ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਫਾਰੁਕ ਅਬਦੁੱਲਾ
ਦੁਆਰਾ: Punjab Bani ਪ੍ਰਕਾਸ਼ਿਤ :Tuesday, 25 February, 2025, 01:31 PM

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਫਾਰੁਕ ਅਬਦੁੱਲਾ
ਅੰਮ੍ਰਿਤਸਰ : ਭਾਰਤ ਦੇਸ਼ ਦੇ ਸੂਬੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁਕ ਅਬਦੁਲਾ ਅੰਮ੍ਰਿਤਸਰ ਵਿਖੇ ਬਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ । ਇਸ ਮੌਕੇ ਸੂਚਨਾ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਫਾਰੁਕ ਅਬਦੁਲਾ ਨੂੰ ਸੁੰਦਰ ਮਾਡਲ ਦੇ ਕੇ ਸਨਮਾਨਤ ਕੀਤਾ ਗਿਆ । ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਸਰਵਉਚ ਧਾਰਮਿਕ ਆਸਥਾ ਦਾ ਅਹਿਮ ਕੇਂਦਰ ਬਿੰਦੂ ਹੈ ।
