Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 1:02 am

+91 90915 01313 , +91 90916 01313

punjabbanni@gmail.com
punjabbani@yahoo.com

ਚੰਡੀਗੜ੍ਹ ਯੂਨੀਵਰਸਿਟੀ ’ਚ ਬਾਕਸਿੰਗ ਖਿਡਾਰੀ ਦੀ ਖੇਡਦੇ ਸਮੇਂ ਮੌਤ

ਚੰਡੀਗੜ੍ਹ ਯੂਨੀਵਰਸਿਟੀ ’ਚ ਬਾਕਸਿੰਗ ਖਿਡਾਰੀ ਦੀ ਖੇਡਦੇ ਸਮੇਂ ਮੌਤ

ਚੰਡੀਗੜ੍ਹ ਯੂਨੀਵਰਸਿਟੀ ’ਚ ਬਾਕਸਿੰਗ ਖਿਡਾਰੀ ਦੀ ਖੇਡਦੇ ਸਮੇਂ ਮੌਤ
ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਆਯੋਜਿਤ ਆਲ ਇੰਡੀਆ ਇੰਟਰ-ਯੂਨੀਵਰਸਿਟੀ ਵੁਸ਼ੂ ਚੈਂਪੀਅਨਸ਼ਿਪ ਦੌਰਾਨ ਰਾਜਸਥਾਨ ਯੂਨੀਵਰਸਿਟੀ ਦੇ ਖਿਡਾਰੀ ਮੋਹਿਤ ਸ਼ਰਮਾ ਦੀ ਮੌਤ ਹੋ ਗਈ । ਮੋਹਿਤ 85 ਕਿਲੋਗ੍ਰਾਮ ਭਾਰ ਵਰਗ ਵਿੱਚ ਲੜ ਰਿਹਾ ਸੀ । ਇਸ ਦੌਰਾਨ ਉਹ ਅਚਾਨਕ ਮੈਟ `ਤੇ ਡਿੱਗ ਪਿਆ । ਰੈਫਰੀ ਅਤੇ ਹੋਰ ਅਧਿਕਾਰੀਆਂ ਨੇ ਉਸਨੂੰ ਜਗਾਉਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਉਹ ਨਹੀਂ ਉੱਠਿਆ ਤਾਂ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮੋਹਿਤ ਜੈਪੁਰ ਦੇ ਕਲਵਾੜ ਸਥਿਤ ਵਿਵੇਕ ਪੀ. ਜੀ. ਕਾਲਜ ਦਾ ਵਿਦਿਆਰਥੀ ਸੀ । ਰਾਜਸਥਾਨ ਯੂਨੀਵਰਸਿਟੀ ਸਪੋਰਟਸ ਬੋਰਡ ਦੇ ਸਕੱਤਰ ਪ੍ਰਮੋਦ ਸਿੰਘ ਨੇ ਖਿਡਾਰੀ ਦੀ ਮੌਤ ਦੀ ਪੁਸ਼ਟੀ ਕੀਤੀ ਹੈ । ਸ਼ੁਰੂਆਤੀ ਜਾਂਚ ਵਿੱਚ ਮੌਤ ਦਾ ਕਾਰਨ ਦਿਲ ਦਾ ਦੌਰਾ ਮੰਨਿਆ ਜਾ ਰਿਹਾ ਹੈ । ਹਾਲਾਂਕਿ, ਸਹੀ ਕਾਰਨ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ ।

Advertisement
Advertisement
Advertisement
Advertisement
Scroll to Top