Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 7:34 pm

+91 90915 01313 , +91 90916 01313

punjabbanni@gmail.com
punjabbani@yahoo.com

ਦਿੱਲੀ ਅਸੈਂਬਲੀ ਸਪੀਕਰ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਪ ਦੇ 14 ਵਿਧਾਇਕਾਂ ਨੂੰ ਕੀਤਾ ਪੂਰੇ ਦਿਨ ਲਈ ਮੁਅੱਤਲ

ਦਿੱਲੀ ਅਸੈਂਬਲੀ ਸਪੀਕਰ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਪ ਦੇ 14 ਵਿਧਾਇਕਾਂ ਨੂੰ ਕੀਤਾ ਪੂਰੇ ਦਿਨ ਲਈ ਮੁਅੱਤਲ

ਦਿੱਲੀ ਅਸੈਂਬਲੀ ਸਪੀਕਰ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਪ ਦੇ 14 ਵਿਧਾਇਕਾਂ ਨੂੰ ਕੀਤਾ ਪੂਰੇ ਦਿਨ ਲਈ ਮੁਅੱਤਲ
ਨਵੀਂ ਦਿੱਲੀ, 25 ਫਰਵਰੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਅਸੈਂਬਲੀ ਦੇ ਸਪੀਕਰ ਵਿਜੈਂਦਰ ਗੁਪਤਾ ਨੇ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਸਣੇ ਆਮ ਆਦਮੀ ਪਾਰਟੀ ਦੇ 14 ਵਿਧਾਇਕਾਂ ਨੂੰ ਪੂਰੇ ਦਿਨ ਲਈ ਮੁਅੱਤਲ ਕਰ ਦਿੱਤਾ ਹੈ । ‘ਆਪ’ ਵਿਧਾਇਕ ਸੰਵਿਧਾਨ ਨਿਰਮਾਤਾ ਬੀ. ਆਰ. ਅੰਬੇਡਕਰ ਦੀ ਤਸਵੀਰ ਮੁੱਖ ਮੰਤਰੀ ਦਫ਼ਤਰ ’ਚੋਂ ਹਟਾਉਣ ਖਿਲਾਫ਼ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦੇ ਸੰਬੋਧਨ ਦੌਰਾਨ ਨਾਅਰੇਬਾਜ਼ੀ ਕਰ ਰਹੇ ਸਨ । ਮੁਅੱਤਲ ਕੀਤੇ ‘ਆਪ’ ਵਿਧਾਇਕਾਂ ਵਿਚ ਆਤਿਸ਼ੀ, ਗੋਪਾਲ ਰਾਏ, ਵੀਰ ਸਿੰਘ ਧੀਂਗਾਨ, ਮੁਕੇਸ਼ ਅਹਿਲਾਵਤ, ਚੌਧਰੀ ਜ਼ੁਬੇਰ ਅਹਿਮਦ, ਅਨਿਲ ਝਾਅ, ਵਿਸ਼ੇਸ਼ ਰਵੀ, ਜਰਨੈਲ ਸਿੰਘ, ਸੋਮ ਦੱਤ, ਸੁਰੇਂਦਰ ਸਿੰਘ, ਵੀਰੇਂਦਰ ਸਿੰਘ ਕਾਦੀਆਂ, ਕੁਲਦੀਪ ਕੁਮਾਰ, ਅਜੈ ਦੱਤ ਅਤੇ ਇਮਰਾਨ ਹੁਸੈਨ ਸ਼ਾਮਲ ਹਨ । ਆਤਿਸ਼ੀ ਨੇ ਦਾਅਵਾ ਕੀਤਾ ਕਿ ਭਾਜਪਾ ਨੇ ਬਾਬਾਸਾਹਿਬ ਦੀ ਤਸਵੀਰ ਹਟਾ ਕੇ ਸੰਵਿਧਾਨ ਨਿਰਮਾਤਾ ਦਾ ਨਿਰਾਦਰ ਕੀਤਾ ਹੈ । ਆਤਿਸ਼ੀ ਨੇ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਜਪਾ ਨੇ ਬਾਬਾ ਸਾਹਿਬ ਅੰਬੇਡਕਰ ਦੀ ਤਸਵੀਰ ਹਟਾ ਕੇ ਆਪਣਾ ਅਸਲੀ ਰੰਗ ਦਿਖਾ ਦਿੱਤਾ ਹੈ । ਕੀ ਇਹ (ਭਾਜਪਾ) ਮੰਨਦੀ ਹੈ ਕਿ ਮੋਦੀ ਬਾਬਾਸਾਹਿਬ ਦੀ ਥਾਂ ਲੈ ਸਕਦੇ ਹਨ? ਆਤਿਸ਼ੀ ਨੇ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਦਿੱਲੀ ਸਕੱਤਰੇਤ ਤੇ ਅਸੈਂਬਲੀ ਵਿਚਲੇ ਦਫ਼ਤਰਾਂ ’ਚੋਂ ਅੰਬੇਡਕਰ ਦੀ ਤਸਵੀਰ ਹਟਾਈ ਹੈ । ਮੁਅੱਤਲ ਕੀਤੇ ‘ਆਪ’ ਵਿਧਾਇਕਾਂ ਨੇ ਅਸੈਂਬਲੀ ਦੇ ਬਾਹਰ ਅੰਬੇਡਕਰ ਦੀ ਤਸਵੀਰ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ । ਪਾਰਟੀ ਵਿਧਾਇਕਾਂ ਨੇ ‘ਬਾਬਾ ਸਾਹਿਬ ਕਾ ਯੇ ਅਪਮਾਨ ਨਹੀਂ ਸਹੇਗਾ ਹਿੰਦੁਸਤਾਨ’’ ਦੇ ਨਾਅਰੇ ਵੀ ਲਾਏ ।

Advertisement
Advertisement
Advertisement
Advertisement
Scroll to Top