੇ ਨਵੇਂ ਖੇਤੀ ਮੰਡੀਕਰਣ ਨੀਤੀ ਖਰੜੇ ਦੇ ਖਿਲਾਫ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੀ ਮੰਗ ਕੀਤੀ । ਗੁਰਦਾਸਪੁਰ ਜਿਲ੍ਹੇ ਵਿੱਚ ਪੁਲਿਸ ਫੋਰਸ ਤਾਇਨਾਤ ਕਰਕੇ ਜਮੀਨ ਐਕਵਾਇਰ ਕਰਨ ਦੀ ਕੋਸ਼ਿਸ਼ ਕਰਨ ਤੇ ਚੇਤਾਵਨੀ ਦਿੱਤੀ ਕਿ ਭਾਰਤ ਮਾਲਾ ਪ੍ਰਾਜੈਕਟ ਦੇ ਹਵਾਲੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ ‘ਤੇ ਜਬਰੀ ਕਬਜ਼ੇ ਨਾ ਕੀਤੇ ਜਾਣ, ਨਹੀਂ ਤਾਂ ਉਹ ਪੰਜਾਬ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਲਈ ਪ੍ਰੋਗਰਾਮ ਉਲੀਕਣ ਲਈ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਬਾਰੇ ਗੱਲਬਾਤ ਦੇ ਦੋ ਦੌਰ ਹੋ ਚੁੱਕੇ ਹਨ ਅਤੇ ਤੀਜੇ ਦੌਰ ਦੀ ਮੀਟਿੰਗ 25 ਮਾਰਚ ਨੂੰ ਚੰਡੀਗੜ੍ਹ ਵਿੱਚ ਹੋਵੇਗੀ । ਉਨ੍ਹਾਂ ਭਗਵੰਤ ਮਾਨ ਸਰਕਾਰ ਕੋਲੋਂ ਮੰਗ ਕੀਤੀ ਕਿ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦਾ ਸਮਾਂ ਵਧਾਇਆ ਜਾਵੇ ਅਤੇ ਇਸ ਵਿੱਚ ਲੋਕ ਮੁੱਦੇ ਵਿਚਾਰੇ ਜਾਣ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ 12 ਮੰਗਾਂ ਦੇ ਹੱਕ ਵਿੱਚ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਜਾਵੇ, ਖੇਤੀ ਮੰਡੀਕਰਨ ਦੇ ਖਰੜੇ ਖਿਲਾਫ ਵੀ ਮਤਾ ਪਾਸ ਕੀਤਾ ਜਾਵੇ ਅਤੇ ਇਸ ਦਾ ਵਿਰੋਧ ਕੀਤਾ ਜਾਵੇ ।
ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਆਖਿਆ ਕਿ ਉਹ ਕਿਸਾਨਾਂ ਦੇ ਹੱਕ ਵਿੱਚ ਇਕਜੁੱਟ ਹੋ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਉਭਾਰਨ। ਉਨਾਂ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਮਾਮਲੇ ਵਿੱਚ ਗਲਤ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਣ ਵਾਲੇ ਟਰੈਵਲ ਏਜੰਟਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਜਾਵੇ । ਉਨ੍ਹਾਂ ਦੱਸਿਆ ਕਿ 8 ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਵੱਖ-ਵੱਖ ਬਾਰਡਰਾਂ ‘ਤੇ ਚੱਲ ਰਹੇ ਮੋਰਚਿਆਂ ਦੌਰਾਨ ਔਰਤ ਦਿਵਸ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ।
ਮਰਨ ਵਰਤ 92ਵੇਂ ਦਿਨ ਵਿੱਚ : 9 ਦਿਨਾਂ ਬਾਅਦ ਡਲੇਵਾਲ ਦੀ ਡਰੀਪ ਮੁੜ ਕੀਤੀ ਡਾਕਟਰਾਂ ਨੇ ਚਾਲੂ
ਪਟਿਆਲਾ : ਖਨੌਰੀ ਕਿਸਾਨ ਮੋਰਚਾ ਉੱਪਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 91ਵੇਂ ਦਿਨ ਵੀ ਜਾਰੀ ਰਿਹਾ । ਅੱਜ 9 ਦਿਨਾਂ ਬਾਅਦ ਜਗਜੀਤ ਸਿੰਘ ਡੱਲੇਵਾਲ ਦੀ ਡਰਿਪ ਮੁੜ ਸ਼ੁਰੂ ਹੋਈ ਜੋ ਕਿ ਨਾੜਾ ਬੰਦ ਹੋਣ ਕਾਰਨ 14 ਫਰਵਰੀ ਤੋਂ ਬੰਦ ਸੀ ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ 28 ਨੁਮਾਇੰਦਿਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਕਾਰ ਹੋਈ ਗੱਲਬਾਤ ਬਾਰੇ ਕੁੱਝ ਆਗੂ ਝੂਠੀ ਬਿਆਨਬਾਜ਼ੀ ਕਰ ਰਹੇ ਹਨ ਜੋ ਉਸ ਮੀਟਿੰਗ ਦਾ ਹਿੱਸਾ ਨਹੀਂ ਸਨ । ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਉਹਨਾ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ ਕਿਹਾ ਹੈ ਕਿ ਦੇਸ਼ ਦੇ ਸਾਰੇ ਕਿਸਾਨਾਂ ਦੀਆਂ 23 ਫ਼ਸਲਾਂ ਦੀ 100 ਫ਼ੀਸਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖ਼ਰੀਦਣ ਲਈ ਐਮ. ਐਸ. ਪੀ. ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ ਅਤੇ ਜੇਕਰ ਕੋਈ ਸਰਕਾਰੀ ਖ਼ਰੀਦ ਏਜੰਸੀ ਦਾ ਅਧਿਕਾਰੀ ਜਾਂ ਵਪਾਰੀ ਐਮ. ਐਸ. ਪੀ. ਤੋਂ ਥੱਲੇ ਫ਼ਸਲ ਖ਼ਰੀਦਦਾ ਹੈ ਤਾਂ ਉਸ ਨੂੰ ਗ਼ੈਰ-ਕਾਨੂੰਨੀ ਕਰਾਰ ਦਿੱਤਾ ਜਾਵੇ ।
ਕਿਸਾਨ ਆਗੂਆਂ ਨੇ ਦੱਸਿਆ ਕਿ ਹਰਿਆਣਾ ਦੀ ਇੱਕ ਕਿਸਾਨ ਜਥੇਬੰਦੀ ਦਾ ਆਗੂ ਕਿਸੇ ਮੁੱਦੇ ਨੂੰ ਸਮਝਣ ਦੇ ਨਾਂ ‘ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਮੈਂਬਰ ਅਭਿਮੰਨਿਊ ਕੋਹਾੜ ਨਾਲ ਆਪਣੇ ਇੱਕ ਆਗੂ ਦੀ ਗੱਲ ਕਰਵਾਉਂਦਾ ਹੈ ਅਤੇ ਦੋਵਾਂ ਵਿਚਾਲੇ 13।30 ਮਿੰਟ ਦੀ ਗੱਲਬਾਤ ਨੂੰ ਵਿਚਕਾਰੋਂ ਕੱਟ ਦਿੱਤਾ ਜਾਂਦਾ ਹੈ ਅਤੇ ਕਰੀਬ 6 ਮਿੰਟ ਦੀ ਆਡੀਓ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾਂਦਾ ਹੈ । ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵਿੱਚ 25 ਫੀਸਦੀ ਜਾਂ 30 ਫੀਸਦੀ ਪੈਦਾਵਾਰ ਐਮ।ਐਸ।ਪੀ ਉੱਪਰ ਖਰੀਦਣ ਦੀ ਕੋਈ ਮੰਗ ਨਹੀਂ ਕੀਤੀ ਗਈ, ਅਸੀਂ ਸਪੱਸ਼ਟ ਮੰਗ ਕੀਤੀ ਹੈ ਕਿ ਝਛਸ਼ ਦੇ ਗਾਰੰਟੀ ਕਾਨੂੰਨ ਤਹਿਤ ਦੇਸ਼ ਦੇ ਹਰ ਇੱਕ ਕਿਸਾਨ ਦੀ ਫ਼ਸਲ ਦਾ ਇੱਕ ਵੀ ਦਾਣਾ ਝਛਸ਼ ਤੋਂ ਹੇਠਾਂ ਨਹੀ ਖਰੀਦਿਆ ਜਾਣਾ ਚਾਹੀਦਾ ।